ਪੰਜਾਬ ਭਰ ''ਚ ਲਾਕਡਾਊਨ ਦਾ ਵਿਰੋਧ ਕਰਨ ਲਈ ਅੱਜ ਸੜਕਾਂ ''ਤੇ ਉਤਰਨਗੇ ''ਕਿਸਾਨ''

05/08/2021 8:55:49 AM

ਸਮਰਾਲਾ (ਗਰਗ, ਬੰਗੜ) : ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਨੇ 8 ਮਈ ਨੂੰ ਪੰਜਾਬ ਭਰ ਵਿਚ ਕਿਸਾਨਾਂ ਵੱਲੋਂ ਵੱਡੇ ਪੱਧਰ ’ਤੇ ਲਾਕਡਾਊਨ ਦਾ ਵਿਰੋਧ ਕੀਤੇ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਮੌਕੇ ਸੂਬੇ ਦੇ ਸਾਰੇ ਹੀ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਵੀ ਸੱਦਾ ਦਿੰਦਿਆ ਕਿਹਾ ਕਿ ਉਹ ਰੋਜ਼ ਵਾਂਗ ਆਪਣੇ ਕਾਰੋਬਾਰ ਪੂਰਾ ਦਿਨ ਖੋਲ੍ਹ ਕੇ ਰੱਖਣ ਅਤੇ ਆਮ ਜਨਤਾ ਵੀ ਕੰਮਕਾਰ ਲਈ ਘਰਾਂ ਤੋਂ ਬਾਹਰ ਆਵੇ।

ਇਹ ਵੀ ਪੜ੍ਹੋ : ਕੋਰੋਨਾ ਮਰੀਜ਼ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਲਈ ਐਂਬੂਲੈਂਸ ਵਾਲੇ ਨੇ ਹੱਦ ਹੀ ਟੱਪ ਛੱਡੀ, ਹੈਰਾਨ ਕਰਦਾ ਹੈ ਮਾਮਲਾ

ਰਾਜੇਵਾਲ ਇੱਥੇ ਦੁਕਾਨਦਾਰਾਂ ਅਤੇ ਜੱਥੇਬੰਦੀਆਂ ਵੱਲੋਂ ਦੁਕਾਨਾਂ ਖੋਲ੍ਹਣ ਦੀ ਮੰਗ ਕਰ ਰਹੇ ਕੁੱਝ ਦੁਕਾਨਦਾਰਾਂ ਅਤੇ ਹੋਰ ਆਗੂਆਂ 'ਤੇ ਪੁਲਸ ਵੱਲੋਂ ਦਰਜ ਕੀਤੇ ਗਏ ਮਾਮਲੇ ਵਿਚ ਕੱਢੇ ਗਏ ਰੋਸ ਮਾਰਚ ਵਿਚ ਸ਼ਾਮਲ ਹੋਣ ਮੌਕੇ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਕੋਰੋਨਾ ਦੀ ਆੜ ਵਿਚ ਗਰੀਬ ਲੋਕਾਂ ਦਾ ਰੁਜ਼ਗਾਰ ਖੋਹਣ ਵਿਚ ਲੱਗੀ ਹੋਈ ਹੈ, ਜਦੋਂ ਕਿ ਕਾਰਪੋਰੇਟ ਘਰਾਣਿਆਂ ਨੂੰ ਹਰ ਤਰ੍ਹਾਂ ਦੀ ਛੋਟ ਅਤੇ ਆਰਥਿਕ ਮਦਦ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੀ 'ਕੋਵਿਡ ਰਾਹਤ' ਨੂੰ ਟੈਕਸ ਤੋਂ ਛੋਟ ਦੇਣ ਦਾ ਐਲਾਨ, 2 ਨੋਡਲ ਅਧਿਕਾਰੀ ਨਿਯੁਕਤ

ਰਾਜੇਵਾਲ ਨੇ ਆਖਿਆ ਕਿ ਸਰਕਾਰ ਲਾਕਡਾਊਨ ਦੇ ਨਾਂ ’ਤੇ ਆਮ ਜਨਤਾ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ ਪਰ ਕਿਸਾਨ ਸਰਕਾਰ ਦੀ ਇਸ ਮੰਸ਼ਾ ਨੂੰ ਪੂਰਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ’ਤੇ ਲਾਕਡਾਊਨ ਦੇ ਵਿਰੋਧ ਵਿਚ ਪ੍ਰਦਰਸ਼ਨ ਕਰਨਗੇ ਅਤੇ ਸੂਬੇ ਦੇ ਸਮੂਹ ਕਾਰੋਬਾਰੀ ਅਤੇ ਦੁਕਾਨਦਾਰ ਇਸ ਵਿਚ ਕਿਸਾਨਾਂ ਦਾ ਸਾਥ ਦੇਣ ਲਈ ਆਪਣੇ ਕੰਮ-ਧੰਦੇ ਖੁੱਲ੍ਹੇ ਰੱਖਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

Babita

This news is Content Editor Babita