ਚੰਡੀਗੜ੍ਹ 'ਚ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਸ ਛਾਉਣੀ 'ਚ ਤਬਦੀਲ ਹੋਇਆ 'ਪ੍ਰੈੱਸ ਕਲੱਬ' (ਤਸਵੀਰਾਂ)

Monday, Aug 30, 2021 - 01:04 PM (IST)

ਚੰਡੀਗੜ੍ਹ 'ਚ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਸ ਛਾਉਣੀ 'ਚ ਤਬਦੀਲ ਹੋਇਆ 'ਪ੍ਰੈੱਸ ਕਲੱਬ' (ਤਸਵੀਰਾਂ)

ਚੰਡੀਗੜ੍ਹ : ਕਰਨਾਲ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਖ਼ਿਲਾਫ਼ ਸੋਮਵਾਰ ਨੂੰ ਚੰਡੀਗੜ੍ਹ 'ਚ ਕਿਸਾਨਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਸਲ 'ਚ ਸਰਕਾਰ ਦੇ 2500 ਦਿਨ ਪੂਰੇ ਹੋਣ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਬਿਜਲੀ ਸਮਝੌਤਿਆਂ 'ਤੇ ਮੁੜ ਕੀਤਾ ਟਵੀਟ, ਦੱਸਿਆ ਕਿੰਝ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

PunjabKesari

ਮੁੱਖ ਮੰਤਰੀ ਦਾ ਘਿਰਾਓ ਕਰਨ ਲਈ ਪ੍ਰੈੱਸ ਕਲੱਬ ਨੇੜੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਇਕੱਠ ਕੀਤਾ ਹੋਇਆ ਹੈ। ਇਸ ਮੌਕਾ ਪੂਰਾ ਪ੍ਰੈੱਸ ਕਲੱਬ ਪੁਲਸ ਛਾਉਣੀ 'ਚ ਤਬਦੀਲ ਹੋ ਗਿਆ ਹੈ। ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : ਦਰਦਨਾਕ : ਨਸ਼ੇ 'ਚ ਧੁੱਤ ਵਿਅਕਤੀ ਨੇ ਮਾਸੂਮ ਬੱਚੀ 'ਤੇ ਚੜ੍ਹਾਈ ਕਾਰ, ਮੌਕੇ 'ਤੇ ਹੀ ਮੌਤ

PunjabKesari

ਪੁਲਸ ਵੱਲੋਂ ਪ੍ਰੈੱਸ ਕਲੱਬ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ ਅਤੇ ਚੱਪੇ-ਚੱਪੇ 'ਤੇ ਪੁਲਸ ਤਾਇਨਾਤ ਕੀਤੀ ਗਈ ਹੈ। ਪੁਲਸ ਵੱਲੋਂ ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਰੂਟ ਪਲਾਨ ਵੀ ਬਦਲਿਆ ਗਿਆ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News