ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ’ਚ ਪਹੁੰਚੀ 100 ਸਾਲਾ ਬੇਬੇ, ਮੋਦੀ ਨੂੰ ਇੰਝ ਪਾਈਆਂ ਲਾਹਨਤਾਂ

02/18/2021 4:58:01 PM

ਰੋਪੜ (ਸੱਜਣ ਸੈਣੀ)- ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਕਾਲ ਉਤੇ ਰੂਪਨਗਰ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਦੇ ਵੱਲੋਂ ਅੰਬਾਲਾ- ਨੰਗਲ ਰੇਲਵੇ ਟਰੈਕ ਦੇ ਉੱਤੇ ਧਰਨਾ ਦਿੰਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ, ਆਮ ਲੋਕ ਅਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਸਮੇਤ ਮਜ਼ਦੂਰ ਵੀ ਸ਼ਾਮਲ ਹੋਏ। 

ਇਹ ਵੀ ਪੜ੍ਹੋ : ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕਣ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜਤਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਦੋਂ ਤਕ ਕਿਸਾਨ ਵਿਰੋਧੀ ਬਿੱਲ ਵਾਪਸ ਵੀ ਲੈ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਦੇ ਬਾਰਡਰਾਂ ਤੇ ਕਿਸਾਨਾਂ ਨੇ ਕੜਾਕੇ ਦੀ ਠੰਢ ਦੇ ਵਿਚ ਮੋਰਚਾ ਨਹੀਂ ਛੱਡਿਆ ਅਤੇ ਉਸੇ ਤਰ੍ਹਾਂ ਹੁਣ ਗਰਮੀਆਂ ਦੇ ਵਿੱਚ ਵੀ ਕਿਸਾਨ ਧਰਨੇ ਉਤੇ ਡਟੇ ਰਹਿਣਗੇ।

ਇਸ ਧਰਨੇ ਦੇ ਵਿਚ ਸੌ ਸਾਲ ਦੀ ਬਜ਼ੁਰਗ ਮਹਿਲਾ ਮਲਕੀਤ ਕੌਰ ਵੀ ਪਹੁੰਚੀ, ਜਿਸ ਨੇ ਕੇਂਦਰ ਸਰਕਾਰ ਦੇ ਕਾਨੂੰਨਾਂ ਦਾ ਵਿਰੋਧ ਕੀਤਾ। ਬੇਬੇ ਨੇ ਕਿਹਾ ਕਿ ਜਦ ਸਾਡੇ ਬੱਚੇ ਧਰਨਿਆਂ ਉਤੇ ਬੈਠੇ ਹੋਏ ਹਨ ਤਾਂ ਸਾਨੂੰ ਕੀ ਹੈ, ਅਸੀਂ ਵੀ ਧਰਨੇ ਵਿਚ ਸ਼ਾਮਲ ਹੋਣ ਆਏ ਹਾਂ।

ਇਹ ਵੀ ਪੜ੍ਹੋ : ਜਲੰਧਰ ’ਚ ਕਿਸਾਨਾਂ ਨੇ ਰੋਕੀ ਰੇਲ, ਚੱਕਾ ਜਾਮ ਕਰ ਮੋਦੀ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬੇਬੇ ਨੇ ਕਿਹਾ ਕਿ ਇਹ ਮੋਰਚਾ ਫਤਿਹ ਹੋ ਕੇ ਹੀ ਰਹੇਗਾ। ਉਨ੍ਹਾਂ ਕਿਹਾ ਕਿ ਇਕ ਦਿਨ ਚੜ੍ਹਦੀ ਕਲਾ ਜ਼ਰੂਰ ਹੋਵੇਗੀ। ਕਿਸਾਨਾਂ ਨੇ ਕਿਹਾ ਕਿ ਹੋਲਾ ਮੁਹੱਲਾ ਅਤੇ ਵਿਸਾਖੀ ਹੁਣ ਕਿਸਾਨ ਦਿੱਲੀ ਦੇ ਬਾਰਡਰਾਂ ਉੱਤੇ ਹੀ ਮਨਾਉਣਗੇ ।
ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ, ਗੱਭਰੂ ਪੁੱਤਰਾਂ ਦੀ ਹੋਈ ਮੌਤ

shivani attri

This news is Content Editor shivani attri