ਮੱਲ੍ਹੀਆਂ ਕਲਾਂ ਵਿਖੇ ਸਵੇਰੇ ਧਰਨੇ ’ਤੇ ਬੈਠਾ ਕਿਸਾਨ, ਸ਼ਾਮੀਂ ਘਰ ਪਰਤਦਿਆਂ ਹੀ ਹੋ ਗਈ ਮੌਤ
Saturday, Mar 27, 2021 - 06:49 PM (IST)
ਮੱਲ੍ਹੀਆਂ ਕਲਾਂ (ਟੁੱਟ)- ਸ਼ੁੱਕਰਵਾਰ ਭਾਰਤ ਬੰਦ ਦੌਰਾਨ ਨਕੋਦਰ-ਕਪੂਰਥਲਾ ਮਾਰਗ ’ਤੇ ਇਕ ਕਿਸਾਨ ਵੱਲੋਂ ਧਰਨੇ ਵਿਚ ਹਾਜ਼ਰੀ ਭਰੀ ਗਈ ਪਰ ਸ਼ਾਮ ਨੂੰ ਘਰ ਪਰਤਿਆਂ ਹੀ ਕਿਸਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਨਕੋਦਰ-ਕਪੂਰਥਲਾ ਮਾਰਗ ’ਤੇ ਸਥਿਤ ਪਿੰਡ ਉੱਗੀ ਦੇ ਬੱਸ ਸਟਾਪ ’ਤੇ ਰਾਸ਼ਟਰੀ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ’ਤੇ ਸ਼੍ਰੋਮਣੀ ਰੰਗਰੇਟਾ ਦਲ ਪੰਜਾਬ ਵੱਲੋਂ ਕਿਸਾਨੀ ਅੰਦੋਲਨ ਦਾ ਭਰਪੂਰ ਸਮਰਥਨ ਕਰਦਿਆਂ ਰੋਸ-ਪ੍ਰਦਰਸ਼ਨ ਸੂਬਾ ਪ੍ਰਧਾਨ ਬਲਵੀਰ ਸਿੰਘ ਚੀਮਾ ਦੀ ਅਗਵਾਈ ਵਿਚ ਕੀਤਾ ਗਿਆ।
ਇਹ ਵੀ ਪੜ੍ਹੋ : ਜਲੰਧਰ ਦੇ ਨਾਈਟ ਕਰਫ਼ਿਊ ਸਬੰਧੀ ਫੈਲੀ ਇਸ ਅਫ਼ਵਾਹ ਨੂੰ ਲੈ ਕੇ ਪ੍ਰਸ਼ਾਸਨ ਨੇ ਦਿੱਤੀ ਸਫ਼ਾਈ
ਇਸ ਧਰਨੇ ਵਿਚ ਨੇੜਲੇ ਪਿੰਡਾਂ ਦੇ ਕਿਸਾਨ ਅਤੇ ਮਜ਼ਦੂਰ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਉਕਤ ਰੋਸ ਧਰਨੇ ’ਚ ਸ਼੍ਰੋਮਣੀ ਰੰਗਰੇਟਾ ਦਲ ਦੇ ਬਜ਼ੁਰਗ ਆਗੂ ਬਾਬਾ ਸਰਦਾਰਾ ਵਾਸੀ ਪਿੰਡ ਰਸੂਲਪੁਰ ਕਲਾਂ ਨੇ ਆਪਣੇ ਜੱਥੇਬੰਦੀ ਸਮੇਤ ਸਵੇਰ ਤੋਂ ਲੈ ਕੇ ਸ਼ਾਮ ਤੱਕ ਹਾਜ਼ਰੀ ਭਰੀ। ਧਰਨੇ ਤੋਂ ਘਰ ਪਰਤਦਿਆਂ ਹੀ ਬਜ਼ੁਰਗ ਆਗੂ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਜ਼ਿਲ੍ਹਾ ਯੂਥ ਵਿੰਗ ਦੇ ਨੌਜਵਾਨ ਆਗੂ ਸਾਬੀ ਰਸੂਲਪੁਰੀ ਦੀ ਸੂਚਨਾ ਮੁਤਾਬਕ ਬਾਬਾ ਸਰਦਾਰਾ ਦਾ ਅੰਤਿਮ ਸੰਸਕਾਰ 27 ਮਾਰਚ ਸਨੀਵਾਰ ਨੂੰ ਪਿੰਡ ਰਸੂਲਪੁਰ ਕਲਾਂ ਵਿਖੇ ਦੁਪਹਿਰ ਬਾਅਦ ਹੋਵੇਗਾ।
ਇਹ ਵੀ ਪੜ੍ਹੋ : ਜੈਕਾਰਿਆਂ ਦੀ ਗੂੰਜ 'ਚ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ