ਚੰਡੀਗੜ੍ਹ ''ਚ ਭਾਜਪਾ ਦੀ ਪ੍ਰੈੱਸ ਕਾਨਫਰੰਸ ਦਾ ਕਿਸਾਨਾਂ ਨੇ ਕੀਤਾ ਵਿਰੋਧ
Thursday, Oct 28, 2021 - 04:35 PM (IST)
ਚੰਡੀਗੜ੍ਹ : ਪੰਜਾਬ 'ਚ ਸਾਲ-2022 ਦੌਰਾਨ ਹੋਣ ਵਾਲੀਆਂ ਚੋਣਾਂ ਦੌਰਾਨ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਰੱਖੀ ਗਈ ਸੀ। ਇਸ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਵੀ ਪਹੁੰਚ ਗਏ। ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਸਖ਼ਤ ਵਿਰੋਧ ਕੀਤਾ ਗਿਆ।
ਫਿਲਹਾਲ ਪੁਲਸ ਨੇ ਭਾਜਪਾ ਆਗੂਆਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਵੱਲੋਂ ਵੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸ ਸਬੰਧੀ ਅੱਜ ਦੀ ਪ੍ਰੈੱਸ ਕਾਨਫਰੰਸ ਰੱਖੀ ਗਈ ਸੀ।