ਕਿਸਾਨ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ

09/18/2017 9:51:34 AM

ਖਰੜ (ਅਮਰਦੀਪ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 18 ਸਤੰਬਰ ਨੂੰ ਜ਼ਿਮੀਂਦਾਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਨੇ ਆਖਿਆ ਕਿ ਕੈਪਟਨ ਸਰਕਾਰ ਨੇ ਜ਼ਿਮੀਂਦਾਰਾਂ ਨੂੰ ਅਜੇ ਤੱਕ ਗੰਨੇ ਦੀ ਰਹਿੰਦੀ 100 ਕਰੋੜ ਰੁਪਏ ਦੀ ਰਾਸ਼ੀ ਆਪਣੇ ਵਾਅਦੇ ਮੁਤਾਬਕ ਜਾਰੀ ਨਹੀਂ ਕੀਤੀ, ਜਿਸ ਕਾਰਨ ਜ਼ਿਮੀਂਦਾਰਾਂ ਨੇ ਸੰਘਰਸ਼ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਆਖਿਆ ਕਿ 18 ਸਤੰਬਰ ਨੂੰ ਪੰਜਾਬ ਭਰ ਤੋਂ ਸਮੂਹ ਜ਼ਿਮੀਂਦਾਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਇਕੱਠੇ ਹੋ ਕੇ ਚੰਡੀਗੜ੍ਹ ਕੈਪਟਨ ਦੀ ਕੋਠੀ ਵੱਲ ਕੂਚ ਕਰਨਗੇ। ਇਸ ਮੌਕੇ ਮਾਸਟਰ ਸਮਸ਼ੇਰ ਸਿੰਘ ਘੜੂੰਆਂ, ਜਸਪਾਲ ਸਿੰਘ ਨਿਆਮੀਆਂ, ਗੁਰਮੀਤ ਸਿੰਘ ਖੂਨੀਮਾਜਰਾ, ਸਵਰਨ ਸਿੰਘ ਨਿਆਮੀਆਂ, ਰਵਿੰਦਰ ਸਿੰਘ ਨਿਆਮੀਆਂ, ਗੁਰਿੰਦਰ ਸਿੰਘ ਮਹਿਮੂਦਪੁਰ ਤੇ ਗੁਰਦੀਪ ਸਿੰਘ ਵੀ ਹਾਜ਼ਰ ਸਨ।