ਕਿਸਾਨਾਂ ਨੇ DC ਦਫ਼ਤਰ ਸਾਹਮਣੇ ਦਿੱਤਾ ਧਰਨਾ, ਕੀਤੀ ਨਾਅਰੇਬਾਜ਼ੀ
Monday, Jan 06, 2025 - 04:30 PM (IST)
ਬਠਿੰਡਾ (ਵਿਜੇ ਵਰਮਾ) : ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ 'ਤੇ ਟੋਹਾਣਾ ਵਿਖੇ ਪਿੰਡ ਕੋਠਾ ਗੁਰੂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜਾ ਰਹੀ ਬੱਸ ਪਲਟਣ ਨਾਲ ਕੋਠਾ ਗੁਰੂ ਦੀਆਂ ਤਿੰਨ ਔਰਤਾਂ ਦੀ ਮੌਤ ਅਤੇ ਦਰਜਨਾਂ ਕਿਸਾਨ ਜ਼ਖਮੀ ਹੋ ਗਏ ਸਨ ਪਰ ਸੂਬਾ ਸਰਕਾਰ ਵਲੋਂ ਅਜੇ ਤੱਕ ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜ਼ ਦੇਣ ਅਤੇ ਉਨ੍ਹਾਂ ਦੇ ਹੱਕ ਵਿਚ ਕੋਈ ਵੀ ਬਿਆਨ ਜਾਰੀ ਨਹੀ ਕੀਤਾ ਗਿਆ। ਇਸ ਦੇ ਰੋਸ ਵਜੋਂ ਯੂਨੀਅਨ ਵਲੋਂ ਡਿਪਟੀ ਕਮਿਸਨਰ ਦਫ਼ਤਰਾਂ ਸਾਹਮਣੇ ਧਰਨਾ ਦੇਣ ਦੇ ਐਲਾਨ ਗਿਆ ਸੀ।
ਬਠਿੰਡਾ ਵਿਖੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਡਿਪਟੀ ਕਮਿਸਨਰ ਦਫ਼ਤਰ ਸਾਹਮਣੇ ਧਰਨਾ ਦੇ ਕਿ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਸਰਕਾਰ ਦੀ ਨਿਖ਼ੇਧੀ ਕਰਦਿਆਂ ਕਿਹਾ ਜਦੋਂ ਤੱਕ ਉਨ੍ਹਂ ਦੀਆਂ ਮੰਗਾਂ ਪੂਰੀਆਂ ਨਹੀ ਹੁੰਦੀਆ, ਉਦੋਂ ਤੱਕ ਸੰਘਰਸ਼ ਜਾਰੀ ਰੱਖਣਗੇ।