ਭਾਦਸੋਂ ਵਿਖੇ ਕਣਕ ਦੀ ਖ਼ਰੀਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਨੇ ਲਾਇਆ ਧਰਨਾ

04/16/2021 3:48:22 PM

ਭਾਦਸੋਂ (ਅਵਤਾਰ) : ਅੱਜ ਅਨਾਜ ਮੰਡੀ ਭਾਦਸੋਂ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਕਣਕ ਦੀ ਸਰਕਾਰੀ ਖ਼ਰੀਦ ਨਾ ਹੋਣ ਅਤੇ ਬਾਰਦਾਨੇ ਦੀ ਘਾਟ ਹੋਣ ਕਾਰਨ ਰੋਸ ਧਰਨਾ ਦਿੱਤਾ ਗਿਆ। ਯੂਨੀਅਨ ਵੱਲੋਂ ਸੜਕ 'ਤੇ ਆਵਾਜਾਈ ਰੋਕ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦੇ ਹੋਏ ਸੂਬਾ ਆਗੂ ਰਾਮ ਸਿੰਘ ਮਟੋਰੜਾ, ਜਗਮੇਲ ਸਿੰਘ ਜ਼ਿਲ੍ਹਾ ਸਕੱਤਰ, ਗੁਰਬਚਨ ਸਿੰਘ ਕਨਸੂਹਾ ਮੀਤ ਪ੍ਰਧਾਨ, ਦਰਸ਼ਨ ਸਿੰਘ ਧਾਰਨੀ ਨੇ ਕਿਹਾ ਕਿ ਕਣਕ ਦਾ ਦਾਣਾ-ਦਾਣਾ ਖਰੀਦਣ ਦਾ ਢੰਡੋਰਾ ਪਿੱਟਣ ਵਾਲੀ ਸੂਬਾ ਸਰਕਾਰ ਅਤੇ ਕਿਸਾਨੀ ਦੀ ਹਿਤੈਸ਼ੀ ਕਹਾਉਣ ਵਾਲੀ ਕੇਂਦਰ ਸਰਕਾਰ ਨੇ ਕਣਕ ਦੀ ਖ਼ਰੀਦ ਤਾਂ ਕੀ ਕਰਨੀ ਸੀ, ਅਜੇ ਤੱਕ ਬਾਰਦਾਨੇ ਦੀ ਘਾਟ ਨੂੰ ਹੀ ਪੂਰਾ ਨਹੀ ਕਰ ਸਕੀ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਕਿਸਮ ਦਾ ਕੋਈ ਪੁਖ਼ਤਾ ਪ੍ਰਬੰਧ ਨਹੀ ਕੀਤਾ ਗਿਆ। ਇਸ ਮੌਕੇ ਸੁੱਖ ਘੁੰਮਣ ਚਾਸਵਾਲ, ਗੁਰਜੰਟ ਸਿੰਘ ਮੀਤ ਪ੍ਰਧਾਨ, ਹਰਦੀਪ ਸਿੰਘ ਘੁੱਲਾ, ਮਨਜਿੰਦਰ ਸਿੰਘ, ਗੁਰਜੀਤ ਸਿੰਘ, ਸਤਨਾਮ ਸਿੰਘ ਸੰਧੂ, ਜੋਗੀ ਅੜਕ ਖਿਜਰਪੁਰ, ਸੋਹਣ ਸਿੰਘ ਭੜੀ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਇਲਾਕਾ ਵਾਸੀ ਹਾਜ਼ਰ ਸਨ।


Babita

Content Editor

Related News