ਮੋਹਾਲੀ : ਕਿਸਾਨ ਜੱਥੇਬੰਦੀਆਂ ਦਾ ਵਿਰੋਧ ਪ੍ਰਦਰਸ਼ਨ, ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
Monday, Sep 18, 2017 - 03:07 PM (IST)
ਮੋਹਾਲੀ (ਨਿਆਮੀਆਂ) : ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਸੋਮਵਾਰ ਨੂੰ ਕਿਸਾਨ ਜੱਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਹਜ਼ਾਰਾਂ ਦੀ ਗਿਣਤੀ 'ਚ ਕਿਸਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਅ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ। ਇਨ੍ਹਾਂ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਗੰਨੇ ਦਾ 100 ਕਰੋੜ ਰੁਪਏ ਦੇ ਕਰੀਬ ਬਕਾਇਆ ਸਰਕਾਰ ਵਲੋਂ ਉਨ੍ਹਾਂ ਨੂੰ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਹ ਧਰਨਾ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ। ਫਿਲਹਾਲ ਕਿਸਾਨਾਂ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
