ਸ੍ਰੀ ਕੀਰਤਪੁਰ ਸਾਹਿਬ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਦਾ ਕਿਸਾਨਾਂ ਵੱਲੋਂ ਵਿਰੋਧ

Friday, May 28, 2021 - 04:47 PM (IST)

ਰੂਪਨਗਰ (ਸੱਜਣ ਸੈਣੀ)- ਰੂਪਨਗਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਦਾ ਅੱਜ ਕੀਰਤਪੁਰ ਸਾਹਿਬ ਵਿਖੇ ਪਹੁੰਚਣ ਉਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਰਕਰਾਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ।  ਜ਼ਿਕਰਯੋਗ ਹੈ ਕਿ ਜਤਿੰਦਰ ਸਿੰਘ ਅਠਵਾਲ ਇਥੇ ਸ਼ੀਤਲਾ ਮਾਤਾ ਮੰਦਰ ਵਿਖੇ ਪਹੁੰਚੇ ਸਨ, ਜਿਸ ਦੀ ਭਿਣਕ ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਜਿਵੇਂ ਕਿ ਕਾਂਗਰਸ, ਅਕਾਲੀ ਵਰਕਰਾਂ ਨੂੰ ਲੱਗੀ। ਇਸ ਤੋਂ ਬਾਅਦ ਉਨ੍ਹਾਂ ਸ਼ੀਤਲਾ ਮਾਤਾ ਮੰਦਰ ਦੇ ਬਾਹਰ ਜਾ ਕੇ ਜਤਿੰਦਰ ਸਿੰਘ ਅਠਵਾਲ ਦਾ ਵਿਰੋਧ ਕੀਤਾ। 

ਇਹ ਵੀ ਪੜ੍ਹੋ: ਜੰਡਿਆਲਾ-ਫਗਵਾੜਾ ਰੋਡ ’ਤੇ ਵਾਪਰਿਆ ਭਿਆਨਕ ਹਾਦਸਾ, ਦੋ ਸਕੇ ਭਰਾਵਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਉਨ੍ਹਾਂ ਕਿਹਾ ਕਿ ਜਤਿੰਦਰ ਸਿੰਘ ਅਠਵਾਲ ਸਿਰਫ਼ ਤਾਂ ਸਿਰਫ਼ ਆਪਣੀ ਪਾਰਟੀ  ਦੀ ਸ਼ਾਖ਼ਾ ਬਚਾਉਣ ਲਈ ਇਕ ਡਰਾਮੇ ਤਹਿਤ ਮਾਸਕ ਵੰਡਣ ਕੀਰਤਪੁਰ ਸਾਹਿਬ ਪਹੁੰਚੇ ਸਨ, ਜਿਸ ਦਾ ਉਨ੍ਹਾਂ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਜ਼ਿਲ੍ਹਾ ਰੂਪਨਗਰ ਦੇ ਅੰਦਰ ਕਿਸੇ ਵੀ ਭਾਰਤੀ ਜਨਤਾ ਪਾਰਟੀ ਦੇ ਆਗੂ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਕੋਈ ਸਮਾਗਮ ਕਰਨ ਦਿੱਤਾ ਜਾਵੇਗਾ।   

ਇਹ ਵੀ ਪੜ੍ਹੋ: ਕਰਜ਼ੇ ਨੇ ਨਿਗਲਿਆ ਇਕ ਹੋਰ ਕਿਸਾਨ, ਖੇਤਾਂ 'ਚ ਮੋਟਰ 'ਤੇ ਲੱਗੇ ਟਰਾਂਸਫਾਰਮਰ ਨਾਲ ਲਿਆ ਫਾਹਾ

ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਨੇ ਕਿਹਾ ਕਿ ਉਹ ਇਥੇ ਸ਼ੀਤਲਾ ਮਾਤਾ ਮੰਦਰ ਵਿਖੇ ਮੱਥਾ ਟੇਕਣ ਵਾਸਤੇ ਆਏ ਸਨ ਪਰ ਜੋ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਨੁਮਾਇੰਦਿਆਂ ਵੱਲੋਂ ਕੀਤਾ ਗਿਆ ਹੈ, ਉਹ ਬਹੁਤ ਹੀ ਸ਼ਰਮਨਾਕ ਹੈ। ਇਹ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਸਥਾਨ ਉਤੇ ਜਾਣ ਤੋਂ ਰੋਕਣਾ ਲੋਕਤੰਤਰ ਵਿਚ ਨਹੀਂ ਲਿਖਿਆ ਗਿਆ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ ’ਚ ‘ਬਲੈਕ ਫੰਗਸ’ ਦੀ ਮਾਰ, ਦੋ ਹੋਰ ਮਰੀਜ਼ਾਂ ਨੇ ਤੋੜਿਆ ਦਮ


shivani attri

Content Editor

Related News