ਪਟਿਆਲਾ ਪ੍ਰਦਰਸ਼ਨ ਲਈ ਕਿਸਾਨਾਂ ਨੂੰ ਹਾਈਕੋਰਟ ਨੇ ਦਿੱਤੀ ਮਨਜ਼ੂਰੀ, ਸ਼ਹਿਰ ਦੇ ਬਾਹਰ ਹੋਵੇਗਾ ਪ੍ਰਦਰਸ਼ਨ

Thursday, Sep 21, 2017 - 07:30 PM (IST)

ਪਟਿਆਲਾ ਪ੍ਰਦਰਸ਼ਨ ਲਈ ਕਿਸਾਨਾਂ ਨੂੰ ਹਾਈਕੋਰਟ ਨੇ ਦਿੱਤੀ ਮਨਜ਼ੂਰੀ, ਸ਼ਹਿਰ ਦੇ ਬਾਹਰ ਹੋਵੇਗਾ ਪ੍ਰਦਰਸ਼ਨ

ਪਟਿਆਲਾ/ਚੰਡੀਗੜ੍ਹ(ਮਨਮੋਹਨ ਸਿੰਘ)— ਪੰਜਾਬ ਹਰਿਆਣਾ ਹਾਈਕੋਰਟ ਨੇ 22 ਸਤੰਬਰ ਨੂੰ ਕਿਸਾਨਾਂ ਵੱਲੋਂ ਐਲਾਨੇ ਗਏ ਮਹਾਪ੍ਰਦਰਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਦਾਲਤ ਦੇ ਹੁਕਮਾਂ 'ਤੇ ਵੀਰਵਾਰ ਨੂੰ ਕਿਸਾਨ ਜਥੇਬੰਦੀਆਂ ਦੇ ਆਗੂ ਅਦਾਲਤ ਚ ਪੇਸ਼ ਹੋਏ। ਇਸ ਦੌਰਾਨ ਅਦਾਲਤ ਨੇ ਕਿਸਾਨਾਂ ਨੂੰ ਸ਼ਹਿਰ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਕਿਹਾ ਹੈ। 
ਕਿਸਾਨ ਨੇਤਾ ਦਤਾਰ ਸਿੰਘ ਨੇ ਕਿਹਾ ਕਿ ਅਦਾਲਤ ਵੱਲੋਂ ਭਾਵੇਂ ਕਿਸਾਨ ਨੇਤਾਵਾਂ ਨੂੰ ਪਟਿਆਲਾ ਡੀ. ਸੀ. ਨਾਲ ਮੁਲਾਕਾਤ ਕਰਨ ਲਈ ਕਿਹਾ ਗਿਆ ਹੈ ਪਰ ਕਿਸਾਨਾਂ ਦੇ ਮਨ 'ਚ ਕੁਝ ਹੋਰ ਹੀ ਚਲ ਰਿਹਾ ਹੈ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਪਟਿਆਂਲਾ ਵਿਖੇ ਹੋਣ ਵਾਲੇ ਪ੍ਰਦਰਸ਼ਣ ਚ ਲੱਖਾਂ ਦੀ ਗਿਣਤੀ 'ਚ ਕਿਸਾਨ ਪੁੱਜ ਕੇ ਸਰਕਾਰ ਨੂੰ ਨੀਂਦ ਤੋਂ ਜਗਾਉਣਗੇ।


Related News