ਟਾਂਡਾ: ਚੌਲਾਂਗ ਟੋਲ ਪਲਾਜ਼ਾ 'ਤੇ ਫੁੱਟਿਆ ਕਿਸਾਨਾਂ ਦਾ ਗੁੱਸਾ, ਸਰਕਾਰ ਖ਼ਿਲਾਫ਼ ਕੱਢੀ ਭੜਾਸ
Thursday, Nov 05, 2020 - 12:51 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)— ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ 250 ਕਿਸਾਨ ਜਥੇਬੰਦੀਆਂ ਦੇ ਦੇਸ਼ ਵਿਆਪੀ ਚੱਕਾ ਜਾਮ ਅੰਦੋਲਨ ਤਹਿਤ ਅੱਜ 12 ਵਜੇ ਦੋਆਬਾ ਕਿਸਾਨ ਕਮੇਟੀ ਨਾਲ ਜੁੜੇ ਸੈਂਕੜੇ ਕਿਸਾਨਾਂ ਨੇ ਹਾਈਵੇਅ 'ਤੇ ਚੌਲਾਂਗ ਟੋਲ ਪਲਾਜ਼ਾ 'ਤੇ ਜਾਮ ਲਗਾਇਆ।
ਇਹ ਵੀ ਪੜ੍ਹੋ: ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਹਰ ਵਰਗ ਦੁਖੀ: ਬੀਬੀ ਜਗੀਰ ਕੌਰ
ਇਸ ਮੌਕੇ ਪਹਿਲਾਂ ਤੋਂ ਚੱਲ ਰਹੇ ਧਰਨੇ ਦੇ ਅੱਜ 32ਵੇਂ ਦਿਨ ਵੀ ਮੌਜੂਦ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਰਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਸਤਪਾਲ ਸਿੰਘ ਮਿਰਜ਼ਾਪੁਰ, ਅਮਰਜੀਤ ਸਿੰਘ ਸੰਧੂ, ਬਲਬੀਰ ਸਿੰਘ ਸੋਹੀਆਂ ਆਦਿ ਬੁਲਾਰਿਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਲੜਾਈ ਤਹਿਤ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਹਾਈਵੇਅ ਜਾਮ ਕਰਕੇ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਅਗਵਾ ਕੀਤੇ ਬੱਚੇ ਦੀ ਮਿਲੀ ਲਾਸ਼ ਦੇ ਮਾਮਲੇ 'ਚ ਹੋਏ ਵੱਡੇ ਖ਼ੁਲਾਸੇ, ਕਰੋੜਾਂ ਦੀ ਪ੍ਰਾਪਰਟੀ ਕਰਕੇ ਕੀਤਾ ਕਤਲ
ਕਿਸਾਨ ਆਗੂਆਂ ਨੇ ਕਿਹਾ ਕਿ ਤਾਨਾਸ਼ਾਹੀ ਤਰੀਕੇ ਨਾਲ ਚੱਲ ਰਹੀ ਮੋਦੀ ਸਰਕਾਰ ਲਗਾਤਾਰ ਕਿਸਾਨ ਅਤੇ ਮਜ਼ਦੂਰ ਵਿਰੋਧੀ ਫ਼ੈਸਲੇ ਲੈ ਰਹੀ ਹੈ, ਜਿਨ੍ਹਾਂ ਦਾ ਵਿਰੋਧ ਕਰਨ ਲਈ ਪੰਜਾਬ ਦੀ ਧਰਤੀ ਸ਼ੁਰੂ ਹੋਇਆ ਇਨਕਲਾਬ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਪਹੁੰਚ ਚੁੱਕਾ ਹੈ ਅਤੇ ਕਿਸਾਨਾਂ ਦੇ ਵਿਰੋਧ ਦੀ ਤਾਕਤ 26 ਅਤੇ 27 ਨਵੰਬਰ ਨੂੰ ਦੇਸ਼ ਵਿਆਪੀ ਦਿੱਲੀ ਕੂਚ ਅੰਦੋਲਨ ਦੌਰਾਨ ਪਤਾ ਲੱਗ ਜਾਵੇਗੀ।
ਇਹ ਵੀ ਪੜ੍ਹੋ: ਟਾਂਡਾ: ਦੁਕਾਨ 'ਚ ਦਾਖ਼ਲ ਹੋ ਲੁਟੇਰਿਆਂ ਨੇ ਕੀਤੀ ਫਾਇਰਿੰਗ, ਦਿੱਤਾ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ
ਅੱਜ ਦੇ ਰੋਸ ਵਿਖਾਵੇ ਦੌਰਾਨ ਹਰਜਿੰਦਰ ਸਿੰਘ ਮੌਜੀ, ਹਰਦੀਪ ਖੁੱਡਾ, ਮੋਦੀ ਕੁਰਾਲਾ, ਜਰਨੈਲ ਸਿੰਘ ਕੁਰਾਲਾ, ਕੁਲਵੀਰ ਸਿੰਘ ਜੌੜਾ, ਰਣਜੀਤ ਸਿੰਘ ਬਾਜਵਾ, ਗੁਰਮੁਖ ਸਿੰਘ, ਮਨਜੀਤ ਸਿੰਘ, ਅਜੀਤ ਸਿੰਘ, ਰਜਿੰਦਰ ਸਿੰਘ ਵੜੈਚ, ਗੋਲਡੀ ਬੱਧਣ, ਪਰਮਜੀਤ ਸਿੰਘ ਬਗੋਲ, ਕਰਨੈਲ ਸਿੰਘ ਬੈਂਚਾਂ, ਸੁਖਵੀਰ ਸਿੰਘ ਨਰਵਾਲ, ਮੋਹਨ ਸਿੰਘ ਬੈਂਚਾਂ, ਗੋਪੀ ਜੌੜਾ, ਬਲਵਿੰਦਰ ਕੋਟਲੀ, ਸਵਰਨ ਸਿੰਘ, ਸ਼ੀਤਲ ਸਿੰਘ, ਅਮਰਜੀਤ, ਪ੍ਰਿਥੀਪਾਲ ਸਿੰਘ ਗੁਰਾਇਆ, ਅਵਤਾਰ ਸਿੰਘ, ਰਤਨ ਸਿੰਘ, ਪਾਖਰ ਸਿੰਘ ਅਤੇ ਹਰਭਜਨ ਸਿੰਘ ਦਵਿੰਦਰ ਸਿੰਘ ਮੂਨਕ, ਨੀਲਾ ਕੁਰਾਲਾ, ਹੈਪੀ ਸੰਧੂ, ਹਰਦੀਪ ਖੁੱਡਾ, ਡਾ, ਭੀਮਾ ਦੇਹਰੀਵਾਲ, ਕੁਲਵੰਤ ਸਿੰਘ ਕੁਰਾਲਾ, ਬਲਬੀਰ ਸਿੰਘ ਢੱਟ, ਹਰਮਿੰਦਰ ਸਿੰਘ ਖੁੱਡਾ, ਸੁਖਵੀਰ ਸਿੰਘ ਨਰਵਾਲ, ਸੁਖਦੇਵ ਸਿੰਘ ਆਦਿ ਮੌਜੂਦ ਸਨ।