ਮੋਹਾਲੀ ''ਚ ਲਖੀਮਪੁਰ ਮਾਮਲੇ ਨੂੰ ਲੈ ਕੇ ਭੜਕੇ ਕਿਸਾਨ, DC ਦਫ਼ਤਰ ਮੂਹਰੇ ਧਰਨਾ ਦੇ ਕੇ ਕੀਤੀ ਇਹ ਮੰਗ (ਤਸਵੀਰਾਂ)

Monday, Oct 04, 2021 - 12:32 PM (IST)

ਮੋਹਾਲੀ (ਨਿਆਮੀਆਂ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਮੋਹਾਲੀ ਵਿਖੇ ਵੀ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਸਾਰੀਆਂ ਹੀ ਕਿਸਾਨ ਜੱਥੇਬੰਦੀਆਂ ਦੇ ਆਗੂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਇਕੱਤਰ ਹੋਏ ਅਤੇ ਧਰਨਾ ਲਾ ਕੇ ਸੜਕ ਜਾਮ ਕਰ ਦਿੱਤੀ। ਇਸ ਮੌਕੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਬੀਤੇ ਦਿਨ ਉੱਤਰ ਪ੍ਰਦੇਸ਼ ਵਿਖੇ ਜੋ ਮੰਤਰੀ ਦੇ ਪੁੱਤਰ ਵੱਲੋਂ ਘ੍ਰਿਣਤ ਕਾਰਵਾਈ ਕੀਤੀ ਗਈ ਹੈ, ਇਕ ਦਹਿਸ਼ਤਗਰਦ ਕਾਰਵਾਈ ਹੈ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ : ਪੰਜਾਬ ਦੇ ਵਫ਼ਦ ਨੂੰ ਯੂ. ਪੀ. 'ਚ ਨਹੀਂ ਮਿਲੀ ਐਂਟਰੀ, ਸਰਕਾਰ ਨੇ ਲਾਈ ਪਾਬੰਦੀ

PunjabKesari

ਇਸ ਦੇ ਲਈ ਮੰਤਰੀ ਅਤੇ ਉਸ ਦੇ ਪੁੱਤਰ ਸਮੇਤ ਉਸਦੇ ਸਮੂਹ ਸਾਥੀਆਂ 'ਤੇ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਯੋਗੀ ਆਦਿੱਤਿਆਨਾਥ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ।

PunjabKesari

ਇਸਦੇ ਨਾਲ ਹੀ ਬੁਲਾਰਿਆਂ ਦਾ ਇਹ ਵੀ ਕਹਿਣਾ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀ ਬਹੁਤ ਹੀ ਭੜਕਾਊ ਬਿਆਨ ਦੇ ਕੇ ਅਦਲੇ ਦਾ ਬਦਲਾ ਵਾਲੀ ਗੱਲ ਆਖੀ ਹੈ। ਇਸ ਲਈ ਉਨ੍ਹਾਂ ਨੂੰ ਵੀ ਆਪਣੇ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਤਬਾਦਲਾ, ਹੁਣ ਅਜੋਏ ਸ਼ਰਮਾ ਸੰਭਾਲਣਗੇ ਜ਼ਿੰਮੇਵਾਰੀ

PunjabKesari

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਦੇ ਖ਼ਿਲਾਫ਼ ਤੁਰੰਤ ਕਾਰਵਾਈ ਕਰਕੇ ਇਨ੍ਹਾਂ ਨੂੰ ਬਰਖ਼ਾਸਤ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਮੀਤ ਪ੍ਰਧਾਨ ਮਿਹਰ ਸਿੰਘ ਥੇੜੀ, ਪਰਮਿੰਦਰ ਸੋਹਾਣਾ, ਨਰਿੰਦਰ ਸਿੰਘ ਕੰਗ, ਨਿਰਮੈਲ ਸਿੰਘ ਜੋਲਾ, ਅਮਿਤੋਜ ਮਾਨ, ਕਿਰਪਾਲ ਸਿਆਊ, ਲਖਵਿੰਦਰ ਸਿੰਘ ਕਰਾਲਾ, ਹਰਦੀਪ ਸਿੰਘ ਸਿੱਧੂਪੁਰ, ਜਗਜੀਤ ਸਿੰਘ ਕੁਰਾਲਾ, ਗੁਰਪ੍ਰੀਤ ਸਿੰਘ ਸੇਖਨ ਮਾਜਰਾ, ਨਛੱਤਰ ਸਿੰਘ ਬੈਦਵਾਣ, ਜਸਪਾਲ ਸਿੰਘ ਨਿਆਮੀਆਂ, ਕਰਮਜੀਤ ਸਿੰਘ ਮੌਲੀ ਨੰਬਰਦਾਰ, ਹਰਵਿੰਦਰ ਸਿੰਘ ਨੰਬਰਦਾਰ, ਗੁਰਨਾਮ ਸਿੰਘ ਦਾਊ, ਅਮਨ ਪੂਨੀਆ, ਗੀਤ ਇੰਦਰ ਸਿੰਘ ਲਾਂਡਰਾਂ, ਰਾਜਿੰਦਰ ਸਿੰਘ ਢੋਲਾ ਕਰਮ ਸਿੰਘ ਡੇਰਾਬੱਸੀ, ਅਵਤਾਰ ਸਿੰਘ ਲਖਵਿੰਦਰ ਸਿੰਘ ਅਤੇ ਹੋਰ ਮੋਹਤਬਰ ਆਗੂ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ : ਅਹਿਮ ਖ਼ਬਰ : ਲਖੀਮਪੁਰ ਖੀਰੀ ਜਾਵੇਗਾ ਅਕਾਲੀ ਦਲ ਦਾ ਵਫ਼ਦ, ਬੁਲਾਈ ਜਾਵੇਗੀ ਐਮਰਜੈਂਸੀ ਕੋਰ ਕਮੇਟੀ ਦੀ ਮੀਟਿੰਗ

PunjabKesari

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News