ਚੰਡੀਗੜ੍ਹ : ਰਾਜਭਵਨ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ, ਬਲਬੀਰ ਸਿੰਘ ਰਾਜੇਵਾਲ ਦੀ ਪੁਲਸ ਨਾਲ ਤਿੱਖੀ ਬਹਿਸ

Friday, Mar 04, 2022 - 03:42 PM (IST)

ਚੰਡੀਗੜ੍ਹ : ਰਾਜਭਵਨ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ, ਬਲਬੀਰ ਸਿੰਘ ਰਾਜੇਵਾਲ ਦੀ ਪੁਲਸ ਨਾਲ ਤਿੱਖੀ ਬਹਿਸ

ਚੰਡੀਗੜ੍ਹ : ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਆਪਣੇ ਸਾਥੀਆਂ ਸਮੇਤ ਯੂਕ੍ਰੇਨ ਅਤੇ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਮੁੱਦੇ ਨੂੰ ਲੈ ਕੇ ਰਾਜ ਭਵਨ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਵੱਲੋਂ ਇਨ੍ਹਾਂ ਮਾਮਲਿਆਂ ਸਬੰਧੀ ਰਾਜਪਾਲ ਨਾਲ ਮੁਲਾਕਾਤ ਕਰਨੀ ਸੀ ਅਤੇ ਮੰਗ ਪੱਤਰ ਸੌਂਪਣਾ ਸੀ ਪਰ ਚੰਡੀਗੜ੍ਹ ਪੁਲਸ ਵੱਲੋਂ ਉਨ੍ਹਾਂ ਨੂੰ ਪਹਿਲਾਂ ਹੀ ਰੋਕ ਲਿਆ ਗਿਆ।

ਇਹ ਵੀ ਪੜ੍ਹੋ : ਫਾਜ਼ਿਲਕਾ ਤੋਂ ਵੱਡੀ ਖ਼ਬਰ : EVM ਸਟਰਾਂਗ ਰੂਮ ਸੈਂਟਰ 'ਚ ਚੱਲੀ ਗੋਲੀ, ਗਾਰਦ ਇੰਚਾਰਜ ਦੀ ਮੌਤ

ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਨਾਲ 22 ਜੱਥੇਬੰਦੀਆਂ ਦੇ ਆਗੂ ਮੌਜੂਦ ਹਨ ਅਤੇ ਉਹ ਸਭ ਨੂੰ ਨਾਲ ਲੈ ਕੇ ਰਾਜਪਾਲ ਨਾਲ ਮੁਲਾਕਾਤ ਕਰਨੀ ਚਾਹੁੰਦੇ ਹਨ ਪਰ ਪੁਲਸ ਵੱਲੋਂ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਪੁਲਸ ਨਾਲ ਬਹਿਸਬਾਜ਼ੀ ਵੀ ਹੋਈ।

ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਾਉਣ ਵਾਲੀ ਕੁੜੀ ਦੇ ਪਰਿਵਾਰ ਨੇ ਮੁੰਡੇ ਨੂੰ ਕੀਤਾ ਅਗਵਾ, ਘਰ 'ਚ ਬੰਨ੍ਹ ਕੇ ਕੀਤੀ ਕੁੱਟਮਾਰ

ਰਾਜੇਵਾਲ ਨੇ ਕਿਹਾ ਕਿ ਉਹ ਆਪਣੇ ਸਾਰੇ ਸਾਥੀਆਂ ਸਮੇਤ ਰਾਜਪਾਲ ਨਾਲ ਮੁਲਾਕਾਤ ਕਰਨਗੇ ਅਤੇ ਕਿਸੇ ਨੂੰ ਵੀ ਬਾਹਰ ਛੱਡ ਕੇ ਨਹੀਂ ਜਾਣਗੇ ਪਰ ਪੁਲਸ ਵੱਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ, ਜਿਸ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News