ਧਰਮਕੋਟ ''ਚ ਕਿਸਾਨਾਂ ਦਾ ਰੇਲ ਰੋਕੋ ਪ੍ਰਦਰਸ਼ਨ, ਨਜਾਇਜ਼ ਮਾਈਨਿੰਗ ਦਾ ਮਾਮਲਾ ਰੱਦ ਕਰਨ ਦੀ ਮੰਗ
Thursday, Nov 06, 2025 - 10:38 PM (IST)
ਮੋਗਾ (ਕਸ਼ਿਸ਼ ਸਿੰਗਲਾ) - ਮੋਗਾ ਜ਼ਿਲ੍ਹੇ ਦੇ ਕਸਬਾ ਧਰਮਕੋਟ ਦੇ ਪਿੰਡ ਮੰਜਲੀ ਵਿੱਚ ਕਿਸਾਨ 'ਤੇ ਨਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ। ਇਸੇ ਸਬੰਧ 'ਚ ਕਿਸਾਨਾਂ ਵੱਲੋਂ ਮੋਗਾ ਦੇ ਰੇਲਵੇ ਟਰੈਕ ਨੂੰ ਜਾਮ ਕੀਤਾ ਗਿਆ, ਜਿਸ ਕਾਰਨ ਟ੍ਰੇਨ ਸੇਵਾਵਾਂ ਕੁਝ ਸਮੇਂ ਲਈ ਪ੍ਰਭਾਵਿਤ ਰਹੀਆਂ।
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੇ ਹੀ ਖੇਤਾਂ ਵਿੱਚੋਂ ਰੇਤ ਕੱਢ ਰਹੇ ਸਨ, ਪਰ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਨਜਾਇਜ਼ ਮਾਈਨਿੰਗ ਦਾ ਕੇਸ ਦਰਜ ਕਰ ਦਿੱਤਾ, ਜੋ ਬਿਲਕੁਲ ਗਲਤ ਹੈ। ਉਨ੍ਹਾਂ ਦੀ ਮੰਗ ਹੈ ਕਿ ਇਹ ਮਾਮਲਾ ਤੁਰੰਤ ਰੱਦ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਤੰਗ ਨਾ ਕੀਤਾ ਜਾਵੇ।
