ਚੌਲਾਂਗ ਟੋਲ ਪਲਾਜ਼ਾ ''ਤੇ 24ਵੇਂ ਦਿਨ ਵੀ ਡਟੇ ਕਿਸਾਨ, ਕੱਢੀ ਰਜ ਕੇ ਭੜਾਸ
Wednesday, Oct 28, 2020 - 05:21 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)— ਦੋਆਬਾ ਕਿਸਾਨ ਕਮੇਟੀ ਵੱਲੋ ਖੇਤੀ ਕਨੂੰਨਾਂ ਖ਼ਿਲਾਫ਼ ਲਾਏ ਗਏ ਧਰਨੇ ਦੇ ਅੱਜ 24ਵੇਂ ਦਿਨ ਵੀ ਵੱਡੀ ਗਿਣਤੀ 'ਚ ਆਏ ਇਲਾਕੇ ਦੇ ਕਿਸਾਨਾਂ ਨੇ ਮੋਦੀ ਸਰਕਾਰ ਨਾਅਰੇਬਾਜ਼ੀ ਕੀਤੀ।
ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ 'ਚ ਕੀਤੇ ਜਾ ਰਹੇ ਰੋਸ ਵਿਖਾਵੇ ਦੌਰਾਨ ਅੱਜ ਸਤਪਾਲ ਸਿੰਘ ਮਿਰਜ਼ਾਪੁਰ, ਬਲਬੀਰ ਸਿੰਘ ਸੋਹੀਆ, ਜਰਨੈਲ ਸਿੰਘ ਕੁਰਾਲਾ, ਪ੍ਰਿੰਸੀਪਲ ਪਰਮਵੀਰ ਸਿੰਘ ਬੈਰਮਪੁਰ ਅਤੇ ਡਾ. ਭੀਮਾ ਦੇਹਰੀਵਾਲ ਨੇ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਕਰਾਰ ਦਿੰਦੇ ਹੋਏ ਕਿਹਾ ਪੰਜਾਬ ਤੋਂ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਉੱਠੀ ਆਵਾਜ਼ ਤੋਂ ਬਾਅਦ ਹੁਣ ਦੇਸ਼ ਭਰ ਦੀਆਂ 260 ਤੋਂ ਵਧੇਰੇ ਕਿਸਾਨ ਜਥੇਬੰਦੀਆਂ ਹੁਣ ਦੇਸ਼ ਵਿਆਪੀ ਲੜਾਈ ਸ਼ੁਰੂ ਕਰ ਰਹੀਆਂ ਹਨ, ਜਿਸ ਦੇ ਤਹਿਤ 5 ਨਵੰਬਰ ਨੂੰ ਦੇਸ਼ ਭਰ 'ਚ ਸਵੇਰੇ 12 ਤੋਂ ਸ਼ਾਮ 4 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤੇ ਹੁਣ ਇਕਜੁੱਟ ਹੋ ਕੇ ਮੋਦੀ ਸਰਕਾਰ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਜ਼ਬੂਰ ਕਰ ਦੇਣਗੇ।
ਇਹ ਵੀ ਪੜ੍ਹੋ: ਮਧੂ ਮੱਖੀਆਂ ਪਾਲਣ ਦਾ ਧੰਦਾ ਕਰ ਇਹ ਕਿਸਾਨ ਹੋਰਾਂ ਲਈ ਬਣਿਆ ਮਿਸਾਲ, ਕਮਾਏ ਕਰੋੜਾਂ ਰੁਪਏ (ਵੀਡੀਓ)
ਉਨ੍ਹਾਂ ਕਿਹਾ ਕਿ ਟਾਂਡਾ ਇਲਾਕੇ ਦੇ ਜ਼ੋਰਦਾਰ ਤਰੀਕੇ ਨਾਲ ਕਿਸਾਨ ਸੰਘਰਸ਼ ਨੂੰ ਅੱਗੇ ਲੈਕੇ ਜਾਵੇਗਾ। ਇਸ ਮੌਕੇ ਕਸ਼ਮੀਰ ਸਿੰਘ ਝਿੰਗੜ ਕਲਾ, ਬਲਬੀਰ ਸਿੰਘ ਢੱਟ, ਮਾਸਟਰ ਗੁਰਮੁਖ ਸਿੰਘ, ਅਵਤਾਰ ਸਿੰਘ ਚੀਮਾ, ਬਲਜਿੰਦਰ ਸਿੰਘ, ਬਲਬੀਰ ਬਾਜਵਾ, ਦਿਆਲ ਦੇਹਰੀਵਾਲ, ਮੀਕਾ ਕੁਰਾਲਾ, ਕੁਲਵੀਰ ਜੌੜਾ,ਦੀਪ, ਗੋਲਡੀ, ਨਿਰੰਜਨ ਸਿੰਘ ਕਮਾਲਪੁਰ, ਗੁਰਜੀਤ ਸਿੰਘ ਢਡਿਆਲਾ, ਗੁਰਦਿਆਲ ਸਿੰਘ ਢਡਿਆਲਾ, ਰੀਠਾ ਸੋਹੀਆ, ਨੀਲਾ ਕੁਰਾਲਾ, ਹਰਦੀਪ ਖੁੱਡਾ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਭਰਾ ਨਾਲ ਮਾਮੂਲੀ ਝਗੜੇ ਤੋਂ ਬਾਅਦ ਭੈਣ ਨੇ ਪਰਿਵਾਰ ਨੂੰ ਦਿੱਤਾ ਕਦੇ ਨਾ ਭੁੱਲਣ ਵਾਲਾ ਸਦਮਾ