ਭੱਦੀ ਟਿੱਪਣੀ ਕਰਨ ਵਾਲੇ ਭਾਜਪਾ ਆਗੂ ਨੂੰ ਕਿਸਾਨਾਂ ਦੀ ਸਖ਼ਤ ਚਿਤਾਵਨੀ, ਪੁਲਸ ਨੇ ਮਸਾਂ ਸੰਭਾਲੀ ਸਥਿਤੀ

Tuesday, Aug 17, 2021 - 02:59 PM (IST)

ਰੂਪਨਗਰ (ਸੈਣੀ) : ਭਾਜਪਾ ਯੁਵਾ ਮੋਰਚਾ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਰਾਣਾ ਭਾਨੂ ਪ੍ਰਤਾਪ ਵੱਲੋਂ ਬੀਤੇ ਦਿਨੀਂ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਖ਼ਿਲਾਫ਼ ਭੱਦੀਆਂ ਟਿੱਪਣੀਆਂ ਕੀਤੀਆਂ ਗਈਆਂ ਸਨ, ਜਿਸ ਕਾਰਨ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ ਸੀ। ਇਸ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਇੱਥੇ ਆਟਾ ਮਿੱਲ ਦਾ ਘਿਰਾਓ ਕਰਕੇ ਤਿੱਖਾ ਵਿਰੋਧ ਕੀਤਾ ਗਿਆ।

ਇਹ ਵੀ ਪੜ੍ਹੋ : ਮਾਮੀ ਨਾਲ ਨਾਜਾਇਜ਼ ਸਬੰਧਾਂ ਦੀ ਭਾਣਜੇ ਨੂੰ ਮਿਲੀ ਭਿਆਨਕ ਸਜ਼ਾ, ਮਾਮੇ ਨੇ ਦਿੱਤੀ ਰੂਹ ਕੰਬਾ ਦੇਣ ਵਾਲੀ ਮੌਤ

ਕਿਸਾਨਾਂ ਦੀ ਇੰਨੀ ਵੱਡੀ ਗਿਣਤੀ ਦੇਖ ਕੇ ਪੁਲਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਪੁਲਸ ਵੱਲੋਂ ਆਟਾ ਮਿੱਲ ਦੇ ਆਲੇ-ਦੁਆਲੇ ਘੇਰਾਬੰਦੀ ਕਰਕੇ ਮਸਾਂ ਹੀ ਕਿਸਾਨਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ। ਇਸ ਮੌਕੇ ਕਿਸਾਨ ਜੱਥੇਬੰਦੀਆਂ ਨੇ ਰਾਣਾ ਭਾਨੂੰ ਪ੍ਰਤਾਪ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਸ ਨੇ 5 ਦਿਨਾਂ ਦੇ ਅੰਦਰ ਆਪਣੀ ਗਲਤੀ ਮੰਨਦੇ ਹੋਏ ਮੁਆਫ਼ੀ ਨਾ ਮੰਗੀ ਤਾਂ ਉਸ ਦੇ ਖ਼ਿਲਾਫ਼ ਹੋਰ ਵੀ ਵੱਡਾ ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਖੰਨਾ 'ਚ ਸਬਜ਼ੀ ਵਿਕਰੇਤਾ ਦਾ ਬੇਰਹਿਮੀ ਨਾਲ ਕਤਲ, ਰਾਹ 'ਚ ਪਈ ਮਿਲੀ ਲਾਸ਼ (ਤਸਵੀਰਾਂ)

ਕਿਸਾਨਾਂ ਨੇ ਬਾਕੀ ਵਪਾਰੀਆਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਵਿਰੋਧੀ ਭਾਜਪਾ ਦੇ ਨਾਲ ਵਪਾਰ ਨਾ ਕਰਨ। ਦੱਸਣਯੋਗ ਹੈ ਕਿ  ਰਾਣਾ ਭਾਨੂੰ ਪ੍ਰਤਾਪ ਦੇ ਪਿਤਾ ਰਾਣਾ ਹਰਮੇਸ਼ ਕੁਮਾਰ ਖ਼ੁਦ ਇਕ ਆੜ੍ਹਤੀ ਹਨ ਅਤੇ ਨਗਰ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਆੜ੍ਹਤੀ ਹੋਣ ਦੇ ਕਾਰਨ ਰਾਣਾ ਹਰਮੇਸ਼ ਕੁਮਾਰ ਦਾ ਜ਼ਿਆਦਾ ਵਾਸਤਾ ਕਿਸਾਨਾਂ ਦੇ ਨਾਲ ਹੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਕਾਂਗਰਸ 'ਚ 'ਪਰਗਟ ਸਿੰਘ' ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸੰਭਾਲਿਆ ਜਨਰਲ ਸਕੱਤਰ ਦਾ ਅਹੁਦਾ

ਇਸ ਨੂੰ ਦੇਖਦੇ ਹੋਏ ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਕਿ ਜਦੋਂ ਤੱਕ ਰਾਣਾ ਭਾਨੂੰ ਪ੍ਰਤਾਪ ਕਿਸਾਨਾਂ ਤੋਂ ਮੁਆਫ਼ੀ ਨਹੀਂ ਮੰਗ ਲੈਂਦੇ, ਉਦੋਂ ਤੱਕ ਉਨ੍ਹਾਂ ਦੇ ਪਿਤਾ ਆੜ੍ਹਤੀ ਰਾਣਾ ਹਰਮੇਸ਼ ਕੁਮਾਰ ਦਾ ਵੀ ਕਿਸਾਨਾਂ ਵੱਲੋਂ ਪੂਰਨ ਤੌਰ 'ਤੇ ਬਾਈਕਾਟ ਰਹੇਗਾ।  
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News