ਨੁਕਸਾਨੇ ਨਰਮੇ ਦਾ ਮੁਆਵਜ਼ਾ ਨਾ ਮਿਲਣ ’ਤੇ ਭੜਕੇ ਕਿਸਾਨ, ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ

Sunday, Oct 31, 2021 - 09:44 PM (IST)

ਨੁਕਸਾਨੇ ਨਰਮੇ ਦਾ ਮੁਆਵਜ਼ਾ ਨਾ ਮਿਲਣ ’ਤੇ ਭੜਕੇ ਕਿਸਾਨ, ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ

ਬੁਢਲਾਡਾ (ਬਾਂਸਲ) : ਗੁਲਾਬੀ ਸੁੰਡੀ ਅਤੇ ਬਾਰਿਸ਼ ਕਾਰਨ ਤਬਾਹ ਹੋਈ ਨਰਮੇ ਦੀ ਫਸਲ ਲਈ ਸਰਕਾਰ ਵੱਲੋਂ ਮੁਆਵਜ਼ਾ ਨਾ ਦੇਣ ਅਤੇ ਨਰਮੇ ਦੇ ਨਕਲੀ ਬੀਜ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਪੋਸਟਰਾਂ ’ਤੇ ਕਾਲਖ਼ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦਾ ਦੋਸ਼ ਹੈ ਕਿ ਨਰਮਾ ਪੱਟੀ ’ਚ ਗੁਲਾਬੀ ਸੁੰਡੀ ਅਤੇ ਮੀਂਹ ਨਾਲ ਨਰਮੇ ਦੀ ਹੋਈ ਫ਼ਸਲ ਬਰਬਾਦ ’ਤੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਨੂੰ ਜਲਦ ਮੁਆਵਜ਼ਾ ਦਿੱਤਾ ਜਾਵੇਗਾ  ਅਤੇ ਕੰਪਨੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਪਰ ਉਨ੍ਹਾਂ ਵੱਲੋਂ ਰਿਪੋਰਟ ਭੇਜਣ ਦੇ ਬਾਵਜੂਦ ਅਜੇ ਤੱਕ ਸਰਕਾਰ ਨੇ ਕੁਝ ਨਹੀਂ ਦਿੱਤਾ। ਉਹ ਜਗ੍ਹਾ-ਜਗ੍ਹਾ ’ਤੇ ਧਰਨੇ ਪ੍ਰਦਰਸ਼ਨ ਕਰ ਚੁੱਕੇ ਹਨ। ਇਸ ਲਈ ਉਨ੍ਹਾਂ ਦੀ ਯੂਨੀਅਨ ਦੇ ਫ਼ੈਸਲੇ ਹਨ ਕਿ ਹੁਣ ਕਿਸੇ ਵੀ ਰਾਜਨੀਤਕ ਪਾਰਟੀ ਦੇ ਲੋਕਾਂ ਨੂੰ ਪਿੰਡ ’ਚ ਨਹੀਂ ਆਉਣ ਦਿੱਤਾ ਜਾਵੇਗਾ ਪਰ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਇਸ ਦੇ ਚੱਲਦੇ ਇਹ ਕਦਮ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ : SC ਭਾਈਚਾਰੇ ਨਾਲ ਹੋ ਰਹੇ ਵਿਤਕਰੇ ਖ਼ਿਲਾਫ਼ ਚੰਨੀ ਸਰਕਾਰ ’ਤੇ ਭੜਕੇ 'ਆਪ' ਆਗੂ ਰਣਜੀਤ ਸਿੰਘ ਰਾਣਾ (ਵੀਡੀਓ)

PunjabKesari

ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਤਿੰਨ ਖੇਤੀ ਕਾਲੇ ਕਾਨੂੰਨ ਲਾਗੂ ਕਰ ਕੇ ਕਿਸਾਨੀ ਨੂੰ ਖਤਮ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅੱਜ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਦਿੱਲੀ ਦੇ ਸਰਹੱਦਾਂ ਅਤੇ ਸਥਾਨਕ ਪੱਧਰ ’ਤੇ ਧਰਨੇ ਲਗਾ ਰਹੇ ਹਨ ਪਰ ਸਰਕਾਰਾਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਇਨ੍ਹਾਂ ਧਰਨੇ ਮੁਜ਼ਾਹਰਿਆਂ ਦੌਰਾਨ ਸੈਂਕੜੇ ਦੀ ਗਿਣਤੀ ’ਚ ਕਿਸਾਨ ਸ਼ਹੀਦੀ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਅਤੇ ਤਿੰਨ ਖੇਤੀ ਕਾਲਜ ਨੂੰ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਧਰਨੇ ਮੁਜ਼ਾਹਰੇ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਨਕਲੀ ਬੀਜ ਦੇਣ ਵਾਲੀਆਂ ਕੰਪਨੀਆਂ ਖਿਲਾਫ ਜਲਦ ਕਾਰਵਾਈ ਕੀਤੀ ਜਾਵੇ ਅਤੇ ਨਰਮੇ ਦੀ ਖ਼ਰਾਬੀ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ । 


author

Manoj

Content Editor

Related News