ਕਿਸਾਨ ਸੰਘਰਸ਼ ਕਮੇਟੀ ਨੇ ਟਾਂਡਾ ਵਿਚ ਰੇਲ ਰੋਕੋ ਅੰਦੋਲਨ ਕਰ ਮੋਦੀ ਦਾ ਕੀਤਾ ਪਿੱਟ ਸਿਆਪਾ

Thursday, Feb 18, 2021 - 01:11 PM (IST)

ਕਿਸਾਨ ਸੰਘਰਸ਼ ਕਮੇਟੀ ਨੇ ਟਾਂਡਾ ਵਿਚ ਰੇਲ ਰੋਕੋ ਅੰਦੋਲਨ ਕਰ ਮੋਦੀ ਦਾ ਕੀਤਾ ਪਿੱਟ ਸਿਆਪਾ

ਟਾਂਡਾ ਉੜਮੜ (ਵਰਿੰਦਰ ਪੰਡਿਤ,ਕੁਲਦੀਸ਼,ਮੋਮੀ )- ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅੱਜ ਟਾਂਡਾ ਦੇ ਰੇਲਵੇ ਸਟੇਸ਼ਨ ਉਤੇ ਰੇਲ ਰੋਕੋ ਅੰਦੋਲਨ ਕੀਤਾ। ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ ਵਿੱਚ ਹੋਏ ਰੋਸ ਵਿਖਾਵੇ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਦੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਕਿਸਾਨ ਵਿਰੋਧੀ ਮੋਦੀ ਸਰਕਾਰ ਖ਼ਿਲਾਫ਼ ਜੰਮਕੇ ਨਾਰੇਬਾਜੀ ਕੀਤੀ। 

ਇਹ ਵੀ ਪੜ੍ਹੋ : ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕਣ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

PunjabKesari

ਇਸ ਦੌਰਾਨ ਉਕਤ ਆਗੂਆਂ ਨੇ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਰੋਸ ਜਤਾਉਂਦੇ ਹੋਏ ਕਿਹਾ ਕਿ ਉਸ ਵੱਲੋਂ ਆਪਣੇ ਭਾਈਵਾਲ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਲਿਆਂਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਉਨ੍ਹਾਂ ਦਾ ਆਰਪਾਰ ਦਾ ਸੰਘਰਸ਼ ਇਹ ਥੋਪੇ ਗਏ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਕਿਸਾਨਾਂ ਨੇ ਮੋਦੀ ਸਰਕਾਰ ਵੱਲੋਂ ਅੰਦੋਲਨ ਕਰ ਰਹੇ ਕਿਸਾਨਾਂ ਉਤੇ ਕੀਤੇ ਜਾ ਰਹੇ ਤਸ਼ੱਦਦ ਦਾ ਵਿਰੱਧ ਕਰਦੇ ਹੋਏ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ, ਸਮਾਜ ਸੇਵੀ ਕਾਰਕੁੰਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਅਵਾਜ ਬੁਲੰਦ ਕੀਤੀ ਗਈ। 

PunjabKesari

ਇਸ ਦੌਰਾਨ ਸ਼ਿਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਮਾਸਟਰ ਕੁਲਦੀਪ ਸਿੰਘ ਮਸੀਤੀ, ਸੂਬਾਈ ਆਗੂ ਸੰਦੀਪ ਸਿੰਘ ਖਾਲਸਾ ਆਦਿ ਨੇ ਵੀ ਦਾਰਾਪੁਰ ਫਾਟਕ ਉਤੇ ਰੇਲ ਰੋਕੋ ਅੰਦੋਲਨ ਵਿੱਚ ਭਾਗ ਲਿਆ। 

ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ, ਗੱਭਰੂ ਪੁੱਤਰਾਂ ਦੀ ਹੋਈ ਮੌਤ

PunjabKesari

ਇਸ ਮੌਕੇ ਗੁਰਦੀਪ ਸਿੰਘ ਝਾਂਸ, ਜਗਜੀਤ ਸਿੰਘ ਚੌਹਾਨ, ਗੁਰਦੀਪ ਸਿੰਘ, ਜਸਵਿੰਦਰ ਸਿੰਘ, ਜੋਧ ਸਿੰਘ, ਗੁਰਦੇਵ ਸਿੰਘ, ਅਮ੍ਰਿਤਪਾਲ ਸਿੰਘ, ਦਲੇਰ ਸਿੰਘ, ਗੁਰਸੇਵਕ ਸਿੰਘ ਟਾਹਲੀ, ਸਰਵਣ ਸਿੰਘ, ਬਾਬਾ ਹਰਬੰਸ ਸਿੰਘ, ਬਲਵਿੰਦਰ ਸਿੰਘ ਰੜਾ, ਤਰਸੇਮ ਸਿੰਘ, ਮਨਰਾਜ ਸਿੰਘ, ਗੁਰਜੀਤ ਸਿੰਘ ਵਲਟੋਹਾ, ਰਾਵੀ ਕੌਰ, ਕੰਤੋਂ ਟਾਹਲੀ, ਮੋਤਾ ਸਿੰਘ,ਸਨੀ ਟਾਹਲੀ, ਗੁਰਜੀਤ ਸਿੰਘ ਵਲਟੋਹਾ, ਸੁਰਿੰਦਰਰਪਾਲ ਸਿੰਘ, ਸਤਨਾਮ ਸਿੰਘ    ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ : ਨਵਾਂਸ਼ਹਿਰ ਨਗਰ ਕੌਂਸਲ ‘ਤੇ ਕਾਂਗਰਸ ਦਾ ਕਬਜ਼ਾ,19 ਵਾਰਡਾਂ ’ਚੋਂ 11 ਵਾਰਡਾਂ ‘ਤੇ ਜਿੱਤ ਕੀਤੀ ਹਾਸਲ


author

shivani attri

Content Editor

Related News