ਕਿਸਾਨਾਂ ਦੇ ਹੱਕ ’ਚ ਆਏ ਵਿਧਾਇਕ ਰਿੰਕੂ, ਮੋਦੀ ਸਰਕਾਰ ਖ਼ਿਲਾਫ਼ ਰੱਜ ਕੇ ਕੱਢੀ ਭੜਾਸ
Monday, Sep 21, 2020 - 04:11 PM (IST)
ਜਲੰਧਰ (ਸੋਨੂੰ, ਜਤਿੰਦਰ)— ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਖੇਤੀ ਆਰਡੀਨੈਂਸ ਜਾਰੀ ਕੀਤੇ ਗਏ ਸਨ, ਉਨ੍ਹਾਂ ਨੂੰ ਲੈ ਕੇ ਹੀ ਦੇਸ਼ ਦਾ ਅੰਨਦਾਤਾ ਕਿਸਾਨ, ਆੜ੍ਹਤੀਏ, ਮਜ਼ਦੂਰ ਸੜਕਾਂ ’ਤੇ ਉੱਤਰਣ ਨੂੰ ਮਜਬੂਰ ਹੋ ਗਏ ਹਨ। ਖੇਤੀ ਆਰਡੀਨੈਂਸਾਂ ਨੂੰ ਲੈ ਕੇ ਹੀ ਪੂਰੇ ਦੇਸ਼ ਅੰਦਰ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡ ’ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਜਾ ਰਿਹਾ ਹੈ। ਇਸੇ ਤਹਿਤ ਕਿਸਾਨਾਂ ਦੇ ਹੱਕ ’ਚ ਆਏ ਵੈਸਟ ਹਲਕੇ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਪਿੱਟ ਸਿਆਪਾ ਕੀਤਾ ਗਿਆ।
ਇਹ ਵੀ ਪੜ੍ਹੋ: ਚੋਣਾਂ ਤਕ ਜਿੱਤ ਹੱਥੋਂ ਨਿਕਲਦੀ ਦਿਸੀ ਤਾਂ ਮੁੜ ਇਕ ਹੋ ਸਕਦੇ ਨੇ ਅਕਾਲੀ ਦਲ-ਭਾਜਪਾ !
ਪ੍ਰਦਰਸ਼ਨ ਦੌਰਾਨ ਵਿਧਾਇਕ ਸੁਸ਼ੀਲ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਬਿੱਲ ਕਿਸਾਨ ਮਾਰੂ ਹਨ ਅਤੇ ਜਦੋਂ ਤੱਕ ਇਹ ਬਿੱਲ ਰੱਦ ਨਹÄ ਹੋ ਜਾਂਦੇ ਉਹ ਕਿਸਾਨਾਂ ਦਾ ਸਾਥ ਦਿੰਦੇ ਰਹਿਣਗੇ ਅਤੇ ਆਉਣ ਵਾਲੀ 25 ਤਰੀਕ ਨੂੰ ਪੰਜਾਬ ਦੌਰਾਨ ਵੀ ਕਿਸਾਨਾਂ ਦਾ ਸਮਰਥਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹੋ ਜਿਹੀਆਂ ਲੋਕ ਮਾਰੂ ਨੀਤੀਆਂ ਕਾਫ਼ੀ ਸਮੇਂ ਤੋਂ ਸਰਕਾਰ ਵੱਲੋਂ ਬਣਦੀਆਂ ਆ ਰਹੀਆਂ ਹਨ। ਲੋਕ ਹੀ ਸਰਕਾਰ ਬਣਾਉਂਦੀ ਹੈ ਅਤੇ ਸਮਾਂ ਆਉਣ ’ਤੇ ਲੋਕ ਇਨ੍ਹਾਂ ਨੂੰ ਜ਼ਰੂਰ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਅਜੇ ਲੋਕ ਚੁੱਪ ਬੈਠੇ ਹਨ ਪਰ ਸਮਾਂ ਆਵੇਗਾ ਤਾਂ ਲੋਕ ਇਨ੍ਹਾਂ ਨੂੰ ਦੱਸਣਗੇ।
ਇਹ ਵੀ ਪੜ੍ਹੋ: ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਰੂਪਨਗਰ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ
ਕੇਂਦਰੀ ਕੈਬਨਿਟ ’ਚੋਂ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਗਏ ਅਸਤੀਫ਼ੇ ’ਤੇ ਬੋਲਦੇ ਹੋਏ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਬੀਬੀ ਬਾਦਲ ਵੱਲੋਂ ਦਿੱਤਾ ਗਿਆ ਅਸਤੀਫ਼ਾ ਸਿਰਫ ਇਕ ਸਿਆਸੀ ਸਟੰਟ ਹੈ ਕਿਉਂਕਿ ਅਕਾਲੀ ਦਲ ਨੇ ਕੁਰਸੀ ਤੋਂ ਅਸਤੀਫ਼ਾ ਦਿੱਤਾ ਹੈ ਪਰ ਐੱਨ. ਡੀ. ਏ. ਸਰਕਾਰ ਦੇ ਨਾਲ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਵੱਲੋਂ ਪਹਿਲਾਂ ਹੀ ਕਹਿ ਦਿੱਤਾ ਗਿਆ ਹੈ ਭਾਜਪਾ ਅਤੇ ਅਕਾਲੀ ਦਲ ਦਾ ਨਹੁੰ-ਮਾਸ ਦਾ ਰਿਸ਼ਤਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਕਾਂਗਰਸੀ ਆਗੂਆਂ ਦੀਆਂ ਅਸ਼ਲੀਲ ਵੀਡੀਓਜ਼ ਵਾਇਰਲ, ਇਕ ਸੰਸਦ ਮੈਂਬਰ ਚੌਧਰੀ ਦਾ ਕਰੀਬੀ
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਜਾ ਰਹੇ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ