ਬਠਿੰਡਾ-ਮਾਨਸਾ ਰੋਡ ''ਤੇ ਕਿਸਾਨਾਂ ਵਲੋਂ ਸਰਕਾਰ ਖਿਲਾਫ ਪ੍ਰਦਰਸ਼ਨ, ਲਗਾਇਆ ਜਾਮ

Thursday, Nov 09, 2017 - 01:46 PM (IST)

ਬਠਿੰਡਾ-ਮਾਨਸਾ ਰੋਡ ''ਤੇ ਕਿਸਾਨਾਂ ਵਲੋਂ ਸਰਕਾਰ ਖਿਲਾਫ ਪ੍ਰਦਰਸ਼ਨ, ਲਗਾਇਆ ਜਾਮ

ਮਾਨਸਾ (ਅਮਰਜੀਤ ਚਾਹਲ) — ਕਿਸਾਨਾਂ ਵਲੋਂ ਬਠਿੰਡਾ-ਮਾਨਸਾ ਸੜਕ 'ਤੇ ਧਰਨਾ ਲਗਾ ਕੇ ਸੜਕ ਜਾਮ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਝੋਨੇ ਦੀ ਫਸਲ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਜ਼ਿਲਾ ਪ੍ਰਸ਼ਾਸਨ ਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਸੜਕ 'ਤੇ ਜਾਮ ਲਗਾਇਆ ਹੈ, ਜਿਸ ਦੇ ਚਲਦਿਆਂ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


Related News