ਕਿਸਾਨਾਂ ਦਾ ਦਿੱਲੀ ਵੱਲ ਕੂਚ, ਭੋਗਪੁਰ ਤੋਂ ਰਵਾਨਾ ਹੋਇਆ ਵੱਡਾ ਕਾਫ਼ਲਾ
Wednesday, Nov 25, 2020 - 03:39 PM (IST)
ਭੋਗਪੁਰ (ਰਾਜੇਸ਼ ਸੂਰੀ)— ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਲੀ ਵਿਖੇ ਦੋ ਦਿਨਾਂ ਲਈ ਧਰਨਾ ਦਿੱਤਾ ਜਾ ਰਿਹਾ ਹੈ। ਇਸੇ ਦੇ ਚਲਦਿਆਂ ਅੱਜ ਭੋਗਪੁਰ ਤੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਗਰੁੱਪ ਦੇ ਭੋਗਪੁਰ ਬਲਾਕ ਪ੍ਰਧਾਨ ਅਮਰਜੀਤ ਸਿੰਘ ਚੌਲਾਂਗ ਦੀ ਅਗਵਾਈ 'ਚ ਇਕ ਵੱਡਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ।
ਇਹ ਵੀ ਪੜ੍ਹੋ: ਪੰਜਾਬ ਵਿਚ ਫਿਰ ਤੋਂ ਨਾਈਟ ਕਰਫਿਊ ਦਾ ਐਲਾਨ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼
ਇਸ ਮੌਕੇ ਭੋਗਪੁਰ ਇਕਾਈ ਦੇ ਪ੍ਰਧਾਨ ਅਮਰਜੀਤ ਸਿੰਘ ਚੌਲਾਂਗ ਅਤੇ ਕਿਸਾਨ ਆਗੂ ਹਰਬੁਲਿੰਦਰ ਸਿੰਘ ਬੋਲੀਨਾ ਨੇ 'ਜਗ ਬਾਣੀ' ਨਾਲ ਗੱਲਬਾਤ ਕੀਤੀ। ਪ੍ਰਧਾਨ ਅਮਰਜੀਤ ਸਿੰਘ ਨੇ ਕਿਹਾ ਕਿ ਦਿੱਲੀ ਸਰਕਾਰ ਦੇ ਧੱਕਾ ਪੰਜਾਬ ਦੇ ਲੋਕ ਕਦੀ ਵੀ ਬਰਦਾਸ਼ਤ ਨਹੀਂ ਕਰਨਗੇ। ਦਿੱਲੀ ਦੇ ਧਰਨੇ ਨੂੰ ਲੈ ਕੇ ਪੰਜਾਬ ਭਰ ਦੇ ਕਿਸਾਨ ਇਕਮੁੱਠ ਹੋ ਕੇ ਦਿੱਲੀ ਵੱਲੋਂ ਕੂਚ ਕਰ ਰਹੇ ਹਨ।ਪੰਜਾਬ ਦੇ ਕਿਸਾਨਾਂ ਦੇ ਕਾਫ਼ਲੇ ਸ਼੍ਰੀ ਫਤਿਹਗੜ੍ਹ ਸਾਹਿਬ 'ਚ ਇਕੱਠੇ ਹੋਣਗੇ ਅਤੇ ਇਕ ਵੱਡੇ ਕਾਫ਼ਲੇ ਦੇ ਰੂਪ 'ਚ ਦਿੱਲੀ ਲਈ ਰਵਾਨਾ ਹੋਣਗੇ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵਲੋਂ ਨਵਜੋਤ ਸਿੱਧੂ ਨੂੰ ਲੰਚ 'ਤੇ ਸੱਦਣ ਦੇ ਮਾਇਨੇ
ਕਿਸਾਨ ਆਗੂ ਹਰਬੋਲਿੰਦਰ ਸਿੰਘ ਬੋਲੀਨਾ ਨੇ ਕਿਹਾ ਕਿ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਵੱਲ ਕੂਚ ਲਈ ਤਿਆਰ ਕਿਸਾਨਾਂ ਦਾ ਵੱਡੇ ਵੱਡੇ ਕਾਫ਼ਲੇ ਇਸ ਗੱਲ ਦੇ ਗਵਾਹ ਹਨ ਕਿ ਕਿਸਾਨਾਂ ਦਾ ਦਿੱਲੀ 'ਚ ਦਿੱਤਾ ਜਾ ਰਿਹਾ ਇਹ ਧਰਨਾ ਦਿੱਲੀ ਦੇ ਤਖ਼ਤ ਨੂੰ ਹਿਲਾ ਦੇਵੇਗਾ। ਦਿੱਲੀ 'ਚ ਧਰਨੇ ਲਈ ਜਾ ਰਹੇ ਕਿਸਾਨ ਪੰਜਾਬ ਦੀ ਕਿਸਾਨੀ ਲਈ ਇਕ ਵੱਡੀ ਅਵਾਜ਼ ਬਣ ਕੇ ਦਿੱਲੀ ਜਾ ਰਹੇ ਹਨ। ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ ਕੀਤੀ ਤਾਂ ਜਿੱਥੇ ਵੀ ਕਿਸਾਨਾਂ ਨੂੰ ਰੋਕਿਆ ਗਿਆ, ਉਸੇ ਥਾਂ 'ਤੇ ਧਰਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਜਲੰਧਰ: ਸ੍ਰੀ ਗੁਰੂ ਰਵਿਦਾਸ ਧਾਮ ਦੇ ਬਾਹਰ ਟਰਾਲੀ ਵਾਲੇ ਦੀ ਬਹਾਦਰੀ ਨਾਲ ਟਲੀ ਵਾਰਦਾਤ, ਬਦਮਾਸ਼ ਕੀਤੇ ਕਾਬੂ
ਜਦੋਂ ਤੱਕ ਕਿਸਾਨੀ ਵਿਰੋਧੀ ਬਿੱਲ ਕੇਂਦਰ ਸਰਕਾਰ ਵੱਲੋਂ ਰੱਦ ਨਹੀ ਕੀਤੇ ਜਾਂਦੇ ਤਦ ਤੱਕ ਪੰਜਾਬ ਦਾ ਕਿਸਾਨ ਸੰਘਰਸ਼ ਕਰਦਾ ਰਹੇਗਾ। ਇਸ ਮੌਕੇ ਇਕੱਤਰ ਭਾਰੀ ਗਿਣਤੀ 'ਚ ਕਿਸਾਨਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਇਹ ਕਾਫ਼ਲਾ ਦਿੱਲੀ ਵੱਲ ਰਵਾਨਾ ਹੋ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਦਾ ਬਿਨਪਾਲਕੇ, ਰਵਿੰਦਰਕਾਲਾ ਨੰਗਲ ਅਰਾਈਆਂ, ਗੁਰਬਚਨ ਬੱਬੂ, ਬਲਜੀਤ ਸਿੰਘ ਸਨੌਰਾ, ਨਰਿੰਦਰਜੀਤ ਸਨੌਰਾ, ਕੁਲਵੰਤ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ ਕਿੰਗਰਾ, ਗੁਰਪ੍ਰੀਤ ਸਿੰਘ ਭੱਟੀਆਂ, ਅਵਤਾਰ ਸਿੰਘ ਡੱਲੀ, ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਕਾਰ ਚਾਲਕ ਵੱਲੋਂ ਅਚਾਨਕ ਦਰਵਾਜ਼ਾ ਖੋਲ੍ਹਣਾ ਰਾਹਗੀਰ ਲਈ ਬਣਿਆ ਕਾਲ, ਮਿਲੀ ਦਰਦਨਾਕ ਮੌਤ