ਕਿਸਾਨਾਂ ਵੱਲੋਂ ਭੋਗਪੁਰ ’ਚ ਚੱਕਾ ਜਾਮ, ਜਲੰਧਰ-ਜੰਮੂ ਜਰਨੈਲੀ ਸੜਕ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ

Saturday, Feb 06, 2021 - 12:57 PM (IST)

ਭੋਗਪੁਰ (ਸੂਰੀ, ਰਾਣਾ ਭੋਗਪੁਰੀਆ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੀਆਂ ਪੰਜਾਬ ਹਰਿਆਣਾ ਉੱਤਰ ਪ੍ਰਦੇਸ਼ ਅਤੇ ਹੋਰ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ 6 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ ਚਾਰ ਵਜੇ ਤਕ ਦਿੱਤੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਜਲੰਧਰ ’ਚ ਦਿਲ ਦਹਿਲਾਅ ਦੇਣ ਵਾਲੀ ਵਾਰਦਾਤ, ਚਾਈਨਾ ਡੋਰ ਨਾਲ ਝੁਲਸੇ ਮਾਸੂਮ ਬੱਚੇ (ਵੀਡੀਓ)

PunjabKesari

ਇਸੇ ਸੱਦੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਯੂਨੀਅਨ ਦੇ ਬਲਾਕ ਸਕੱਤਰ ਗੁਰਬਚਨ ਸਿੰਘ ਨਰਿੰਦਰ ਸਿੰਘ ਅਤੇ ਜਸਵੰਤ ਸਿੰਘ ਜੱਸੀ ਦੀ ਅਗਵਾਈ ਹੇਠ ਭੋਗਪੁਰ ਵਿਚੋਂ ਲੰਘਦੇ ਜਲੰਧਰ-ਜੰਮੂ ਕੌਮੀ ਸ਼ਾਹ ਮਾਰਗ ਉਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਪ੍ਰਦਰਸ਼ਨ ਵਿੱਚ ਮੁੱਖ ਤੌਰ ’ਤੇ ਅੰਮ੍ਰਿਤਪਾਲ ਸਿੰਘ ਖਰਲ ਕਲਾਂ, ਬਲਾਕ ਭੋਗਪਰ ਸਰਪੰਚ ਯੂਨੀਅਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਜੈਪਾ,  ਕੁਲਵੰਤ ਸਿੰਘ ਮੱਲ੍ਹੀ, ਰਾਜਿੰਦਰਪਾਲ ਸਿੰਘ ਰੋਮੀ,  ਸੁਖਜੀਤ ਸਿੰਘ ਜ਼ੈਲਦਾਰ ਕਿੰਗਰਾ ਚੋਅ ਵਾਲਾ,  ਸਤਨਾਮ ਸਿੰਘ ਡੱਲੀ, ਜਗਜੋਤ ਸਿੰਘ ਡੱਲਾ, ਬੱਬੂ ਚੌਧਰੀ ਡਲੀ, ਕੁਲਵਿੰਦਰ ਸਿੰਘ ਸੋਢੀ ਸਾਬਕਾ ਸਰਪੰਚ,   ਬਿੱਕਰ ਸਿੰਘ ਖੋਜਪੁਰ, ਲਾਡੀ ਸਾਬਕਾ ਸਰਪੰਚ ਲਾਹਦੜਾ, ਸਾਬਕਾ ਕੌਂਸਲਰ ਜਸਵੰਤ ਸਿੰਘ ਆਦਿ ਮੁੱਖ ਤੌਰ ’ਤੇ ਸ਼ਾਮਲ ਹੋ ਚੁੱਕੇ ਹਨ। 

PunjabKesari

ਇਹ ਵੀ ਪੜ੍ਹੋ :ਟਾਂਡਾ ’ਚ ਸੈਰ ਕਰ ਰਹੇ ਜੋੜੇ ਨੂੰ ਲੁਟੇਰਿਆਂ ਨੇ ਪਾਇਆ ਘੇਰਾ, ਗੋਲੀ ਚਲਾ ਕੀਤੀ ਲੁੱਟਖੋਹ

ਇਸ ਮੌਕੇ ਭਾਰੀ ਗਿਣਤੀ ਵਿੱਚ ਕਿਸਾਨ ਇਸ ਭਾਰਤ ਬੰਦ ਦੇ ਧਰਨੇ ਵਿਚ ਸ਼ਾਮਲ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ। ਆਂਗਨਵਾੜੀ ਵਰਕਰਜ਼ ਯੂਨੀਅਨ ਬਲਾਕ ਭੋਗਪਰ ਦੀ ਪ੍ਰਧਾਨ ਸਤਵੰਤ ਕੌਰ ਬਿਨਪਾਲਕੇ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਇਸ ਧਰਨੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ ਗਈ ਹੈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। 

PunjabKesari

ਇਹ ਵੀ ਪੜ੍ਹੋ : ਮੋਦੀ ਸਰਕਾਰ ਖੇਤੀ ਕਾਨੂੰਨਾਂ ’ਤੇ ਜਲਦ ਫੈਸਲਾ ਲੈਂਦੀ ਹੈ ਤਾਂ ਰਾਕੇਸ਼ ਟਿਕੈਤ ਨਹੀਂ, ਸਗੋਂ ਯੂ. ਪੀ. ਕਾਰਨ ਹੋਵੇਗਾ : ਜਾਖੜ

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਰਜਿੰਦਰ ਸਿੰਘ ਰੋਮੀ, ਬਲਜੀਤ ਸਿੰਘ ਸਨੌਰਾ ਬਿੱਲਾ ਸਨੋਰਾ ਸਤਨਾਮ ਸਿੰਘ ਬੁੱਟਰ, ਹਰਬਲਿੰਦਰ ਸਿੰਘ ਬੋਲੀਨਾ, ਇੰਦਰਜੀਤ ਸਿੰਘ, ਰਾਣਾ ਪਚਰੰਗਾ, ਜੈਮਲ ਸਿੰਘ ਪਚਰੰਗਾ ਸੁਖਚੈਨ ਸਿੰਘ ਪਚਰੰਗਾ, ਪਰਮਜੀਤ ਸਿੰਘ ਮੁਚਰੋਵਾਲ, ਸਾਬਕਾ ਸਰਪੰਚ ਕੁਲਦੀਪ ਸਿੰਘ ਸਿੰਘਪੁਰ, ਰਣਜੀਤ ਸਿੰਘ ਰਾਣਾ ਪਚਰੰਗਾ ਆਦਿ ਇਸ ਧਰਨੇ ਵਿੱਚ ਹੋਏ। ਕਿਸਾਨ ਆਗੂਆਂ ਵੱਲੋਂ ਇਸ ਨੈਸ਼ਨਲ ਹਾਈਵੇਅ ਦੇ ਦੋਵੇਂ ਪਾਸੇ ਟਰਾਲੀਆਂ ਟਰੈਕਟਰ ਲਗਾ ਕੇ ਸੜਕ ਨੂੰ ਜਾਮ ਕੀਤਾ ਗਿਆ। ਥਾਣਾ ਭੋਗਪੁਰ ਦੇ ਮੁਖੀ ਮਨਜੀਤ ਸਿੰਘ ਵੱਲੋਂ ਭਾਰੀ ਗਿਣਤੀ ਵਿਚ ਪੁਲਸ ਫੋਰਸ ਇਸ ਧਰਨੇ ਪ੍ਰਦਰਸ਼ਨ ਵਿਚ ਤਾਇਨਾਤ ਕੀਤੀ ਗਈ ਹੈ।

PunjabKesari


shivani attri

Content Editor

Related News