ਦਿੱਲੀ ਸੰਘਰਸ਼ ਲਈ ਟਾਂਡਾ ਤੋਂ ਰਵਾਨਾ ਹੋਇਆ ਕਿਸਾਨਾਂ ਦਾ ਵੱਡਾ ਕਾਫਲਾ
Wednesday, Nov 25, 2020 - 06:28 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਦੇ ਦਿੱਲੀ ਘੇਰਨ ਦੇ ਸੰਘਰਸ਼ ਲਈ ਅੱਜ ਟਾਂਡਾ ਦੇ ਚੌਲਾਂਗ ਟੋਲ ਪਲਾਜ਼ਾ ਤੋਂ ਕਿਸਾਨਾਂ ਦਾ ਪਹਿਲਾ ਵੱਡਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਆਦਮਪੁਰ ਵਿਖੇ ਸੈਲੂਨ 'ਚ ਦਿਨ-ਦਿਹਾੜੇ ਗੈਂਗਵਾਰ, ਗੋਲੀਆਂ ਮਾਰ ਨੌਜਵਾਨ ਦਾ ਕੀਤਾ ਕਤਲ
ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਚੌਲਾਂਗ ਟੋਲ ਪਲਾਜ਼ਾ ਧਰਨੇ ਦੇ 52ਵੇਂ ਦਿਨ ਜਥੇਬੰਦੀ ਦੇ ਆਗੂਆਂ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਇਨ੍ਹਾਂ ਨੂੰ ਲਿਆਉਣ ਵਾਲੀ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: ਪੰਜਾਬ ਵਿਚ ਫਿਰ ਤੋਂ ਨਾਈਟ ਕਰਫਿਊ ਦਾ ਐਲਾਨ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼
ਇਸ ਮੌਕੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ, ਸਤਪਾਲ ਸਿੰਘ ਮਿਰਜ਼ਾਪੁਰ, ਅਮਰਜੀਤ ਸਿੰਘ ਸੰਧੂ, ਬਲਬੀਰ ਸਿੰਘ ਸੋਹੀਆਂ ਆਦਿ ਆਗੂਆਂ ਨੇ ਕਿਹਾ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਆਰਪਾਰ ਦੀ ਲੜਾਈ ਲੜ ਰਹੀਆਂ ਦੇਸ਼ ਦੀਆਂ ਜਥੇਬੰਦੀਆਂ ਦੇ ਦਿੱਲੀ ਘੇਰਨ ਦੇ ਅੰਦੋਲਨ ਲਈ ਪੰਜਾਬ 'ਚੋਂ ਲੱਖਾਂ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ | ਉਨ੍ਹਾਂ ਕਿਹਾ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਵੀ ਹਜ਼ਾਰਾਂ ਕਿਸਾਨ ਸੰਘਰਸ਼ 'ਚ ਸ਼ਾਮਲ ਹੋਣ ਜਾ ਰਹੇ ਹਨ।
ਇਹ ਵੀ ਪੜ੍ਹੋ: ਜੇਕਰ ਤੁਸੀਂ ਵੀ ਜਲੰਧਰ ਰੇਲਵੇ ਸਟੇਸ਼ਨ ਤੋਂ ਰੇਲ ਰਾਹੀਂ ਜਾਣਾ ਚਾਹੁੰਦੇ ਹੋ ਕਿਤੇ ਬਾਹਰ ਤਾਂ ਪੜ੍ਹੋ ਇਹ ਖ਼ਬਰ
ਇਸ ਮੌਕੇ ਬਲਦੇਵ ਸਿੰਘ, ਸੁਰਿੰਦਰ ਸਿੰਘ ਜਹੂਰਾ, ਗੁਰਬਖਸ਼ ਸਿੰਘ ਕੁਰਾਲਾ, ਹਰਦਿਆਲ ਸਿੰਘ ਦੇਹਰੀਵਾਲ, ਕਰਨੈਲ ਸਿੰਘ ਬੈਂਚਾਂ, ਬੌਬੀ ਖੁੱਡਾ, ਦਵਿੰਦਰ ਸਿੰਘ ਮੂਨਕਾ, ਕੁਲਵੀਰ ਸਿੰਘ ਜੌੜਾ ਮਨਦੀਪ ਸਿੰਘ ਲਿੱਤਰਾਂ, ਹਰਦੇਵ ਸਿੰਘ ਜਹੂਰਾ, ਕੁਲਵਿੰਦਰ ਸਿੰਘ ਗਿੱਦੜਪਿੰਡੀ ਗੋਪੀ, ਗੋਪੀ ਜੌੜਾ, ਬਲਵੀਰ ਸਿੰਘ ਹਰਸੀਪਿੰਡ, ਭੀਮਾ ਦੇਹਰਿਵਾਲ, ਮੋਦੀ ਕੁਰਾਲਾ, ਹੈਪੀ ਸੰਧੂ, ਸੁੱਖਾ ਨਰਵਾਲ,ਮਨਜੀਤ ਸਿੰਘ ਖਾਲਸਾ, ਰਾਜਪਾਲ ਸਿੰਘ ਮਾਂਗਟ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ: ਸ੍ਰੀ ਗੁਰੂ ਰਵਿਦਾਸ ਧਾਮ ਦੇ ਬਾਹਰ ਟਰਾਲੀ ਵਾਲੇ ਦੀ ਬਹਾਦਰੀ ਨਾਲ ਟਲੀ ਵਾਰਦਾਤ, ਬਦਮਾਸ਼ ਕੀਤੇ ਕਾਬੂ