ਕਿਸਾਨਾਂ ਨੇ ਖੋਲ੍ਹੇ ਜਾਮ, ਸੜਕਾਂ ''ਤੇ ਮੋਰਚੇ ਅਜੇ ਵੀ ਜਾਰੀ
Tuesday, Oct 29, 2024 - 03:07 AM (IST)
ਪਟਿਆਲਾ/ਸਨੌਰ (ਮਨਦੀਪ ਜੋਸਨ)- ਕਿਸਾਨਾਂ ਵੱਲੋਂ ਸੰਗਰੂਰ ਬਡਰੁੱਖਾਂ, ਮੋਗਾ ’ਚ ਡਬਰੂ, ਕਪੂਰਥਲਾ ’ਚ ਫਗਵਾੜਾ, ਗੁਰਦਾਸਪੁਰ ’ਚ ਬਟਾਲਾ ਰੇਲਵੇ ਸਟੇਸ਼ਨ ਅਤੇ ਬਠਿੰਡਾ ’ਚ ਜੱਸੀ ਚੌਕ ’ਤੇ ਅੰਦੋਲਨ ਅਜੇ ਵੀ ਜਾਰੀ ਹਨ। ਜਾਮ ਖੋਲ੍ਹੇ ਜਾਣ ਦੇ ਬਾਵਜੂਦ ਕਿਸਾਨਾਂ ਵੱਲੋਂ ਸੜਕ ਕੰਢਿਆਂ ’ਤੇ ਲਾਏ ਮੋਰਚਿਆਂ ’ਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੰਡੀਆਂ ’ਚ ਪੁੱਤਾਂ ਵਾਂਗ ਪਾਲੀ ਝੋਨੇ ਦੀ ਫਸਲ ਅਤੇ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਤੋਂ ਦੁਖੀ ਕਿਸਾਨਾਂ ਨੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਨਾਲ ਹੋਈ ਮੀਟਿੰਗ ’ਚ ਲਏ ਗਏ ਫ਼ੈਸਲਿਆਂ ਤਹਿਤ ਮੁੱਖ ਸੜਕਾਂ ’ਤੇ ਲਾਏ ਗਏ ਜਾਮ ਖੋਲ੍ਹੇ ਹਨ ਨਾ ਕਿ ਸੰਘਰਸ਼ ਹੀ ਬੰਦ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਸਰਕਾਰ ਵੱਲੋਂ ਮੰਨਿਆ ਗਿਆ ਕਿ ਸੀਜ਼ਨ ਦੀ ਸ਼ੁਰੂਆਤ ਸਮੇਂ ਮੰਡੀਆਂ ’ਚ ਨਮੀ ਦੀ ਸ਼ਰਤ ਪੂਰੀ ਕਰਨ ’ਤੇ ਵੀ ਘੱਟ ਰੇਟ ’ਤੇ ਵਿਕਣ ਵਾਲੀ ਫ਼ਸਲ ਦੇ ਰੇਟ ਤੇ ਮੰਡੀ ’ਚ ਲਾਏ ਗਏ ਨਾਜਾਇਜ਼ ਕੱਟ ਦੀ ਭਰਪਾਈ ਆੜ੍ਹਤੀਏ ਵੱਲੋਂ ਕਾਰਵਾਈ ਜਾਵੇਗੀ। ਅਜਿਹਾ ਨਾ ਹੋਣ ਦੀ ਹਾਲਾਤ ’ਚ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇੰਝ ਹੀ ਚੱਲਦਾ ਰਿਹਾ ਤਾਂ ਲੋੜ ਪੈਣ ’ਤੇ ਤਿੱਖੇ ਤੋਂ ਤਿੱਖਾ ਐਕਸ਼ਨ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ- ਨਸ਼ੇ ਦੀ ਤੋੜ 'ਚ ਅੰਨ੍ਹਾ ਹੋਇਆ ਨੌਜਵਾਨ, ਹਥਿ.ਆਰ ਦਿਖਾ ਕੇ ਆਪਣੀ ਚਾਚੀ ਨਾਲ ਹੀ ਕਰ ਗਿਆ ਕਾਂਡ
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਹੋਈ ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਹੈ ਕਿ ਮੰਡੀਆਂ ’ਚੋਂ ਲਿਫਟਿੰਗ ਦਾ ਕੰਮ ਤੇਜ਼ ਕੀਤਾ ਜਾਵੇਗਾ। ਹੁਣ ਤੱਕ ਜੋ ਰੋਜ਼ਾਨਾ 4 ਲੱਖ ਮੀਟ੍ਰਿਕ ਟਨ ਹੈ, ਨੂੰ ਵਧਾ ਕੇ 6.5 ਲੱਖ ਮੀਟ੍ਰਿਕ ਟਨ ਤੱਕ ਲਿਜਾਇਆ ਜਾਵੇਗਾ। ਆਮ ਕਿਸਾਨਾਂ ਨੂੰ ਆਪਣੀ ਟਰਾਲੀ ਨੂੰ ਜੀ.ਪੀ.ਐੱਸ. ਲਗਾ ਕੇ ਢੋਆ-ਢੋਆਈ ਦੇ ਸਾਧਨ ਵਜੋਂ ਵਰਤਣ ਦੀ ਇਜ਼ਾਜਤ ਹੋਵੇਗੀ। ਸਰਕਾਰ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਕਿਸਾਨਾਂ ਦੇ ਝੋਨੇ ਦੀ ਪ੍ਰੋਕਿਓਰਮੈਂਟ ਤੱਕ ਮੰਡੀ ਖੁੱਲ੍ਹੀ ਰੱਖੀ ਜਾਵੇਗੀ। ਡੀ.ਏ.ਪੀ. ਦੇ ਮਸਲੇ ’ਤੇ ਸਰਕਾਰ ਨੇ ਕਿਹਾ ਕਿ ਕੋਆਪ੍ਰੇਟਿਵ ਸੋਸਾਇਟੀਆਂ ਅਤੇ ਦੁਕਾਨਾਂ ’ਤੇ ਖਾਦ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਖਾਦ ਨਾਲ ਵਾਧੂ ਸਾਮਾਨ ਦੇਣ ’ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- 'ਹੈਲੋ ! ਸਾਡਾ ਮੁੰਡਾ 2 ਦਿਨ ਤੋਂ ਫ਼ੋਨ ਨੀ ਚੁੱਕਦਾ, ਤੂੰ ਦੇਖ ਕੇ ਆ...', ਦੋਸਤ ਨੇ ਜਾ ਕੇ ਖੋਲ੍ਹਿਆ ਦਰਵਾਜ਼ਾ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e