ਚੰਡੀਗੜ੍ਹ: ਰਾਜਪਾਲ ਨੂੰ ਮੰਗ ਪੱਤਰ ਸੌਂਪਣ ਦੇ ਬਾਅਦ ਵਾਪਸ ਪਰਤੇ ਕਿਸਾਨ, ਰਾਜੇਵਾਲ ਨੇ ਕੀਤੀ ਇਹ ਅਪੀਲ

06/26/2021 6:42:22 PM

ਮੋਹਾਲੀ/ਚੰਡੀਗੜ੍ਹ- ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਡਟੇ ਹੋਣ ਦੇ 7 ਮਹੀਨੇ ਪੂਰੇ ਹੋਣ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਜਿੱਥੇ ਚੰਡੀਗੜ੍ਹ ਪੁਲਸ ਦੇ ਬੈਰੀਕੇਡ ਤੋੜੇ ਗਏ, ਉਥੇ ਹੀ ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਮਾਹੌਲ ਕਾਫ਼ੀ ਤਣਾਅਪੂਰਨ ਬਣਿਆ ਰਿਹਾ। ਬੈਰੀਕੇਡ ਤੋੜ ਕੇ ਕਿਸਾਨ ਚੰਡੀਗੜ੍ਹ ਨੂੰ ਦਾਖ਼ਲ ਹੋਏ ਅਤੇ ਰਾਜਭਵਨ ਵੱਲ ਕੂਚ ਕੀਤਾ।

ਇਹ ਵੀ ਪੜ੍ਹੋ: ਸੁਖਮੀਤ ਡਿਪਟੀ ਕਤਲ ਮਾਮਲੇ 'ਚ ਕਾਲ ਡਿਟੇਲ ਰਾਹੀਂ ਪੁਲਸ ਹੱਥ ਲੱਗੇ ਅਹਿਮ ਸੁਰਾਗ, ਸਾਹਮਣੇ ਆਈ ਇਹ ਗੱਲ

PunjabKesari

ਇਸ ਦੌਰਾਨ ਪੁਲਸ ਵੱਲੋਂ ਕਿਸਾਨਾਂ 'ਤੇ ਪਾਣੀ ਦੀਆਂ ਵਾਛੜਾਂ ਵੀ ਛੱਡੀਆਂ ਗਈਆਂ ਹਨ। ਕਿਸਾਨਾਂ ਨੇ ਵਾਟਰ ਕੈਨਨ ਦੀ ਪਾਈਪ ਤੋੜ ਦਿੱਤੀ ਅਤੇ ਅੱਗੇ ਵਧਦੇ ਗਏ। ਜ਼ਬਰਦਸਤ ਹੰਗਾਮੇ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਵੱਲੋਂ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਦਾ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੰਚੁਕਤ ਰਿਸਾਨ ਮੋਰਚਾ ਦੇ ਵੱਡੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਹੁਣ ਕਿਸਾਨ ਸ਼ਾਂਤਮਈ ਤਰੀਕੇ ਨਾਲ ਵਾਪਸ ਪਰਤ ਜਾਣ। ਇਸ ਦੇ ਬਾਅਦ ਪੰਜਾਬ ਦੇ ਕਿਸਾਨ ਵਾਪਸ ਪਰਤ ਗਏ। 

ਇਹ ਵੀ ਪੜ੍ਹੋ: ਹੱਸਦੇ-ਵੱਸਦੇ ਉੱਜੜੇ ਦੋ ਪਰਿਵਾਰ, ਫਗਵਾੜਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

PunjabKesari

ਇਥੇ ਦੱਸ ਦੇਈਏ ਕਿ ਪੰਜਾਬ ਭਰ ਦੀਆਂ 32 ਕਿਸਾਨ ਜਥੇਬੰਦੀਆਂ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਹੋਈਆਂ ਇਕੱਠੀਆਂ ਸਨ। ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਰਾਜਭਵਨ ਦਾ ਘਿਰਾਓ ਕਰਦੇ ਹੋਏ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਣ ਗਏ ਸਨ। ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 26 ਜੂਨ ਨੂੰ ਦੇਸ਼ ਭਰ ਵਿੱਚੋਂ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਨੂੰ ਮੈਮੋਰੰਡਮ ਦੇਣ ਦੀ ਕਾਲ ਦੇ ਸੰਬੰਧ ਵਿਚ ਦਿੱਤੀ ਗਈ ਕਾਲ ਦੇ ਮੱਦੇਨਜ਼ਰ ਅੱਜ ਪੰਜਾਬ ਭਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਕਿਸਾਨ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਪਹੁੰਚੇ ਸਨ। ਇਥੇ ਬਕਾਇਦਾ ਇਕ ਸਟੇਜ ਵੀ ਲਗਾਈ ਗਈ ਸੀ।  

ਇਹ ਵੀ ਪੜ੍ਹੋ:  ਫਿਲੌਰ: ਨਾਜਾਇਜ਼ ਮਾਈਨਿੰਗ ਤੋਂ ਖਫ਼ਾ ਕਿਸਾਨਾਂ ਨੇ ਕੈਪਟਨ ਨੂੰ ਲਿਖੀ ਚਿੱਠੀ, ਦਿੱਤੀ ਖ਼ੁਦਕੁਸ਼ੀ ਕਰਨ ਦੀ ਧਮਕੀ

PunjabKesari

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਮੁੱਖ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੁੱਖ ਕਨਵੀਨਰ ਬਲਬੀਰ ਸਿੰਘ ਰਾਜੇਵਾਲ ਰੁਲਦੂ ਸਿੰਘ ਮਾਨਸਾ ਸਤਨਾਮ ਸਿੰਘ ਬਹਿਰੂ ਅਤੇ ਹੋਰਨਾਂ ਆਗੂਆਂ ਨੇ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਬਿਨਾਂ ਕਿਸੇ ਦੇਰੀ ਤੋਂ ਤਿੰਨੇ ਕਾਲੇ ਕਾਨੂੰਨ ਵਾਪਸ ਲੈ ਲਵੇ ਨਹੀਂ ਤਾਂ ਇਸ ਦੇ ਨਤੀਜੇ ਚੰਗੇ ਨਹੀਂ ਹੋਣਗੇ । 
ਇਹ ਵੀ ਪੜ੍ਹੋ: ਰੂਪਨਗਰ ’ਚ ਦਰਦਨਾਕ ਹਾਦਸਾ, ਸਰਹਿੰਦ ਨਹਿਰ ’ਚ ਨਹਾਉਣ ਗਏ 3 ਬੱਚੇ ਲਾਪਤਾ

PunjabKesari

ਉਨ੍ਹਾਂ ਕਿਹਾ ਕਿ ਗ਼ੈਰ ਸੰਵਿਧਾਨਕ ਤੌਰ 'ਤੇ ਪਾਸ ਕੀਤੇ ਗਏ ਇਹ ਕਾਨੂੰਨ ਰਾਜਾਂ ਦੇ ਅਧਿਕਾਰਾਂ ਵਿੱਚ ਸਿੱਧਾ ਦਖ਼ਲ ਹੈ, ਜਿਸ ਨੂੰ ਕਿਸਾਨ ਕਿਸੇ ਵੀ ਤਰ੍ਹਾਂ ਸਹਿਣ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਸੰਘਰਸ਼ 7 ਮਹੀਨੇ ਦੀ ਥਾਂ ਅਮਿਤ ਸਤੰਬਰ ਮਹੀਨੇ ਤੱਕ ਚੱਲੇ ਪਰ ਕਿਸਾਨ ਦਿੱਲੀ ਤੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਏ ਤੋਂ ਬਗੈਰ ਵਾਪਸ ਨਹੀਂ ਪਰਤਣਗੇ। ਕਿਸਾਨਾਂ ਦੇ ਖਾਣ-ਪੀਣ ਲਈ ਇਥੇ ਬਕਾਇਦਾ ਕਈ ਤਰ੍ਹਾਂ ਦੇ ਲੰਗਰ ਅਤੇ ਛਬੀਲਾਂ ਲਗਾਈਆਂ ਹੋਈਆਂ ਸਨ ਬਾਬਾ ਗਾਜ਼ੀ ਦਾਸ ਕਲੱਬ ਵੱਲੋਂ ਇੱਥੇ ਕੇਲਿਆਂ ਦਾ ਲੰਗਰ ਲਗਾਇਆ ਗਿਆ ਸੀ। ਇਸ ਦੌਰਾਨ ਪੰਚਕੂਲਾ ਅਤੇ ਹਰਿਆਣਾ ਦੇ ਕਿਸਾਨ ਵੀ ਮੌਜੂਦ ਰਹੇ, ਜਿਨ੍ਹਾਂ ਦਾ ਪੁਲਸ ਨਾਲ ਟਕਰਾਅ ਵੀ ਹੋਇਆ। 

ਇਹ ਵੀ ਪੜ੍ਹੋ: ਸ਼ਮਸ਼ੇਰ ਸਿੰਘ ਦੂਲੋ ਦਾ ਵੱਡਾ ਬਿਆਨ, ਮੁੱਖ ਮੰਤਰੀ ਖ਼ੁਦ ਸਹੀ ਹੁੰਦੇ ਤਾਂ ਨਾ ਵੇਖਣਾ ਪੈਂਦਾ ਇਹ ਦਿਨ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News