ਕਿਸਾਨਾਂ ਵੱਲੋਂ 27 ਮਾਰਚ ਨੂੰ ਨੈਸ਼ਨਲ ਹਾਈਵੇਅ ਜਾਮ ਕੀਤੇ ਜਾਣ ਦਾ ਐਲਾਨ

Wednesday, Mar 24, 2021 - 02:52 PM (IST)

ਕਿਸਾਨਾਂ ਵੱਲੋਂ 27 ਮਾਰਚ ਨੂੰ ਨੈਸ਼ਨਲ ਹਾਈਵੇਅ ਜਾਮ ਕੀਤੇ ਜਾਣ ਦਾ ਐਲਾਨ

ਭੁੱਚੋ ਮੰਡੀ (ਨਾਗਪਾਲ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੀਟਿੰਗ ਦੌਰਾਨ 27 ਮਾਰਚ ਨੂੰ ਨੈਸ਼ਨਲ ਹਾਈਵੇਅ ਜਾਮ ਕੀਤੇ ਜਾਣ ਦਾ ਐਲਾਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਨੇ ਦੱਸਿਆ ਕਿ ਪਿੰਡ ਗਿੱਦੜ ਦੀ ਨੌਜਵਾਨ ਭਾਰਤ ਸਭਾ ਦਾ ਕਾਰਕੁੰਨ ਕੁਲਬੀਰ ਸਿੰਘ 23 ਅਕਤੂਬਰ ਨੂੰ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਿਆ ਸੀ। ਉਸ ਦਾ ਅਜੇ ਤੱਕ ਇਲਾਜ ਚੱਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਉਸ ਦੇ ਇਲਾਜ 'ਤੇ 7 ਤੋਂ 8 ਲੱਖ ਰੁਪਏ ਖ਼ਰਚ ਹੋ ਚੁੱਕੇ ਹਨ ਪਰ ਪੁਲਸ ਵਲੋਂ ਮੁਲਜ਼ਮਾਂ ਖ਼ਿਲਾਫ਼ ਚਲਾਨ ਤੱਕ ਪੇਸ਼ ਨਹੀ ਕੀਤਾ ਗਿਆ। ਇਸ ਲਈ ਉਨ੍ਹਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਮੀਟਿੰਗ ਵਿੱਚ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਅਤੇ ਕਾਰਕੁੰਨ ਹਾਜ਼ਰ ਸਨ।


author

Babita

Content Editor

Related News