ਹੁਸ਼ਿਆਰਪੁਰ ਵਿਖੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ

04/04/2021 4:08:02 PM

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਚ ਮੀਟਿੰਗ ਕਰਨ ਪੁੱਜੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨ ਜਥੇਬੰਦੀਆਂ ਵੱਲੋਂ ਜੰਮ ਕੇ ਵਿਰੋਧ ਕੀਤਾ ਗਿਆ। ਦਰਅਸਲ ਸੋਮ ਪ੍ਰਕਾਸ਼ ਸਥਾਨਕ ਸ਼ਾਸ਼ਤਰੀ ਨਗਰ ਵਿਚ ਸਥਿਤ ਭਾਜਪਾ ਦੇ ਦਫ਼ਤਰ ਵਿਚ ਪੁੱਜੇ ਸਨ, ਜਦੋਂ ਇਸ ਦੀ ਸੂਚਨਾ ਕਿਸਾਨ ਆਗੂ ਅਤੇ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੂੰ ਮਿਲੀ ਤਾਂ ਇਸ ਦੀ ਭਿਣਕ ਲੱਗਦੇ ਹੀ ਕਿਸਾਨ ਜਥੇਬੰਦੀਆਂ ਮੌਕੇ ਉਤੇ ਪਹੁੰਚ ਗਈਆਂ। 

ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ 15 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਸੱਚਾਈ ਜਾਣ ਮਾਪਿਆਂ ਦੇ ਵੀ ਉੱਡੇ ਹੋਸ਼

ਇਸ ਦੌਰਾਨ ਉਨ੍ਹਾਂ ਵੱਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਜ਼ੋਰਦਾਰ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ ਅਤੇ ਸੋਮ ਪ੍ਰਕਾਸ਼ ਨੂੰ ਕਾਲੀਆਂ ਝੰਡੀਆਂ ਵੀ ਵਿਖਾਈਆਂ ਗਈਆਂ। 

ਇਹ ਵੀ ਪੜ੍ਹੋ : ਕੋਰੋਨਾ ਟੀਕਾਕਰਨ ਸਬੰਧੀ ਜਲੰਧਰ ਪ੍ਰਸ਼ਾਸਨ ਦਾ ਅਹਿਮ ਫੈਸਲਾ, ਆਸ਼ਾ ਵਰਕਰਾਂ ਨੂੰ ਮਿਲੇਗਾ ਇਨਾਮ

ਇਸ ਮੌਕੇ ਪੁਲਸ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਪਹਿਲਾਂ ਹੀ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਘੰਟਾ ਘਰ ਨਜ਼ਦੀਕ ਹੀ ਸਖ਼ਤ ਬੈਰੀਕੇਡਿੰਗ ਕੀਤੀ ਗਈ ਸੀ। ਹਾਲਾਂਕਿ ਕਿਸਾਨਾਂ ਵੱਲੋਂ ਕਈ ਵਾਰ ਪੁਲਸ ਨਾਲ ਧੱਕਾ-ਮੁੱਕੀ ਕਰਕੇ ਅੱਗੇ ਵਧਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਪੁਲਸ ਵੱਲੋਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ। ਇਸ ਮੌਕੇ ਐੱਸ. ਪੀ. ਰਵਿੰਦਰਪਾਲ ਸਿੰਘ ਸੰਧੂ ਅਤੇ ਐੱਸ. ਪੀ. ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਸ ਦੇ ਆਲਾ ਅਧਿਕਾਰੀ ਮੌਜੂਦ ਸਨ। 

ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ 7ਵੀਂ ’ਚ ਪੜ੍ਹਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri