ਫਤਿਹਗੜ੍ਹ ਸਾਹਿਬ ''ਚ ਕਿਸਾਨਾਂ ਨੇ ਰੋਕੀਆਂ ''ਟਰੇਨਾਂ'', ਚੱਕਾ ਜਾਮ ਕਰਦਿਆਂ ਕੀਤੀ ਨਾਅਰੇਬਾਜ਼ੀ

02/18/2021 1:50:23 PM

ਫਤਿਹਗੜ੍ਹ ਸਾਹਿਬ (ਜਗਦੇਵ) : ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ 'ਰੇਲ ਰੋਕੋ' ਦੇ ਸੱਦੇ 'ਤੇ ਫਤਹਿਗੜ੍ਹ ਸਾਹਿਬ 'ਚ ਵੀ ਕਿਸਾਨ ਜੱਥੇਬੰਦੀਆਂ ਵੱਲੋਂ ਚੱਕਾ ਜਾਮ ਕੀਤਾ ਗਿਆ ਹੈ। ਕਿਸਾਨਾਂ ਨੇ ਵੀਰਵਾਰ ਨੂੰ ਸਰਹਿੰਦ ਰੇਲਵੇ ਟਰੈਕ 'ਤੇ ਟਰੇਨਾਂ ਰੋਕੀਆਂ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ : ਮੋਹਾਲੀ 'ਚ 'ਕਾਂਗਰਸ' ਨੂੰ ਮਿਲੀ ਹੂੰਝਾਫੇਰ ਜਿੱਤ, ਅਕਾਲੀ-ਭਾਜਪਾ ਦਾ ਨਹੀਂ ਖੁੱਲ੍ਹਿਆ ਖਾਤਾ

ਇਸ ਮੌਕੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ 4 ਵਜੇ ਤੱਕ ਕੋਈ ਵੀ ਟਰੇਨ ਨਹੀਂ ਚੱਲਣ ਦੇਣਗੇ ਅਤੇ ਸ਼ਾਂਤਮਈ ਪ੍ਰਦਰਸ਼ਨ ਜਾਰੀ ਰੱਖਣਗੇ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਪਿਛਲੇ ਲਗਭਗ 85 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਹੀ ਆਪਣਾ ਰੋਸ ਜ਼ਾਹਰ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ 'ਚ ਅੱਜ 4 ਘੰਟੇ ਲਈ ਰੇਲਾਂ ਰੋਕਣ ਦਾ ਪ੍ਰੋਗਰਾਮ ਮਿੱਥਿਆ ਗਿਆ ਹੈ।

ਇਹ ਵੀ ਪੜ੍ਹੋ : ਸਥਾਨਕ ਚੋਣਾਂ : 'ਮੋਹਾਲੀ' 'ਚ ਵੋਟਾਂ ਦੀ ਗਿਣਤੀ ਸ਼ੁਰੂ, ਜਾਣੋ ਕਿਸ ਵਾਰਡ ਤੋਂ ਕਿਹੜਾ ਉਮੀਦਵਾਰ ਜਿੱਤਿਆ

ਇਸ ਦੌਰਾਨ ਕਿਸਾਨ ਮੋਰਚੇ ਵੱਲੋਂ ਪੂਰਨ ਤੌਰ 'ਤੇ ਸ਼ਾਂਤਮਈ ਤਰੀਕੇ ਨਾਲ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਪ੍ਰੋਟੈਕਸ਼ਨ ਸਪੈਸ਼ਲ ਫੋਰਸ (ਆਰ. ਪੀ. ਐਸ. ਐਫ) ਤਾਇਨਾਤ ਕੀਤੀ ਗਈ ਹੈ।
ਨੋਟ : ਨਵੇਂ ਖੇਤੀ ਕਾਨੂੰਨ ਰੱਦ ਨਾ ਕਰਨ ਦੀ ਕੇਂਦਰ ਸਰਕਾਰ ਦੀ ਜ਼ਿੱਦ ਬਾਰੇ ਦਿਓ ਰਾਏ
 

Babita

This news is Content Editor Babita