ਨਵਾਂਸ਼ਹਿਰ ਵੀ ਮੁਕੰਮਲ ਤੌਰ ''ਤੇ ਰਿਹਾ ਬੰਦ, ਸੜਕਾਂ ''ਤੇ ਉਤਰ ਕਿਸਾਨਾਂ ਨੇ ਕੱਢੀ ਭੜਾਸ

09/25/2020 3:31:27 PM

ਨਵਾਂਸ਼ਹਿਰ (ਤ੍ਰਿਪਾਠੀ)— ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀਬਾੜੀ ਕਾਨੂੰਨ ਦੇ ਵਿਰੋਧ 'ਚ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਨਵਾਂਸ਼ਹਿਰ-ਰੋਪੜ ਨੈਸ਼ਨਲ ਮਾਰਗ 'ਤੇ ਪਿੰਡ ਲੰਗੜੋਆ ਵਿਖੇ ਟ੍ਰੈਫਿਕ ਜਾਮ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਵੱਖ-ਵੱਖ ਪਿੰਡਾਂ ਤੋਂ ਟਰੈਕਟਰ-ਟਰਾਲੀਆਂ 'ਚ ਪੁੱਜੇ ਕਿਸਾਨਾਂ ਨੇ ਸੜਕ ਦੇ ਵਿੱਚਕਾਰ ਟੈਂਟ ਲਗਾ ਕੇ ਸੜਕਾਂ 'ਤੇ ਟਰੈਕਟਰ-ਟਰਾਲੀਆਂ ਨੂੰ ਖੜ੍ਹੇ ਕਰਕੇ ਨੈਸ਼ਨਲ ਮਾਰਗ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ। ਕਿਸਾਨਾਂ ਦੀ ਭਾਰੀ ਇਕੱਠਤਾ ਨੂੰ ਸੰਬੋਧਨ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਰਟੈਂਡਾ, ਭਾਰਤੀ ਕਿਸਾਨ ਯੂਨੀਅਨ ਦੇ ਰਵਿੰਦਰ ਸਿੰਘ ਚਾਹਲ, ਜਮਹੂਰੀ ਕਿਸਾਨ ਸਭਾ ਦੇ ਸੋਹਣ ਸਿੰਘ ਸਲੇਮਪੁਰੀ ਅਤੇ ਪੰਜਾਬ ਕਿਸਾਨ ਸਭਾ ਦੇ ਰਾਜਕੁਮਾਰ ਸੋਢੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਭਰ ਦੇ ਕਿਸਾਨਾਂ ਦੇ ਤਿੱਖੇ ਵਿਰੋਧ ਦੇ ਬਾਵਜੂਦ ਸੰਸਦ 'ਚ ਖੇਤੀ ਵਿਰੋਧੀ ਕਾਨੂੰਨ ਪਾਸ ਕਰਕੇ ਸਿੱਧ ਕਰ ਦਿੱਤਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਨਾ ਕੇਵਲ ਕਿਸਾਨ ਵਿਰੋਧੀ ਹੈ, ਸਗੋਂ ਸਰਕਾਰ ਨੇ ਖੇਤੀ ਨੂੰ ਤਬਾਹ ਕਰਨ ਦਾ ਵੀ ਪੂਰਾ ਮਨ ਬਣਾ ਲਿਆ ਹੈ।

ਇਹ ਵੀ ਪੜ੍ਹੋ:  'ਪੰਜਾਬ ਬੰਦ' ਦਾ ਜਲੰਧਰ 'ਚ ਵੀ ਭਰਵਾਂ ਹੁੰਗਾਰਾ, ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਜਿਵੇਂ ਰਾਜ ਸਭਾ ਵਿੱਚ ਪੂਰੀ ਬਹੁਮਤ ਨਾ ਹੋਣ ਦੇ ਬਾਵਜੂਦ ਬਿੱਲ ਨੂੰ ਧੱਕੇਸ਼ਾਹੀ ਨਾਲ ਪਾਸ ਕੀਤਾ ਗਿਆ ਹੈ, ਉਸ ਨਾਲ ਸਿੱਧ ਹੋ ਗਿਆ ਹੈ ਕਿ ਕੇਂਦਰ ਸਰਕਾਰ ਲੋਕਤਾਂਤਰਿਕ ਮੂਲਾਂ ਅਤੇ ਢਾਂਚਿਆਂ ਨੂੰ ਕਿੰਨਾ ਸਤਿਕਾਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬਿੱਲ ਪਾਸ ਕਰਕੇ ਸਰਕਾਰ ਨੇ ਕਿਸਾਨਾਂ ਨੂੰ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਸੌਂਪ ਦਿੱਤਾ ਹੈ। ਬਿੱਲ ਦੇ ਅਮਲ 'ਚ ਆ ਜਾਣ ਨਾਲ ਮਾਰਕੀਟ ਢਾਂਚਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ ਅਤੇ ਮਾਰਕੀਟ ਕਮੇਟੀਆਂ ਦਾ ਭੋਗ ਪੈ ਜਾਵੇਗਾ।

ਇਹ ਵੀ ਪੜ੍ਹੋ:  ਹੈਵਾਨੀਅਤ ਦੀਆਂ ਹੱਦਾਂ ਪਾਰ, ਘਰ 'ਚ 8 ਸਾਲਾ ਮਾਸੂਮ ਨੂੰ ਇਕੱਲੀ ਵੇਖ ਕੀਤਾ ਸ਼ਰਮਨਾਕ ਕਾਰਾ

ਉਨ੍ਹਾਂ ਕਿਹਾ ਕਿ ਮੋਦੀ ਵੱਲੋਂ ਪਾਸ ਬਿੱਲ ਨਾਲ ਸਿਰਫ ਕਿਸਾਨੀ ਹੀ ਨਹੀਂ ਸਗੋਂ ਆੜ੍ਹਤੀ ਅਤੇ ਮੰਡੀ ਮੰਜਦੂਰਾਂ ਦੀ ਵੀ ਤਬਾਹੀ ਦਾ ਮਾਰਗ ਖੁੱਲ੍ਹ ਗਿਆ ਹੈ। ਉਨ੍ਹਾਂ ਕਿਸਾਨੀ ਵਿਰੋਧ ਬਿੱਲ ਲਈ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੂੰ ਬਰਾਬਰ ਜ਼ਿੰਮੇਵਾਰ ਦੱਸਿਆ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੋਦੀ ਸਰਕਾਰ ਨੇ ਬਿਜਲੀ ਬਿੱਲ-2020 ਪਾਸ ਕਰਕੇ ਸੂਬਿਆਂ ਤੋਂ ਬਿਜਲੀ 'ਤੇ ਸਬਸਿਡੀ ਦੇਣ ਦਾ ਹੱਕ ਖੋਹ ਲਿਆ ਹੈ ਅਤੇ ਹੁਣ ਕਿਸਾਨਾਂ ਦੀ ਮੋਟਰਾਂ ਨੂੰ ਮਿਲ ਰਹੀ ਮੁਫਤ ਬਿਜਲੀ ਅਤੇ ਮਜਦੂਰਾਂ ਨੂੰ ਮਿਲ ਰਹੀ ਮੁਫਤ 200 ਯੂਨਿਟ ਬਿਜਲੀ ਖਤਮ ਕਰ ਦਿੱਤੇ ਜਾਣਗੇ। ਇਸ ਮੌਕੇ ਤਰਸੇਮ ਸਿੰਘ ਬੈਂਸ, ਦਿਲਦਾਰ ਸਿੰਘ ਵਾਲਿਆ, ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਜਵੀਰ ਦੀਪ, ਕਮਲਜੀਤ ਸਨਾਵਾ, ਜਸਪਾਲ ਸਿੰਘ, ਐਡਵੋਕੇਟ, ਦਲਜੀਤ ਸਿੰਘ ਆਦਿ ਨੇ ਵੀ ਰੋਸ ਧਰਨੇ ਨੂੰ ਸੰਬੋਧਨ ਕਰਦੇ ਕੇਂਦਰ ਸਰਕਾਰ ਖ਼ਿਲਾਫ਼ ਭੜਾਸ ਕੱਢੀ।
ਇਹ ਵੀ ਪੜ੍ਹੋ:  ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਰੋਲੀ ਕੁੜੀ ਦੀ ਪੱਤ, ਜਦ ਹੋਇਆ ਖੁਲਾਸਾ ਤਾਂ ਉੱਡੇ ਮਾਂ ਦੇ ਹੋਸ਼

shivani attri

This news is Content Editor shivani attri