ਜਲੰਧਰ ਦੇ ਕਿਸ਼ਨਗੜ੍ਹ ਤੋਂ ਟਰੈਕਟਰਾਂ ਸਣੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ
Wednesday, Nov 25, 2020 - 06:34 PM (IST)
ਜਲੰਧਰ (ਸੋਨੂੰ)— ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨ ਦਾ ਵਿਰੋਧ ਕਿਸਾਨਾਂ ਵੱਲੋਂ ਲਗਾਤਾਰ ਜਾਰੀ ਹੈ। ਕਿਸਾਨਾਂ ਵੱਲੋਂ ਇਸ ਕਾਨੂੰਨ ਦੇ ਲਗਾਤਾਰ ਪ੍ਰਦਰਸ਼ਨ ਅਤੇ ਧਰਨਿਆਂ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ, ਜਿਸ ਦੇ ਚਲਦੇ ਹੁਣ ਕਿਸਾਨਾਂ ਦਿੱਲੀ ਜਾ ਕੇ ਅਣਮਿੱਥੇ ਸਮੇਂ ਲਈ ਧਰਨੇ ਪ੍ਰਦਰਸ਼ਨ ਕਰਨਗੇ। ਖੇਤੀ ਕਾਨੂੰਨਾਂ ਦੇ ਵਿਰੋਧ 'ਚ ਹੀ ਕਿਸਾਨ ਵੀਰ ਪੰਜਾਬ ਦੇ ਕਈ ਇਲਾਕਿਆਂ ਤੋਂ ਦਿੱਲੀ ਲਈ ਰਵਾਨਾ ਹੋ ਰਹੇ ਹਨ।
ਇਹ ਵੀ ਪੜ੍ਹੋ: ਜੇਕਰ ਤੁਸੀਂ ਵੀ ਜਲੰਧਰ ਰੇਲਵੇ ਸਟੇਸ਼ਨ ਤੋਂ ਰੇਲ ਰਾਹੀਂ ਜਾਣਾ ਚਾਹੁੰਦੇ ਹੋ ਕਿਤੇ ਬਾਹਰ ਤਾਂ ਪੜ੍ਹੋ ਇਹ ਖ਼ਬਰ
26 ਤਾਰੀਖ਼ ਨੂੰ ਦਿੱਲੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਵੱਲੋਂ ਪੂਰੀਆਂ ਤਿਆਰੀਆਂ ਕਰ ਦਿੱਤੀਆਂ ਗਈਆਂ ਹਨ। ਜਿਨ੍ਹਾਂ ਕਿਸਾਨਾਂ ਨੇ ਕੱਲ੍ਹ ਦਿੱਲੀ ਵਿਖੇ ਪੁੱਜਣਾ ਹੈ, ਉਨ੍ਹਾਂ ਅੱਜ ਤੋਂ ਹੀ ਕਿਸਾਨ ਜਥੇਬੰਦੀਆਂ ਨੇ ਦਿੱਲੀ ਲਈ ਕੂਚ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਉੱਥੇ ਜਾ ਕੇ ਸਭ ਤਿਆਰੀਆਂ ਅਤੇ ਪ੍ਰਬੰਧਾਂ ਦਾ ਬੰਦੋਬਸਤ ਕਰਨਾ ਹੈ।
ਇਹ ਵੀ ਪੜ੍ਹੋ: ਜਲੰਧਰ: ਸ੍ਰੀ ਗੁਰੂ ਰਵਿਦਾਸ ਧਾਮ ਦੇ ਬਾਹਰ ਟਰਾਲੀ ਵਾਲੇ ਦੀ ਬਹਾਦਰੀ ਨਾਲ ਟਲੀ ਵਾਰਦਾਤ, ਬਦਮਾਸ਼ ਕੀਤੇ ਕਾਬੂ
ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਲੰਧਰ ਦੇ ਕਿਸ਼ਨਗੜ੍ਹ ਤੋਂ 12 ਦੇ ਕਰੀਬ ਟਰਾਲੀਆਂ ਦਿੱਲੀ ਲਈ ਰਵਾਨਾ ਹੋ ਰਹੀਆਂ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਇਹ ਦਿੱਲੀ ਜਾ ਕੇ ਉਦੋਂ ਤਕ ਇਸ ਕਾਨੂੰਨ ਦਾ ਵਿਰੋਧ ਕਰਨਗੇ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ। ਇਸ ਦੇ ਨਾਲ ਹੀ ਇਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਾਨੂੰ ਕਿਤੇ ਵੀ ਕਿਸਾਨਾਂ ਨੂੰ ਰੋਕਿਆ ਜਾਵੇਗਾ ਅਤੇ ਉਥੇ ਹੀ ਕਿਸਾਨ ਜਥੇਬੰਦੀਆਂ ਬਹਿ ਕੇ ਧਰਨਾ ਦੇਣਗੀਆਂ ਅਤੇ ਇਹ ਧਰਨਾ ਅਣਮਿੱਥੇ ਸਮੇਂ ਲਈ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ ਵਿਚ ਫਿਰ ਤੋਂ ਨਾਈਟ ਕਰਫਿਊ ਦਾ ਐਲਾਨ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼
ਇਹ ਵੀ ਪੜ੍ਹੋ: ਵੱਡੀ ਖ਼ਬਰ: ਆਦਮਪੁਰ ਵਿਖੇ ਸੈਲੂਨ 'ਚ ਦਿਨ-ਦਿਹਾੜੇ ਗੈਂਗਵਾਰ, ਗੋਲੀਆਂ ਮਾਰ ਨੌਜਵਾਨ ਦਾ ਕੀਤਾ ਕਤਲ