ਸਿੰਘੂ ਬਾਰਡਰ ਤੋਂ ਆਈ ਇਕ ਹੋਰ ਬੁਰੀ ਖ਼ਬਰ, ਸੁਲਤਾਨਪੁਰ ਲੋਧੀ ਦੇ ਗ਼ਰੀਬ ਮਜ਼ਦੂਰ ਦੀ ਹੋਈ ਮੌਤ
Wednesday, Mar 10, 2021 - 05:48 PM (IST)
ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ )- ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ ਤੋਂ ਇਕ ਹੋਰ ਬੁਰੀ ਖ਼ਬਰ ਮਿਲੀ ਹੈ। ਸਿੰਘੂ ਬਾਰਡਰ ਉਤੇ ਡਟੇ ਸੁਲਤਾਨਪੁਰ ਲੋਧੀ ਦੇ ਗ਼ਰੀਬ ਮਜ਼ਦੂਰ ਬਲਦੇਵ ਸਿੰਘ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵਿਰੁੱਧ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸਿੰਘੂ ਬਾਰਡਰ ਦਿੱਲੀ ਵਿਚ ਚੱਲ ਰਹੇ ਕਿਸਾਨ-ਮਜ਼ਦੂਰ ਅੰਦੋਲਨ ਇਕ ਇਕ ਹਫ਼ਤੇ ਤੋਂ ਗਏ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ 55 ਸਾਲਾ ਮਜਦੂਰ ਬਲਦੇਵ ਸਿੰਘ ਪੁੱਤਰ ਹੁਕਮ ਚੰਦ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ : ਕਾਂਗਰਸ ਆਗੂ ਰਿੰਕੂ ਸੇਠੀ ਦੀ ਹੈਰਾਨ ਕਰਦੀ ਕਰਤੂਤ, ਔਰਤ ਨੂੰ ਫੋਨ ਕਰ ਸਰੀਰਕ ਸੰਬੰਧ ਬਣਾਉਣ ਦੀ ਦਿੱਤੀ ਧਮਕੀ
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਡਡਵਿੰਡੀ ਤੋਂ ਹਰ ਹਫ਼ਤੇ ਕਿਸਾਨਾਂ-ਮਜਦੂਰਾਂ ਦਾ ਇਕ ਜੱਥਾ ਦਿੱਲੀ ਕਿਸਾਨ ਮਜ਼ਦੂਰਾਂ ਦੇ ਚੱਲ ਰਹੇ ਸਾਂਝੇ ਅੰਦੋਲਨ ਵਿਚ ਭਾਗ ਲੈਣ ਲਈ ਜਾਂਦਾ ਹੈ , ਜਿਸ ਵਿੱਚ ਹਫ਼ਤਾ ਕੁ ਪਹਿਲਾਂ ਹੀ ਗਏ ਜਥੇ ਵਿਚ ਬਲਦੇਵ ਸਿੰਘ ਡਡਵਿੰਡੀ ਵੀ ਸਿੰਘੂ ਬਾਰਡਰ ਉਤੇ ਰੋਸ ਧਰਨੇ ਵਿਚ ਸ਼ਾਮਲ ਹੋਣ ਗਿਆ ਸੀ। ਬੀਤੀ ਰਾਤ ਉਸ ਨੂੰ ਦਿਲ ਦਾ ਦੌਰਾ ਪਿਆ , ਜਿਸ ਤੋਂ ਬਾਅਦ ਉਸ ਨੂੰ ਕਿਸਾਨ ਆਗੂਆਂ ਵੱਲੋਂ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਉਸ ਦੇ ਸਾਥੀ ਕਿਸਾਨ ਆਗੂਆਂ ਨੇ ਦੱਸਿਆ ਕਿ ਬਲਦੇਵ ਸਿੰਘ ਦੀ ਆਪਣੀ ਜ਼ਮੀਨ ਨਹੀਂ ਹੈ ਅਤੇ ਉਹ ਪਿੰਡ ਦੇ ਹੋਰ ਕਿਸਾਨਾਂ ਦੇ ਖੇਤਾਂ ਵਿਚ ਮਿਹਨਤ-ਮਜ਼ਦੂਰੀ ਕਰਦਾ ਸੀ ਅਤੇ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਸੀ।
ਇਹ ਵੀ ਪੜ੍ਹੋ : ਬਜਟ ਇਜਲਾਸ: ਸਰਕਾਰੀ ਸਕੂਲਾਂ ਤੇ ਕਾਲਜਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਅਹਿਮ ਸੌਗਾਤ
ਉਨ੍ਹਾਂ ਦੱਸਿਆ ਕਿ ਬਲਦੇਵ ਸਿੰਘ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ 3 ਕਾਲੇ ਕਾਨੂੰਨਾਂ ਕਾਰਨ ਬਹੁਤ ਪ੍ਰੇਸ਼ਾਨ ਸੀ ਅਤੇ ਲਗਾਤਾਰ ਕਿਸਾਨ-ਮਜ਼ਦੂਰ ਅੰਦੋਲਨ ਵਿਚ ਸ਼ਾਮਲ ਹੋ ਕੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਿਹਾ ਸੀ। ਪਿੰਡ ਡਡਵਿੰਡੀ ਦੇ ਹਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਸਹਿਕਾਰੀ ਸਭਾ ਅਤੇ ਹੋਰਨਾਂ ਕਿਸਾਨਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਅੰਦੋਲਨ ਵਿਚ ਸ਼ਹੀਦੀ ਪਾ ਗਏ ਗਰੀਬ ਮਜ਼ਦੂਰ ਬਲਦੇਵ ਸਿੰਘ ਦੇ ਪਰਿਵਾਰ ਨੂੰ 20 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ।
ਇਹ ਵੀ ਪੜ੍ਹੋ :ਬਜਟ ਇਜਲਾਸ ਦੌਰਾਨ ‘ਆਪ’ ਦਾ ਹੰਗਾਮਾ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ