ਦੁਖਭਰੀ ਖ਼ਬਰ: ਦਿੱਲੀ ਅੰਦੋਲਨ ’ਚ ਸ਼ਾਮਲ ਹੋਏ ਪਟਿਆਲਾ ਦੇ ਨੌਜਵਾਨ ਕਿਸਾਨ ਦੀ ਮੌਤ

Sunday, Jan 31, 2021 - 08:00 PM (IST)

ਦੁਖਭਰੀ ਖ਼ਬਰ: ਦਿੱਲੀ ਅੰਦੋਲਨ ’ਚ ਸ਼ਾਮਲ ਹੋਏ ਪਟਿਆਲਾ ਦੇ ਨੌਜਵਾਨ ਕਿਸਾਨ ਦੀ ਮੌਤ

ਡਕਾਲਾ (ਨਰਿੰਦਰ)- ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲਗਭਗ ਦੋ ਮਹੀਨਿਆਂ ਤੋਂ ਵਧ ਦਾ ਸਮਾਂ ਹੋ ਗਿਆ ਹੈ। ਇਸ ਦੌਰਾਨ ਕਈ ਕਿਸਾਨਾਂ ਨੇ ਆਪਣੀ ਜਾਨ ਤੱਕ ਗਵਾ ਦਿੱਤੀ ਹੈ। ਤਾਜ਼ਾ ਮਾਮਲੇ ਵਿਚ ਦਿੱਲੀ ਅੰਦੋਲਨ ਵਿਚ ਸ਼ਾਮਲ ਹੋਣ ਗਏ ਪਟਿਆਲਾ ਦੇ ਇਕ ਵਿਅਕਤੀ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ: ਸਿੰਘੂ ਸਰਹੱਦ ਤੋਂ ਵਾਪਸ ਪਰਤ ਰਹੇ ਪਟਿਆਲਾ ਦੇ ਕਿਸਾਨ ਦੀ ਹਾਦਸੇ ’ਚ ਮੌਤ

ਮਿਲੀ ਜਾਣਕਾਰੀ ਮੁਤਾਬਕ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਸਿੰਘੂ ਬਾਰਡਰ ’ਤੇ ਲਗਾਤਾਰ ਜਾਰੀ ਕਿਸਾਨ ਅੰਦੋਲਨ ’ਚ ਸ਼ਾਮਲ ਹੋਣ ਵਾਲੇ ਪਟਿਆਲਾ ਦੇ ਪਿੰਡ ਬਿਲਾਸਪੁਰ ਦੇ ਨੌਜਵਾਨ ਕਿਸਾਨ ਬਲਵਿੰਦਰ ਸਿੰਘ (42) ਦੀ ਠੰਡ ਲੱਗਣ ਕਾਰਨ ਸਿਹਤ ਖ਼ਰਾਬ ਹੋ ਗਈ। ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਤੱਕ ਗਵਾਉਣੀ ਪਈ। 

ਇਹ ਵੀ ਪੜ੍ਹੋ :  ਜਲੰਧਰ ਤੋਂ ਵੱਡੀ ਖ਼ਬਰ: ਭਾਰਗਵ ਕੈਂਪ ’ਚ ਨਸ਼ੇ ਦੇ ਆਦੀ ਨੌਜਵਾਨ ਨੇ ਖ਼ੁਦ ਨੂੰ ਲਾਈ ਅੱਗ

ਪਿੰਡ ਬਿਲਾਸਪੁਰ ਵਿਖੇ ਦੇਰ ਸ਼ਾਮ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਅਤੇ ਹਲਕਾ ਸਨੌਰ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸ਼ਹੀਦ ਕਿਸਾਨ ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸੋਗ ਪ੍ਰਗਟ ਕੀਤਾ ਗਿਆ।

ਇਹ ਵੀ ਪੜ੍ਹੋ : ਮੋਰਿੰਡਾ ਵਿਖੇ ਪੋਲਟਰੀ ਫਾਰਮ ਵਿਚੋਂ ਮਿਲੀਆਂ ਦੋ ਲਾਸ਼ਾਂ, ਇਲਾਕੇ ਵਿਚ ਫੈਲੀ ਸਨਸਨੀ


author

shivani attri

Content Editor

Related News