ਟੋਲ ਪਲਾਜ਼ਾ ''ਤੇ ਕਿਸਾਨਾਂ ਦਾ ਧਰਨਾ ਚੌਥੇ ਦਿਨ ਵੀ ਜਾਰੀ, ਸਰਕਾਰ ਵਿਰੁੱਧ ਕੱਢੀ ਭੜਾਸ
Thursday, Oct 08, 2020 - 02:30 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਜਲੰਧਰ-ਪਠਾਨਕੋਟ ਹਾਈਵੇਅ ਅਤੇ ਚੌਲਾਂਗ ਟੋਲ ਪਲਾਜ਼ਾ' ਤੇ ਕਿਸਾਨ ਜਥੇਬੰਦੀ ਦੋਆਬਾ ਕਿਸਾਨ ਕਮੇਟੀ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੁੱਧ ਲਾਇਆ ਗਿਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਹੈ। ਬੀਤੀ ਰਾਤ ਵੱਡੀ ਗਿਣਤੀ 'ਚ ਕਿਸਾਨ ਟੋਲ ਪਲਾਜ਼ਾ ਤੇ ਮੌਜੂਦ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: ਢਾਬੇ ਤੋਂ ਖਾਣਾ ਖਾ ਕੇ ਘਰ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ, ਪਰਿਵਾਰ 'ਚ ਪੈ ਗਏ ਵੈਣ
ਇਸ ਦੌਰਾਨ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਦੱਸਿਆ ਕਿ ਬੀਤੇ ਦਿਨ ਚੰਡੀਗੜ੍ਹ 'ਚ 30 ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ 'ਚ ਲਏ ਫ਼ੈਸਲੇ ਦੌਰਾਨ ਇਹ ਧਰਨਾ ਲਗਾਤਾਰ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਸਿੱਧੂ ਦੀ ਨਾਰਾਜ਼ਗੀ 'ਤੇ ਬੋਲੇ ਹਰੀਸ਼ ਰਾਵਤ, ਪਹਿਲਾ ਬਿਆਨ ਆਇਆ ਸਾਹਮਣੇ
ਇਸ ਦੇ ਨਾਲ ਹੀ 9 ਅਕਤੂਬਰ ਨੂੰ ਯੂ. ਪੀ. ਦੇ ਹਾਥਰਸ 'ਚ ਦਲਿਤ ਲੜਕੀ ਨਾਲ ਹੋਈ ਦਰਿੰਦਗੀ ਦੇ ਰੋਸ 'ਚ ਚੌਲਾਂਗ ਨਜ਼ਦੀਕ ਹਾਈਵੇਅ ਜਾਮ ਕੀਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਧੁੱਗਾ, ਜਗਦੀਪ ਸਿੰਘ ਬੱਲ, ਗੁਲਸ਼ਨ ਕੁਮਾਰ, ਸੰਦੀਪ ਸਿੰਘ ਬਾਲਾ, ਸੁਖਦੇਵ ਸਿੰਘ ਕੰਗ, ਸੁਖਬੀਰ ਸਿੰਘ ਨਰਵਾਲ, ਮਨਦੀਪ ਸਿੰਘ ਹੁੰਦਲ, ਬਲਜੀਤ ਸਿੰਘ ਰਾਣਾ, ਪ੍ਰਦੀਪ ਸਿੰਘ, ਨਵਦੀਪ ਸਿੰਘ, ਜਰਨੈਲ ਸਿੰਘ ਕੁਰਾਲਾ, ਮੋਦੀ ਕੁਰਾਲਾ, ਮਨਜੀਤ ਸਿੰਘ ਖਾਲਸਾ, ਸੁਖਵਿੰਦਰ ਅਰੋੜਾ, ਹਰਦੀਪ ਖੁੱਡਾ, ਸੁਖਦੇਵ ਸਿੰਘ ਝੱਜੀ ਪਿੰਡ, ਨਰਿੰਦਰ ਸਿੰਘ ਚੀਮਾ, ਸੁੱਖ ਜੌੜਾ, ਅਮਰਜੀਤ ਸਿੰਘ, ਗੁਰਜੀਤ ਸਿੰਘ, ਤਰਸੇਮ ਸਿੰਘ, ਜਗਤਾਰ ਸਿੰਘ, ਬਖਤਾਵਰ ਸਿੰਘ, ਬਾਬਾ ਅਵਤਾਰ ਸਿੰਘ, ਸੁਖਵਿੰਦਰ ਸਿੰਘ, ਜਸਕਰਨ ਸਿੰਘ, ਬੂਟਾ ਸਿੰਘ ਖੱਖ, ਸੁਖਵੰਤ ਸਿੰਘ ਖੱਖ, ਸੁਖਵਿੰਦਰ ਸਿੰਘ ਅਰੋੜਾ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਅੰਮ੍ਰਿਤਸਰ: ਵਿਆਹ ਸਮਾਗਮ ਦੌਰਾਨ ਗੈਂਗਸਟਰ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ, ਵੀਡੀਓ ਵਾਇਰਲ