ਦੁਖਦਾਇਕ ਖ਼ਬਰ: ਸਿੰਘੂ ਸਰਹੱਦ ਤੋਂ ਵਾਪਸ ਪਰਤ ਰਹੇ ਪਟਿਆਲਾ ਦੇ ਕਿਸਾਨ ਦੀ ਹਾਦਸੇ ’ਚ ਮੌਤ
Friday, Jan 29, 2021 - 10:07 PM (IST)
ਪਟਿਆਲਾ/ਰੱਖੜਾ (ਰਾਣਾ)— ਸਿੰਘੂ ਬਾਰਡਰ ਵਿਖੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲ੍ਹਾ ਲਗਾਤਾਰ ਜਾਰੀ ਹੈ। ਇਸ ਤਹਿਤ ਕਿਸਾਨਾਂ ਦੇ ਸੰਘਰਸ਼ ’ਚੋਂ ਇਕ ਵਾਰ ਫਿਰ ਤੋਂ ਮੰਦਭਾਗੀ ਖ਼ਬਰ ਮਿਲੀ ਹੈ। ਕਿਸਾਨੀ ਸੰਘਰਸ਼ ’ਚੋਂ ਵਾਪਸ ਘਰ ਨੂੰ ਟਰੈਕਟਰ ਸਮੇਤ ਪਰਤ ਰਹੇ ਪਿੰਡ ਮੰਡੌਡ ਵਾਸੀ ਨਿਰਮਲ ਸਿੰਘ ਪਾਣੀਪਤ ਨੇੜੇ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਲਾਲ ਕਿਲ੍ਹੇ ਦੀ ਹਿੰਸਾ ’ਚ ਭਾਜਪਾ ਦੀ ਭੂਮਿਕਾ ਕਾਂਗਰਸ ਸਿਰ ਮੜ ਰਹੇ ਨੇ ਜਾਵਡੇਕਰ : ਕੈਪਟਨ
ਉਨ੍ਹਾਂ ਨੂੰ ਮੌਕੇ ’ਤੇ ਪਟਿਆਲਾ ਵਿਖੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ 45 ਸਾਲਾ ਨਿਰਮਲ ਸਿੰਘ ਕਿਸਾਨ ਦੀ ਮੌਤ ਹੋ ਗਈ। ਜਿੱਥੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ, ਉਥੇ ਹੀ ਪਿੰਡ ਵਾਸੀ ਵੀ ਦੁੱਖ ਵਿਚ ਸ਼ਾਮਲ ਹੋਏ। ਪਿੰਡ ਵਾਸੀਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਨਿਰਮਲ ਸਿੰਘ ਨੇ ਸ਼ਹਾਦਤ ਪ੍ਰਾਪਤ ਕੀਤੀ ਹੈ, ਜਿਸ ਦੇ ਪਰਿਵਾਰ ਨੂੰ ਸਰਕਾਰ ਮੁਆਵਜ਼ਾ ਅਤੇ ਨੌਕਰੀ ਦੇਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਇਸ ਪੰਜਾਬੀ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ ਵਿਚ ਹਾਸਲ ਕੀਤਾ ਵੱਡਾ ਅਹੁਦਾ
ਜ਼ਿਕਰਯੋਗ ਹੈ ਕਿ ਕਿਸਾਨ ਟਰੈਕਟਰ ਪਰੇਡ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਦੇ ਚੱਲਦੇ ਸੰਯੁਕਤ ਕਿਸਾਨ ਮੋਰਚੇ ਦੇ 37 ਕਿਸਾਨ ਆਗੂਆਂ ’ਤੇ ਦਿੱਲੀ ਪੁਲਸ ਵਲੋਂ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਦਾਇਰ ਕੀਤੀ ਗਈ ਇਸ ਐੱਫ .ਆਈ. ਆਰ. ’ਚ ਇਨ੍ਹਾਂ 37 ਕਿਸਾਨ ਆਗੂਆਂ ’ਤੇ ਅਪਰਾਧਿਕ ਸਾਜਿਸ਼, ਲੁੱਟ, ਡਕੈਤੀ ਦੌਰਾਨ ਮਾਰੂ ਹਥਿਆਰਾਂ ਦੀ ਵਰਤੋਂ ਕਤਲ ਦੀ ਕੋਸ਼ਿਸ਼ ਵਰਗੀਆਂ 13 ਵੱਡੀਆਂ ਧਰਾਵਾਂ ਲਗਾਇਆਂ ਗਈਆਂ ਹਨ। ਪੁਲਸ ਨੇ ਕਿਸਾਨ ਆਗੂਆਂ ਖ਼ਿਲਾਫ਼ ਅੱਜ ਲੁੱਕ ਆਊਟ ਨੋਟਿਸ ਵੀ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ ਵੱਡਾ ਦਾਅਵਾ, ਦਿੱਲੀ ਪੁਲਸ ਵੱਲੋਂ ਚਲਾਈ ਗੋਲੀ ਨਾਲ ਹੋਈ ਸੀ ਨਵਰੀਤ ਸਿੰਘ ਦੀ ਮੌਤ
ਜਾਣਕਾਰੀ ਮੁਤਾਬਕ ਗਣਤੰਤਰ ਦਿਵਸ ਦੌਰਾਨ ਕਿਸਾਨਾਂ ਦੀ ਟਰੈਕਟਰ ਪਰੇਡ ’ਚ ਹੋਈ ਹਿੰਸਾ ’ਚ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੋਹਾਂ ਦੀ ਅਹਿਮ ਭੂਮਿਕਾ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਦਿੱਲੀ ’ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਦੀਪ ਸਿੱਧੂ ’ਤੇ ਦੋਸ਼ ਲਾਇਆ ਹੈ। ਦੋਸ਼ ਹੈ ਕਿ ਦੀਪ ਸਿੱਧੂ ਨੇ ਕਿਸਾਨਾਂ ਨੂੰ ਭੜਕਾਇਆ ਅਤੇ ਆਊਟਰ ਰਿੰਗ ਰੋਡ ਤੋਂ ਲਾਲ ਕਿਲ੍ਹੇ ਤੱਕ ਲੈ ਗਏ। ਇਸ ਤੋਂ ਇਲਾਵਾ ਲੱਖਾ ਸਿਧਾਣਾ ’ਤੇ ਵੀ ਟਰੈਕਟਰ ਪਰੇਡ ਦੌਰਾਨ ਹਿੰਸਾ ਭੜਕਾਉਣ ਦੇ ਦੋਸ਼ ਲੱਗੇ ਸਨ। ਹਾਲਾਂਕਿ ਦੀਪ ਅਤੇ ਲੱਖਾ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਖ਼ੁਦ ਨੂੰ ਬੇਗੁਨਾਹ ਦੱਸ ਚੁੱਕੇ ਹਨ।
ਇਹ ਵੀ ਪੜ੍ਹੋ: ਲਾਲ ਕਿਲ੍ਹੇ ਦੀ ਹਿੰਸਾ ਨੂੰ ਲੈ ਕੇ ਜਲੰਧਰ ’ਚ ਦਿੱਲੀ ਪੁਲਸ ਦੀ ਰੇਡ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ