ਫੱਤਾ ਕੁਲਾ ''ਚ ਕਿਸਾਨਾਂ ਨੇ ਸਾੜਿਆ ਖੱਟੜ ਸਰਕਾਰ ਦਾ ਪੁਤਲਾ
Sunday, Aug 29, 2021 - 03:50 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼) : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਨਾਲ ਜੁੜੇ ਕਿਸਾਨਾਂ ਨੇ ਅੱਜ ਕਰਨਾਲ ਵਿੱਚ ਕਿਸਾਨਾਂ 'ਤੇ ਹੋਏ ਅੱਤਿਆਚਾਰਾਂ ਦਾ ਵਿਰੋਧ ਕਰਦਿਆਂ ਖੱਟੜ ਸਰਕਾਰ ਦਾ ਪੁਤਲਾ ਸਾੜਿਆ। ਅਰਵਿੰਦਰ ਸਿੰਘ ਰਾਣਾ ਦੀ ਅਗਵਾਈ ਵਿੱਚ ਲਾਏ ਇਸ ਧਰਨੇ ਦੌਰਾਨ ਜੱਥੇਬੰਦੀ ਦੇ ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ ਅਤੇ ਟਾਂਡਾ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਅਤੇ ਕਿਸਾਨਾਂ 'ਤੇ ਕਰਨਾਲ ਵਿੱਚ ਹੋਏ ਦਮਨ ਦਾ ਹਵਾਲਾ ਦਿੰਦਿਆਂ ਮੋਦੀ ਅਤੇ ਖੱਟੜ ਦੀਆਂ ਭਾਜਪਾ ਸਰਕਾਰਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਖੱਟੜ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਕਿਸਾਨ ਆਗੂਆਂ ਦਿਲਬਾਗ ਸਿੰਘ, ਦਵਿੰਦਰ ਸਿੰਘ, ਰਾਣਾ, ਰਤਨ ਸਿੰਘ, ਬਾਬਾ ਸੁਖਦੇਵ ਸਿੰਘ ਨੇ ਕਿਹਾ ਕਿ ਕਰਨਾਲ ਵਿੱਚ ਕਿਸਾਨਾਂ ਨੂੰ ਦਬਾਉਣ ਲਈ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਵਿੱਚ ਬੇਹੱਦ ਗੁੱਸਾ ਹੈ ਅਤੇ ਕਿਸਾਨ ਵਧੇਰੇ ਤਾਕਤ ਨਾਲ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਲੜਨਗੇ। ਇਸ ਮੌਕੇ ਇੰਦਰ ਸਿੰਘ, ਜਜ਼ਬੀਰ ਸਿੰਘ ਸਾਬੀ, ਲਵਪ੍ਰੀਤ ਸਿੰਘ, ਕਰਨੈਲ ਸਿੰਘ, ਸੁਖਵੀਰ ਸਿੰਘ, ਰਮਨਦੀਪ ਕੌਰ, ਸ਼ਰਨਜੀਤ ਕੌਰ, ਪ੍ਰਕਾਸ਼ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ ਅਤੇ ਰਾਜਵਿੰਦਰ ਕੌਰ ਹਾਜ਼ਰ ਸਨ।