ਟਰੈਕਟਰ ਪਰੇਡ ਤੋਂ ਪਹਿਲਾਂ ਆਈ ਮੰਦਭਾਗੀ ਖ਼ਬਰ, ਸੰਘਰਸ਼ ਦੌਰਾਨ ਜਲਾਲਾਬਾਦ ਦੇ ਕਿਸਾਨ ਦੀ ਮੌਤ
Monday, Jan 25, 2021 - 05:11 PM (IST)
ਜਲਾਲਾਬਾਦ (ਸੁਨੀਲ)- ਜਲਾਲਾਬਾਦ ਦੇ ਮਾਹਮੂ ਜੋਈਆ ਟੋਲ ਪਲਾਜ਼ਾ ਉਤੇ ਦਿਲ ਦਾ ਦੌਰਾ ਪੈਣ ਕਾਰਨ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਕਿਸਾਨ ਸਰੈਣ ਚੰਦ ਦੀ ਮੌਤ ਇਸ ਜਗ੍ਹਾ ਉਤੇ ਤੀਸਰੀ ਮੌਤ ਹੈ। ਇਸ ਤੋਂ ਪਹਿਲਾਂ ਵੀ ਦੋ ਕਿਸਾਨਾਂ ਦੀ ਇਸ ਟੋਲ ਪਲਾਜ਼ਾ ਉਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: 26 ਜਨਵਰੀ ਨੂੰ ਜਲੰਧਰ ਦੇ ਇਹ ਰਸਤੇ ਰਹਿਣਗੇ ਬੰਦ, ਟ੍ਰੈਫਿਕ ਪੁਲਸ ਨੇ ਰੂਟ ਕੀਤੇ ਡਾਇਵਰਟ
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੀ ਉਮਰ 75 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਜਦੋਂ ਤੋਂ ਕਿਸਾਨ ਅੰਦੋਲਨ ਦੀ ਸ਼ੁਰੂਆਤ ਹੋਈ ਹੈ ਉਦੋਂ ਤੋਂ ਹੀ ਲਗਾਤਾਰ ਉਕਤ ਕਿਸਾਨ ਆਪਣੇ ਕਿਸਾਨ ਸਾਥੀਆਂ ਦੀ ਸੇਵਾ ਵਿਚ ਲੰਗਰ ਪਾਣੀ ਦਾ ਇੰਤਜ਼ਾਮ ਕਰਦਾ ਸੀ। ਬੀਤੀ ਸ਼ਾਮ ਅਚਾਨਕ ਸਰੈਣ ਚੰਦ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਲਈ ਜਲਾਲਾਬਾਦ ਲਿਜਾਇਆ ਗਿਆ ਪਰ ਰਸਤੇ ਵਿਚ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਜਲੰਧਰ ’ਚ ਸ਼ਰਮਨਾਕ ਘਟਨਾ: 24 ਸਾਲਾ ਨੌਜਵਾਨ ਵੱਲੋਂ 5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਆਗੂ ਜੋਗਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤਕ ਮਾਹਮੂ ਜੋਈਆ ਟੋਲ ਪਲਾਜ਼ਾ ਉਤੇ ਇਹ ਤੀਸਰੇ ਕਿਸਾਨ ਦੀ ਮੌਤ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਉਤੇ ਸਵਾਲ ਖੜ੍ਹੇ ਕੀਤੇ ਕਿ ਇਕ ਪਾਸੇ ਸਰਕਾਰ ਦਾਅਵੇ ਕਰ ਰਹੀ ਹੈ ਕਿ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਗੁਜ਼ਰ ਬਸਰ ਲਈ ਪਰਿਵਾਰ ਨੂੰ ਨੌਕਰੀ ਦਿੱਤੀ ਜਾਵੇਗੀ ਪਰ ਦੂਜੇ ਪਾਸੇ ਪਿਛਲੇ ਦਿਨੀਂ ਇਸੇ ਟੋਲ ਪਲਾਜ਼ਾ ਉਤੇ ਸ਼ਹੀਦ ਹੋਏ ਕਿਸਾਨ ਕਸ਼ਮੀਰ ਲਾਲ ਦੇ ਪਰਿਵਾਰ ਨੂੰ ਕਿਸੇ ਤਰ੍ਹਾਂ ਦਾ ਵੀ ਮੁਆਵਜ਼ਾ ਜਾਂ ਨੌਕਰੀ ਨਹੀਂ ਦਿੱਤੀ ਗਈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਕਸ਼ਮੀਰ ਲਾਲ ਅਤੇ ਸਰੈਣ ਚੰਦ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ।
ਇਹ ਵੀ ਪੜ੍ਹੋ: ਜਲੰਧਰ ’ਚ ਦੋਆਬਾ ਚੌਂਕ ਨੇੜੇ ਫਿਲਮੀ ਸਟਾਈਲ ’ਚ ਪੁਲਸ ਨੇ ਫੜਿਆ ਸ਼ੱਕੀ, ਗੋਲੀ ਚੱਲਣ ਦੀ ਚਰਚਾ
ਫ਼ਿਲਹਾਲ ਸੁਰੈਣ ਚੰਦ ਦੀ ਮੌਤ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ ਅਤੇ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਮ੍ਰਿਤਕ ਕਿਸਾਨ ਸੁਰੈਣ ਚੰਦ ਦੀ ਦੇਹ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ।
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ