ਰੋਪੜ 'ਚ ਕਿਸਾਨਾਂ ਦਾ ਫੁਟਿਆ ਗੁੱਸਾ, ਮੋਦੀ ਤੇ ਖੱਟੜ ਦਾ ਪੁਤਲਾ ਸਾੜ ਕੱਢੀ ਭੜਾਸ

12/02/2020 12:01:46 PM

ਰੂਪਨਗਰ (ਸੱਜਣ ਸੈਣੀ)— ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਡਟੇ ਹੋਏ ਹਨ, ਉੱਥੇ ਹੀ ਪੰਜਾਬ 'ਚ ਟੋਲ ਪਲਾਜ਼ਿਆਂ 'ਤੇ ਧਰਨੇ ਦੇ ਰਹੇ ਕਿਸਾਨਾਂ ਵੱਲੋਂ ਮੋਦੀ ਅਤੇ ਖੱਟੜ ਸਰਕਾਰ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ ਜਾ ਰਿਹਾ ਹੈ।

ਕੇਂਦਰ ਸਰਕਾਰ  ਲਾਗੂ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਧਰਨੇ ਲਈ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੀ ਖੱਟੜ ਸਰਕਾਰ ਵੱਲੋਂ ਰਸਤਿਆਂ 'ਚ ਰੋਕਾਂ ਲਗਾ ਕੇ ਰੋਕਣ ਦੇ ਵਿਰੋਧ ਨੂੰ ਲੈ ਕੇ ਰੋਪੜ 'ਚ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਮੋਦੀ ਅਤੇ ਖੱਟੜ ਸਰਕਾਰ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਭਾਜਪਾ ਦੀ ਖੱਟੜ ਸਰਕਾਰ ਕਿਸਾਨ ਵਿਰੋਧੀ ਹੈ।

ਇਹ ਵੀ ਪੜ੍ਹੋ: ਸ਼ੂਟਿੰਗ ਕਰਦੇ ਸਮੇਂ ਪੁਲਸ ਦੀ AK-47 'ਚੋਂ ਨਿਕਲੀ ਗੋਲੀ ਡੇਢ ਕਿੱਲੋਮੀਟਰ ਦੂਰ ਕਿਸਾਨ ਦੀ ਛਾਤੀ ਤੋਂ ਹੋਈ ਆਰ-ਪਾਰ

ਜ਼ਿਕਰਯੋਗ ਹੈ ਕਿ ਕੇਂਦਰ ਦੇ 3 ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ ਕਰੀਬ ਇਕ ਹਫ਼ਤੇ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਵੱਡੀ ਗਿਣਤੀ 'ਚ ਕਿਸਾਨ ਡਟੇ ਹੋਏ ਹਨ। ਕਿਸਾਨ ਅੰਦੋਲਨ ਦਾ ਅੱਜ 7ਵਾਂ ਦਿਨ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਬੀਤੇ ਦਿਨੀਂ ਜੋ ਗੱਲਬਾਤ ਹੋਈ, ਉਸ 'ਚ ਕੋਈ ਠੋਸ ਨਤੀਜਾ ਨਹੀਂ ਨਿਕਲ ਸਕਿਆ। ਇਸ ਕਾਰਨ ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਦੱਸ ਦੇਈਏ ਕਿ ਕੇਂਦਰ ਨਾਲ ਕੱਲ ਹੋਈ ਬੈਠਕ 'ਚ ਕਿਸਾਨ ਜਥੇਬੰਦੀਆਂ ਦੇ 35 ਆਗੂਆਂ ਨੇ ਹਿੱਸਾ ਲਿਆ ਸੀ।

ਇਹ ਵੀ ਪੜ੍ਹੋ : ਹੱਥਾਂ 'ਤੇ ਮਹਿੰਦੀ ਲਾ ਸ਼ਾਮ ਤੱਕ ਲਾੜੇ ਦੀ ਰਾਹ ਤੱਕਦੀ ਰਹੀ ਲਾੜੀ, ਜਦੋਂ ਸੱਚ ਪਤਾ ਲੱਗਾ ਤਾਂ ਉੱਡੇ ਹੋਸ਼

ਦਰਅਸਲ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮੁੱਦਿਆਂ 'ਤੇ ਸਲਾਹ-ਮਸ਼ਵਰੇ ਲਈ ਕੇਂਦਰ ਨੇ ਇਕ ਕਮੇਟੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਠੁਕਰਾ ਦਿੱਤਾ। ਦੋਵੇਂ ਪੱਖ ਵੀਰਵਾਰ ਯਾਨੀ ਕਿ 3 ਦਸੰਬਰ ਨੂੰ ਮੁੜ ਬੈਠਕ ਕਰਨਗੇ। ਸਰਕਾਰ ਵਲੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਖਾਰਜ ਕਰ ਦਿੱਤਾ ਗਿਆ। ਇਸ ਲਈ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਦੇਸ਼ ਭਰ 'ਚ ਅੰਦੋਲਨ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਕੇਂਦਰ ਨੂੰ ਨਤੀਜੇ ਭੁਗਤਣ ਦੀ ਦਿੱਤੀ ਚਿਤਾਵਨੀ

ਦਿੱਲੀ ਦੇ ਸਿੰਘੂ, ਟਿਕਰੀ ਬਾਰਡਰ ਤੋਂ ਇਲਾਵਾ ਗਾਜ਼ੀਪੁਰ-ਗਾਜ਼ੀਆਬਾਦ (ਦਿੱਲੀ-ਯੂ. ਪੀ.) ਬਾਰਡਰ 'ਤੇ ਕਿਸਾਨ ਡਟੇ ਹੋਏ ਹਨ ਪਰ ਪੁਲਸ ਉਨ੍ਹਾਂ ਨੂੰ ਦਿੱਲੀ ਵੱਲ ਵਧਣ ਨਹੀਂ ਦੇ ਰਹੀ ਹੈ, ਜਿਸ ਕਾਰਨ ਕਿਸਾਨਾਂ ਨੇ ਅੱਜ ਫਿਰ ਬੈਰੀਕੇਡਸ ਹਟਾਉਣ ਦੀ ਕੋਸ਼ਿਸ਼ ਕੀਤੀ ਹੈ। ਅੱਜ ਵੱਡੀ ਗਿਣਤੀ 'ਚ ਕਿਸਾਨ ਪੰਜਾਬ-ਹਰਿਆਣਾ ਤੋਂ ਦਿੱਲੀ ਵੱਲ ਕਿਸਾਨ ਆ ਸਕਦੇ ਹਨ। ਬੁੱਧਵਾਰ ਸਵੇਰੇ ਵੀ ਦਿੱਲੀ 'ਚ ਕੜਾਕੇ ਦੀ ਠੰਡ 'ਚ ਕਿਸਾਨ ਸੜਕਾਂ 'ਤੇ ਡਟੇ ਹੋਏ ਹਨ। ਦੱਸ ਦੇਈਏ ਕਿ ਕੱਲ੍ਹ ਵੀ ਗਾਜ਼ੀਪੁਰ ਸਰਹੱਦ 'ਤੇ ਡਟੇ ਕਿਸਾਨਾਂ ਨੇ ਦਿੱਲੀ ਵੱਲ ਵਧਣ ਲਈ ਟਰੈਕਟਰਾਂ ਨਾਲ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕੀਤੀ ਅਤੇ ਇਹ ਸੰਘਰਸ਼ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਇਨ੍ਹਾਂ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

shivani attri

This news is Content Editor shivani attri