ਗੜ੍ਹਸ਼ੰਕਰ ਪਹੁੰਚੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਨੇ ਪਾਇਆ ਘੇਰਾ, ਕੀਤੀ ਨਾਅਰੇਬਾਜ਼ੀ
Thursday, Jul 01, 2021 - 04:52 PM (IST)
ਗੜ੍ਹਸ਼ੰਕਰ (ਅਮਰੀਕ, ਸ਼ੋਰੀ)- ਕਿਸਾਨੀ ਸੰਘਰਸ਼ ਚੱਲਦਿਆਂ ਲਗਾਤਾਰ ਕਿਸਾਨ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਹਨ। ਅਜਿਹੀ ਕੋਈ ਥਾਂ ਨਹੀਂ ਹੁੰਦੀ, ਜਿੱਥੇ ਭਾਜਪਾ ਆਗੂ ਪਹੁੰਚਣ ਤਾਂ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਨਾ ਪਹੁੰਣ। ਕੁਝ ਇਸੇ ਤਰ੍ਹਾਂ ਦਾ ਗੜ੍ਹਸ਼ੰਕਰ ਵਿਚ ਵੇਖਣ ਨੂੰ ਮਿਲਿਆ, ਜਿੱਥੇ ਕਿਸਾਨਾਂ ਨੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਦਾ ਘਿਰਾਓ ਕਰਕੇ ਜੰਮ ਕੇ ਨਾਅਰੇਬਾਜ਼ੀ ਕੀਤੀ।
ਜਲੰਧਰ ਦੇ ਸੁਖਮੀਤ ਡਿਪਟੀ ਕਤਲ ਕਾਂਡ ਸਬੰਧੀ ਦਵਿੰਦਰ ਬੰਬੀਹਾ ਗਰੁੱਪ ਨੇ ਮੁੜ ਪਾਈ ਪੋਸਟ, ਪੁਲਸ ਲਈ ਆਖੀ ਵੱਡੀ ਗੱਲ
ਦਹਰਅਸਲ ਗੜ੍ਹਸ਼ੰਕਰ ਵਿਖੇ ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਪਹੁੰਚੇ ਸਨ, ਜਿਵੇਂ ਹੀ ਕਿਸਾਨਾਂ ਨੂੰ ਉਨ੍ਹਾਂ ਦੇ ਉੱਥੇ ਪਹੁੰਚਣ ਦੀ ਭਿਣਕ ਪਈ ਤਾਂ ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ‘ਚ ਕਿਸਾਨਾਂ ਨੇ ਇੱਕਠੇ ਹੋ ਕੇ ਉਨ੍ਹਾਂ ਦਾ ਭਾਰੀ ਵਿਰੋਧ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਇਸੇ ਤਰ੍ਹਾਂ ਹੀ ਭਾਜਪਾ ਆਗੂਆਂ ਦਾ ਵਿਰੋਧ ਹੁੰਦਾ ਰਹੇਗਾ।
ਇਹ ਵੀ ਪੜ੍ਹੋ: ਭਾਰਤੀ ਫ਼ੌਜ 'ਚ ਤਾਇਨਾਤ ਨੂਰਪੁਰਬੇਦੀ ਦੇ ਸੈਨਿਕ ਦੀ ਡਿਊਟੀ ਦੌਰਾਨ ਮੌਤ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਦਰਅਸਲ ਅਸ਼ਵਨੀ ਸ਼ਰਮਾ ਇਲਾਕਾ ਬੀਤ ਦੇ ਪਿੰਡ ਬੀਣੇਵਾਲ ਵਿਚ ਬਿ੍ਰੰਦਾਵਨ ਕੁਟੀਆ ਵਿਚ ਮੱਥਾ ਟੇਕਣ ਪਹੁੰਚੇ ਸਨ। ਇਸ ਮੌਕੇ ਕਿਸਾਨ ਜਥੇਬੰਦੀਆਂ ਨਾਲ ਜੁੜੇ ਵਰਕਰਾਂ ਵੱਲੋਂ ਘਿਰਾਓ ਕਰਕੇ ਭਾਜਪਾ ਅਤੇ ਅਸ਼ਵਨੀ ਸ਼ਰਮਾ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਅਸ਼ਵਨੀ ਸ਼ਰਮਾ ਨੂੰ ਸੁਰੱਖਿਅਤ ਤਰੀਕੇ ਪੁਸਿ ਨੇ ਕੁਟੀਆ ਦੇ ਅੰਦਰ ਦਾਖ਼ਲ ਹੋਣ ਲਈ ਰਾਹ ਬਣਾਇਆ ਅਤੇ ਕਰੀਬ 90 ਮਿੰਟ ਉਹ ਕੁਟੀਆ ’ਚ ਰਹੇ। ਉਪਰੰਤ ਇਸ ਦੇ ਉਹ ਇਥੋਂ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਏ।
ਇਹ ਵੀ ਪੜ੍ਹੋ: ਬਿਜਲੀ ਦੇ ਕੱਟਾਂ ਤੇ 'ਬਲੈਕ ਆਊਟ' ਨੇ ਮਚਾਈ ਹਾਹਾਕਾਰ, 10 ਹਜ਼ਾਰ ਸ਼ਿਕਾਇਤਾਂ ਤੋਂ ਬਾਅਦ ਪਾਵਰ ਨਿਗਮ ਨੇ ਖੜ੍ਹੇ ਕੀਤੇ ਹੱਥ
ਜ਼ਿਕਰਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ। ਇਸ ਕਾਰਨ ਭਾਜਪਾ ਆਗੂਆਂ ਦਾ ਵਿਰੋਧ ਵੀ ਲਗਾਤਾਰ ਪੰਜਾਬ ‘ਚ ਕਿਸਾਨ ਕਰ ਰਹੇ ਹਨ।
ਇਹ ਵੀ ਪੜ੍ਹੋ: ਕੇਜਰੀਵਾਲ ਦੀ 300 ਯੂਨਿਟ ਮੁਫ਼ਤ ਬਿਜਲੀ ਦਾ ਕਾਟ ਕੱਢਣ ’ਚ ਲੱਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਇਹ ਵੀ ਪੜ੍ਹੋ: ‘ਆਕਸਫੋਰਡ’ ’ਚ ਪੜ੍ਹਨ ਵਾਲੀ ਦਿਵਿਆਂਗ ਪੰਜਾਬਣ ਨੇ ਇੰਗਲੈਂਡ ’ਚ ਵਧਾਇਆ ਮਾਣ, ਮਿਲਿਆ ਡਾਇਨਾ ਐਵਾਰਡ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।