ਬੁਲੰਦ ਹੌਂਸਲਿਆਂ ਨੂੰ ਸਲਾਮ, ਹੱਥ ਨਾ ਹੋਣ ਦੇ ਬਾਵਜੂਦ ਕਿਸਾਨੀ ਸੰਘਰਸ਼ ’ਚ ਡਟਿਆ ਇਹ ਨੌਜਵਾਨ

12/17/2020 10:16:50 PM

ਨਵਾਂਸ਼ਹਿਰ (ਜੋਬਨਪ੍ਰੀਤ)— ਕਿਸਾਨ ਮੋਰਚੇ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸੂਫੀ ਦਰਗਾਹ ਪ੍ਰਬੰਧਕ ਕਮੇਟੀ ਵੱਲੋਂ ਨਵਾਂਸ਼ਹਿਰ ਦੇ ਬਰਾਦਰੀ ਬਾਗ਼ ਤੋਂ ਕੈਂਡਲ ਮਾਰਚ ਦੀ ਸ਼ੁਰੂਵਾਤ ਕੀਤੀ ਗਈ। ਇਸ ਮਾਰਚ ’ਚ ਨਵਾਂਸ਼ਹਿਰ ਦੇ ਸਮੂਹ ਕਲਾਕਾਰ, ਲੈਬੋਰਟਰੀ ਵਾਲਿਆਂ ਦੀ ਸੰਸਥਾ ਸਮੇਤਹੋਰ ਵੀ ਕਈ ਲੋਕ ਸ਼ਾਮਲ ਹੋਏ ਅਤੇ ਇਹ ਮਾਰਚ ਨਵਾਂਸ਼ਹਿਰ ਦੇ ਬੀ. ਆਰ. ਅੰਬੇਡਕਰ ਬੁੱਤ ’ਤੇ ਜਾ ਕੇ ਖ਼ਤਮ ਹੋਇਆ। ਇਸ ਮਾਰਚ ’ਚ ਇਕ ਅਜਿਹਾ ਨੌਜਵਾਨ ਵੀ ਸ਼ਾਮਲ ਹੋਇਆ, ਜਿਸ ਦੇ ਦੋਵੇਂ ਹੱਥ ਨਹੀਂ ਸਨ ਪਰ ਫਿਰ ਵੀ ਉਸ ਨੇ ਮੋਮਬੱਤੀ ਹੱਥ ’ਚ ਫੜ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ।  

ਇਹ ਵੀ ਪੜ੍ਹੋ: ਸਹੁਰੇ ਨੇ ਨਹਾਉਂਦੀ ਨੂੰਹ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੀਤੀਆਂ ਵਾਇਰਲ, NRI ਪਤੀ ਨੇ ਵੀ ਕੀਤਾ ਰੂਹ ਕੰਬਾਊ ਕਾਂਡ

ਮਿਲੀ ਜਾਣਕਾਰੀ ਮੁਤਾਬਕ ਜਤਿੰਦਰ ਦਿਵਯਾਂਗ ਨਾਮਕ ਇਹ ਨੌਜਵਾਨ ਯੂ. ਪੀ. ਦਾ ਰਹਿਣ ਵਾਲਾ ਹੈ ਅਤੇ ਉਨ੍ਹਾਂ ਨੇ ਕੈਂਡਲ ਮਾਰਚ ’ਚ ਪਹੁੰਚ ਮੋਦੀ ਸਰਕਾਰ ਨੂੰ ਲਾਹਨਤਾਂ ਪਾਈਆਂ। ਉਨ੍ਹਾਂ ਕਿਹਾ ਕੇ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ’ਚ ਆਏ ਹਨ ਅਤੇ ਇਥੇ ਆ ਕੇ ਉਨ੍ਹਾਂ ਨੂੰ ਕਿਸਾਨਾਂ ਦੇ ਹੱਕ ’ਚ ਰੋਸ ਜਾਹਰ ਕਰਨ ਦਾ ਮੌਕਾ ਮਿਲਿਆ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਾਡੀਆਂ ਮੰਗਾਂ ਮੰਨਣੀਆਂ ਪੈਣਗੀਆਂ। ਸਰਕਾਰ ਸਾਡੇ ਨਾਲ ਚਲਦੀ ਹੈ ਅਸੀਂ ਸਰਕਾਰ ਨਾਲ ਨਹੀਂ। ਕਿਸਾਨ ਠੰਡ ’ਚ ਸੰਘਰਸ਼ ਕਰ ਰਹੇ ਹਨ ਮੋਦੀ ਸਰਕਾਰ ਨੂੰ ਇਹ ਕਾਨੂਨ ਰੱਦ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ: ਪਤਨੀ ਨੂੰ ਫੋਨ ਕਰ ਆਖੀ ਨਹਿਰ ’ਚ ਛਾਲ ਮਾਰਨ ਦੀ ਗੱਲ,ਜਦ ਪਹੁੰਚੇ ਪਰਿਵਾਰ ਵਾਲੇ ਤਾਂ ਵੇਖ ਉੱਡੇ ਹੋਸ਼

ਇਥੇ ਦੱਸਣਯੋਗ ਹੈ ਕਿ ਦਸੰਬਰ ਮਹੀਨੇ ਦੀ ਹੱਡ ਕੰਬਾਅ ਦੇਣ ਵਾਲੀ ਠੰਡ ’ਚ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਕਿਸਾਨ ਵਾਰ-ਵਾਰ ਇਹ ਹੀ ਦੋਹਰਾ ਰਹੇ ਹਨ ਕਿ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਉਹ ਸਰਹੱਦਾਂ ਤੋਂ ਨਹੀਂ ਹਿੱਲਣਗੇ। ਉੱਥੇ ਹੀ ਸਰਕਾਰ ਕਿਸਾਨਾਂ ਨੂੰ ਮਨਾਉਣ ਦੀ ਹਰ ਕੋਸ਼ਿਸ਼ ਕਰ ਚੁੱਕੀ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ਪੁੱਜ ਗਿਆ ਹੈ। 

ਇਹ ਵੀ ਪੜ੍ਹੋ: ਸੁਨੀਲ ਜਾਖ਼ੜ ਨੇ ਕਾਂਗਰਸੀ ਵਿਧਾਇਕਾਂ ਨੂੰ ਚਿੱਠੀ ਲਿਖ ਕੀਤੀ ਖ਼ਾਸ ਅਪੀਲ

ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ ਚੀਫ਼ ਜਸਟਿਸ ਬੋਬੜੇ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਦਾ ਕਿਸਾਨਾਂ ਨੂੰ ਹੱਕ ਹੈ ਪਰ ਰਾਹ ਰੋਕਣਾ ਠੀਕ ਨਹੀਂ ਹੈ। ਜਸਟਿਸ ਨੇ ਕਿਹਾ ਕਿ ਦਿੱਲੀ ਨੂੰ ਬਲਾਕ ਕਰਨ ਨਾਲ ਸ਼ਹਿਰ ਦੇ ਲੋਕਾਂ ਨੂੰ ਭੁੱਖੇ ਰਹਿਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ: ਜੀਜੇ ਦਾ ਰੂਹ ਕੰਬਾਊ ਕਾਰਾ, ਦਾਤਰ ਨਾਲ ਗਲਾ ਵੱਢ ਕੇ ਸਕੇ ਸਾਲੇ ਨੂੰ ਦਿੱਤੀ ਬੇਰਹਿਮ ਮੌਤ

ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਬੁੱਧਵਾਰ ਨੂੰ ਅਸੀ ਕਿਸਾਨਾਂ ਨਾਲ ਗੱਲਬਾਤ ਲਈ ਇਕ ਕਮੇਟੀ ਬਣਾਉਣ ਦੀ ਗੱਲ ਆਖੀ ਸੀ। ਇਸ ਕਮੇਟੀ ’ਚ ਖੇਤੀ ਮਾਹਰ ਵੀ ਹੋਣੇ ਜ਼ਰੂਰੀ ਹਨ, ਤਾਂ ਕਿ ਸਰਕਾਰ ਜੋ ਕਾਨੂੰਨ ਲਿਆਈ ਹੈ, ਉਸ ’ਤੇ ਬਾਰੀਕੀ ਨਾਲ ਚਰਚਾ ਹੋ ਸਕੇ। ਉਥੇ ਹੀ ਅਟਾਰਨੀ ਜਨਰਲ ਨੇ ਸੁਪਰੀਮ ਕੋਰਟ ’ਚ ਕਿਹਾ ਕਿ ਕਿਸਾਨ ਜਥੇਬੰਦੀਆਂ ਜਿੱਦ ’ਤੇ ਅੜੀਆਂ ਹਨ। ਕਿਸਾਨ ਸਰੱਹਦਾਂ ਬੰਦ ਕਰਕੇ ਬੈਠੇ ਹਨ। ਇਸ ’ਤੇ ਸੁਪਰੀਮ ਕੋਰਟ ਨੇ ਕਿਹਾ ਕਿ ਗੱਲਬਾਤ ਨਾਲ ਹੀ ਹੱਲ ਨਿਕਲੇਗਾ। ਕਿਸਾਨ ਗੱਲਬਾਤ ਕਰਨ। 

ਇਹ ਵੀ ਪੜ੍ਹੋ: ਜੱਜ ਸਾਹਮਣੇ ਬੋਲਿਆ ਲਾੜਾ, 'ਕਿਡਨੈਪਰ ਨਹੀਂ ਹਾਂ, ਵਿਆਹ ਕੀਤਾ ਹੈ', ਮੈਡੀਕਲ ਕਰਵਾਉਣ 'ਤੇ ਲਾੜੀ ਦਾ ਖੁੱਲ੍ਹਿਆ ਭੇਤ

shivani attri

This news is Content Editor shivani attri