ਮਾਛੀਵਾੜਾ ਇਲਾਕੇ ’ਚ ਕਿਸਾਨਾਂ ਅਤੇ ਹੋਰ ਜਥੇਬੰਦੀਆਂ ਵੱਲੋਂ ਚੱਕਾ ਜਾਮ
Saturday, Feb 06, 2021 - 03:47 PM (IST)
ਮਾਛੀਵਾੜਾ ਸਾਹਿਬ (ਟੱਕਰ) - ਖੇਤੀਬਾੜੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਭਾਰਤ ਵਿਚ ਚੱਕਾ ਜਾਮ ਦੇ ਦਿੱਤੇ ਗਏ ਸੱਦੇ ’ਤੇ ਮਾਛੀਵਾੜਾ ਇਲਾਕੇ ’ਚ ਕਈ ਥਾਵਾਂ ’ਤੇ ਕਿਸਾਨਾਂ ਅਤੇ ਹੋਰ ਜਥੇਬੰਦੀਆਂ ਨੇ ਸੜਕਾਂ ’ਤੇ ਬੈਰੀਕੇਡ ਲਗਾ ਰੋਸ ਧਰਨਾ ਦਿੱਤਾ।
ਇਹ ਵੀ ਪੜ੍ਹੋ : ਮੋਦੀ ਸਰਕਾਰ ਖੇਤੀ ਕਾਨੂੰਨਾਂ ’ਤੇ ਜਲਦ ਫੈਸਲਾ ਲੈਂਦੀ ਹੈ ਤਾਂ ਰਾਕੇਸ਼ ਟਿਕੈਤ ਨਹੀਂ, ਸਗੋਂ ਯੂ. ਪੀ. ਕਾਰਨ ਹੋਵੇਗਾ : ਜਾਖੜ
ਮਾਛੀਵਾੜਾ ਮੇਨ ਚੌਂਕ ਵਿਚ ਵੱਖ-ਵੱਖ ਕਿਸਾਨ ਅਤੇ ਹੋਰ ਸ਼ਹਿਰ ਦੀਆਂ ਸਮਾਜਿਕ ਜਥੇਬੰਦੀਆਂ ਵਲੋਂ 12 ਵਜੇ ਤੋਂ ਚੱਕਾ ਜਾਮ ਸ਼ੁਰੂ ਕਰ ਦਿੱਤਾ ਅਤੇ ਸਾਰੇ ਹੀ ਬੁਲਾਰਿਆਂ ਨੇ ਮੰਗ ਕੀਤੀ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਕੋਲ ਕਿਸਾਨਾਂ ਦੇ ਹਿੱਤ ਨਾ ਵੇਚੇ। ਇਸ ਤੋਂ ਇਲਾਵਾ ਸਰਹਿੰਦ ਨਹਿਰ ਦੇ ਗਡ਼੍ਹੀ ਪੁਲ ’ਤੇ ਆਸ-ਪਾਸ ਪਿੰਡਾਂ ਦੀਆਂ ਔਰਤਾਂ ਅਤੇ ਛੋਟੇ-ਛੋਟੇ ਬੱਚੇ ਵੀ ਹੱਥਾਂ ’ਚ ਤਖ਼ਤੀਆਂ ਫੜ ਕੇ ਸੜਕ ’ਤੇ ਉਤਰ ਆਏ, ਜਿਨ੍ਹਾਂ ਜੰਮ ਕੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਜਲੰਧਰ ’ਚ ਦਿਲ ਦਹਿਲਾਅ ਦੇਣ ਵਾਲੀ ਵਾਰਦਾਤ, ਚਾਈਨਾ ਡੋਰ ਨਾਲ ਝੁਲਸੇ ਮਾਸੂਮ ਬੱਚੇ (ਵੀਡੀਓ)
ਇਹ ਪੇਂਡੂ ਔਰਤਾਂ ਅਤੇ ਬੱਚਿਆਂ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਿੱਲੀ ਧਰਨੇ ’ਤੇ ਗਏ ਹੋਏ ਹਨ ਇਸ ਲਈ ਉਹ ਵੀ ਅੱਜ ਅੰਦੋਲਨ ’ਚ ਯੋਗਦਾਨ ਪਾਉਂਦਿਆਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਚੱਕਾ ਜਾਮ ਕਰ ਰਹੇ ਹਨ। ਇਨ੍ਹਾਂ ਬੱਚਿਆਂ ਅਤੇ ਔਰਤਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਤੁਰੰਤ ਕਿਸਾਨ ਮਾਰੂ ਫੈਸਲੇ ਰੱਦ ਕਰੇ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ