ਮੋਦੀ ਦੀ ਪੰਜਾਬ ਫੇਰੀ ਦੌਰਾਨ ਕਿਸਾਨਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ, ਬਿਆਸ ਦਰਿਆ ''ਤੇ ਲਾਇਆ ਜਾਮ

Wednesday, Jan 05, 2022 - 12:32 PM (IST)

ਮੋਦੀ ਦੀ ਪੰਜਾਬ ਫੇਰੀ ਦੌਰਾਨ ਕਿਸਾਨਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ, ਬਿਆਸ ਦਰਿਆ ''ਤੇ ਲਾਇਆ ਜਾਮ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼)- ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਆਜ਼ਾਦ ਕਿਸਾਨ ਕਮੇਟੀ ਦੋਆਬਾ ਪੰਜਾਬ ਨਾਲ ਜੁੜੇ ਟਾਂਡਾ ਇਲਾਕੇ ਦੇ ਕਿਸਾਨਾਂ ਨੇ ਅੱਜ ਕਿਸਾਨੀ ਮੰਗਾਂ ਦੀਆਂ ਸੁਣਵਾਈ ਨਾ ਕਰਨ ਦਾ ਦੋਸ਼ ਲਾਉਂਦਿਆਂ ਟਾਂਡਾ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਹੈ। ਪ੍ਰਧਾਨ ਹਰਪਾਲ ਸਿੰਘ ਸੰਘਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਅਮਰਜੀਤ ਸਿੰਘ ਰੜਾ ਅਤੇ ਬਲਾਕ ਪ੍ਰਧਾਨ ਦਿਲਬਾਗ ਸਿੰਘ ਗਿੱਲ ਦੀ ਅਗਵਾਈ ਵਿੱਚ ਸਰਕਾਰੀ ਹਸਪਤਾਲ ਚੌਂਕ ਵਿੱਚ ਹੋਏ ਇਸ ਰੋਸ ਵਿਖਾਵੇ ਦੌਰਾਨ ਕਿਸਾਨਾਂ ਦੀਆਂ ਮੰਗਾਂ ਤੋਂ ਪਿੱਛੇ ਹਟਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦੇ ਹੋਏ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। 

PunjabKesari

ਰੋਸ ਜਾਹਰ ਕਰਦੇ ਹੋਏ ਕਿਸਾਨ ਆਗੂ ਰੜਾ, ਜੁਝਾਰ ਸਿੰਘ ਕੇਸੋਪੁਰ, ਹਰਪ੍ਰੀਤ ਸਿੰਘ ਸੰਧੂ ਨੇ ਆਖਿਆ ਕਿ ਮੋਦੀ ਸਰਕਾਰ ਨੇ ਅਜੇ ਤੱਕ ਲਖੀਮਪੁਰ ਖੀਰੀ ਮਾਮਲੇ ਵਿੱਚ ਮੰਤਰੀ ਨੂੰ ਅਹੁਦੇ ਤੋਂ ਬਰਖ਼ਾਸਤ ਨਹੀਂ ਕੀਤਾ ਅਤੇ ਨਾ ਹੀ ਇਸ ਦੁਖਾਂਤ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਿਆ ਹੈ। ਇਸ ਦੇ ਨਾਲ ਹੀ ਕਿਸਾਨੀ ਸੰਘਰਸ਼ ਦੌਰਾਨ ਪੂਰੇ ਭਾਰਤ ਵਿੱਚ ਕਿਸਾਨਾਂ ਉੱਤੇ ਹੋਏ ਪਰਚਿਆਂ ਨੂੰ ਰੱਦ ਅਜੇ ਤੱਕ ਰੱਦ ਨਹੀਂ ਕੀਤਾ। ਉਨ੍ਹਾਂ ਆਖਿਆ ਕਿ ਇਨ੍ਹਾਂ ਮਸਲਿਆਂ ਨੂੰ ਲੈ ਕੇ ਉਹ ਲਗਾਤਾਰ ਸੰਘਰਸ਼ ਕਰਨਗੇ।

ਇਹ ਵੀ ਪੜ੍ਹੋ: ਸਿੱਧੂ ਦੇ ਐਲਾਨਾਂ ਮਗਰੋਂ ਪੰਜਾਬ 'ਚ ਗਰਮਾਈ ਸਿਆਸਤ, ਜਸਵੀਰ ਗੜ੍ਹੀ ਬੋਲੇ, 'ਚੰਨੀ ਵਾਂਗ ਕਰਨ ਲੱਗੇ ਲੋਕਾਂ ਨੂੰ ਗੁੰਮਰਾਹ'

PunjabKesari

ਇਸ ਦੇ ਨਾਲ ਹੀ ਸੂਬਾ  ਸਰਕਾਰ ਨੇ ਗੰਨੇ ਦੇ ਐਲਾਨੇ 260 ਰੁਪਏ ਦੇ ਰੇਟ ਸਬੰਧੀ ਆਪਣਾ 35 ਰੁਪਏ ਦਾ ਹਿੱਸਾ ਜਲਦ ਨਾ ਜਾਰੀ ਕੀਤਾ ਜਾ ਸੂਬਾ ਸਰਕਾਰ ਵੀ ਮੋਰਚਾ ਖੋਲ੍ਹਿਆ ਜਾਵੇਗਾ। ਇਸ ਮੌਕੇ ਜਥੇਦਾਰ ਅਵਤਾਰ ਸਿੰਘ,ਸੁਖਵੀਰ ਸਿੰਘ ਚੌਹਾਨ, ਮਲਕੀਤ ਸਿੰਘ ਢੱਟ,ਹਰਨੇਕ ਸਿੰਘ,ਰਮਣੀਕ ਸਿੰਘ, ਜਸਵਿੰਦਰ ਸਿੰਘ,ਪ੍ਰਦੀਪ ਸਿੰਘ, ਅਮਰਜੀਤ ਸਿੰਘ ਮੂਨਕ, ਨੀਲਾ ਕੁਰਾਲਾ, ਅਮਰੀਕ ਸਿੰਘ, ਮਿੰਟਾਂ ਚੀਮਾ,ਕਮਲ, ਲੱਖਾਂ ਬਾਬਾ ਚੱਕ ਬਾਮੁ, ਬਲਜੀਤ ਸਿੰਘ ਤੱਗੜ, ਅਮਨ ਸਹਿਬਾਜ਼ਪੁਰ,ਬਲਬੀਰ ਸਿੰਘ ਬੀਰਾ, ਦਲਜੀਤ ਸਿੰਘ ਕੰਧਾਲਾ ਜੱਟਾ,ਸਰਬਜੀਤ ਸਿੰਘ ਪੰਡੋਰੀ, ਗੁਰਬਿੰਦਰ ਸਿੰਘ ਢਿੱਲੋਂ, ਸੁਖਨਿੰਦਰ ਸਿੰਘ ਕਲੋਟੀ, ਸੁਖਵੀਰ ਸਿੰਘ ਸੁੱਖਾ,ਤਜਿੰਦਰ ਸਿੰਘ ਢਿੱਲੋਂ, ਦਮਨਜੀਤ ਸਿੰਘ, ਰਣਜੀਤ ਸਿੰਘ,ਦੀਦਾਰ ਸਿੰਘ,ਸਰਪੰਚ ਸੱਤੀ,ਗੁਰਪ੍ਰਤਾਪ ਸਿੰਘ,ਬਲਜੀਤ ਸਿੰਘ ਰੜਾ,  ਅਮਨ ਮਾਨ ਆਦਿ ਮੌਜੂਦ ਸਨ। 

PunjabKesari

ਇਸੇ ਤਰਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇਪ੍ਰਧਾਨ ਮੰਤਰੀ ਮੋਦੀ ਸਰਕਾਰ ਦੀ ਪੰਜਾਬ ਫੇਰੀ ਦਾ ਅਤੇ ਜਥੇਬੰਦੀ ਦੇ ਆਗੂਆਂ ਨਾਲ ਧੱਕੇਸ਼ਾਹੀ ਦੇ ਵਿਰੋਧ ਵਿੱਚ ਬਿਆਸ ਦਰਿਆ ਪੁਲ 'ਤੇ ਜਾਮ ਲਗਾ ਕੇ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਜਾਮ ਕਰ ਦਿੱਤਾ। ਇਸ ਮੌਕੇ ਕੁਲਦੀਪ ਸਿੰਘ ਬੇਗੋਵਾਲ, ਕਸ਼ਮੀਰ ਸਿੰਘ, ਪਰਮਜੀਤ ਸਿੰਘ ਭੁੱਲਾ, ਗੁਰਜੀਤ ਸਿੰਘ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ: ਸ਼ਾਹਕੋਟ ਵਿਖੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News