ਜਲੰਧਰ ਦੇ ਕੰਪਨੀ ਬਾਗ ਚੌਂਕ ’ਚ ਭਾਜਪਾ ਦੇ ਧਰਨੇ ’ਤੇ ਭਾਰੀ ਹੰਗਾਮਾ, ਕਿਸਾਨਾਂ ਨੇ ਤੋੜੇ ਬੈਰੀਕੇਡਸ (ਵੀਡੀਓ)

01/10/2021 1:41:06 PM

ਜਲੰਧਰ (ਸੋਨੂੰ,ਕਰਨ)— ਜਲੰਧਰ ਦੇ ਕੰਪਨੀ ਬਾਗ ਚੌਂਕ ’ਚ ਭਾਜਪਾ ਆਗੂਆਂ ਵੱਲੋਂ ਜ਼ਬਰਦਸਤ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਥੇ ਹੀ ਧਰਨੇ ਦੌਰਾਨ ਕਿਸਾਨਾਂ ਨੇ ਭਾਜਪਾ ਨੇਤਾਵਾਂ ਦੇ ਪ੍ਰਦਰਸ਼ਨ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਕੰਪਨੀ ਬਾਗ ਚੌਕ ’ਚ ਭਾਜਪਾ ਦੇ ਧਰਨੇ ਦੌਰਾਨ ਭਾਰੀ ਹੰਗਾਮਾ ਹੋਣ ਦੀ ਸੂਚਨਾ ਮਿਲੀ ਹੈ। ਇਸ ਮੌਕੇ ਕਿਸਾਨਾਂ ਸੰਗਠਨਾਂ ਨੇ ਅਲਟੀਮੇਟਮ ਦਿੱਤਾ þ ਕਿ ਜੇਕਰ ਥੋੜ੍ਹੀ ਦੇਰ ਤੱਕ ਭਾਜਪਾ ਦਾ ਪ੍ਰੋਗਰਾਮ ਬੰਦ ਨਾ ਕੀਤਾ ਤਾਂ ਉਹ ਲੋਕ ਉਨ੍ਹਾਂ ਦੀ ਸਟੇਜ ਤੋੜ ਦੇਣਗੇ।

ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਚੌਲਾਂਗ ਟੋਲ ਪਲਾਜ਼ਾ ’ਤੇ ਅਸ਼ਵਨੀ ਸ਼ਰਮਾ ਦਾ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ

ਉਥੇ ਹੀ ਧਰਨੇ ਤੋਂ ਪਹਿਲਾਂ ਕੁਝ ਕਿਸਾਨਾਂ ਨੇ ਪੁਲਸ ਬੈਰੀਕੇਡਸ ਨੂੰ ਹਟਾ ਕੇ ਪਰੇਸ਼ਾਨੀਆਂ ਖੜ੍ਹੀਆਂ ਕਰਨ ਦੀ ਕੋਸ਼ਿਸ਼ ਕੀਤੀ। ਧਰਨਾ ਸਥਾਨ ’ਤੇ ਕਿਸਾਨਾਂ ਦੇ ਪਹੁੰਚਣ ਨਾਲ ਮਾਹੌਲ ਬੇਹੱਦ ਤਣਾਅਪੂਰਨ ਹੋ ਗਿਆ। ਉਨ੍ਹਾਂ ਵੱਲੋਂ ਟਰੱਕ ਲਗਾ ਕੇ ਰਸਤੇ ਬੰਦ ਕਰ ਦਿੱਤੇ ਗਏ। ਫਿਲਹਾਲ ਪੁਲਸ ਉਨ੍ਹਾਂ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਇਹ ਵੀ ਪੜ੍ਹੋ : ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

ਇਥੇ ਦੱਸ ਦੇਈਏ ਕਿ ਭਾਜਪਾ ਨੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਮੁੱਦਾ ਬਣਾ ਕੇ ਅੱਜ ਕੰਪਨੀ ਬਾਗ ਚੌਂਕ ’ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ’ਚ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਸ਼ਾਮਲ ਹੋਣਗੇ। ਉਥੇ ਹੀ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਭਾਜਪਾ ਦੇ ਪ੍ਰਦਰਸ਼੍ਵ ਸਥਾਨ ਤੋਂ 50 ਮੀਟਰ ਦੂਰ ਕਿਸਾਨਾਂ ਦੇ ਸਮਰਥਨ ’ਚ ਭਾਜਪਾ ਦਾ ਪੁਤਾ ਸਾੜਨ ਦੀਤ ਤਿਆਰੀ ਕੀਤੀ þ। ਇਸ ਨੂੰ ਲੈ ਜਲੰਧਰ ’ਚ ਭਾਰੀ ਗਿਣਤੀ ’ਚ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ

ਚੌਲਾਂਗ ਟੋਲ ਪਲਾਜ਼ਾ ’ਤੇ ਹੋਇਆ ਅਸ਼ਵਨੀ ਸ਼ਰਮਾ ਦਾ ਵਿਰੋਧ 
ਜਲੰਧਰ-ਪਠਾਨਕੋਟ ਕੌਮੀ ਮਾਰਗ ਅਤੇ ਚੌਲਾਂਗ ਟੋਲ ਪਲਾਜ਼ਾ ’ਤੇ ਕਿਸਾਨਾਂ ਨੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਵਿਖਾਉਂਦੇ ਹੋਏ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ ਹੈ ।ਪਠਾਨਕੋਟ ਤੋਂ ਜਲੰਧਰ ਵੱਲ ਜਾ ਰਹੇ ਪੰਜਾਬ ਭਾਜਪਾ ਪ੍ਰਧਾਨ ਦੇ ਕਾਫ਼ਲੇ ਦੇ ਚੌਲਾਂਗ ਟੋਲ ਪਲਾਜ਼ਾ ਤੋਂ ਲੰਘਣ ਦੀ ਭਿਣਕ ਧਰਨੇ ’ਤੇ ਪੱਕਾ ਮੋਰਚਾ ਲਾ ਕੇ ਬੈਠੇ ਕਿਸਾਨਾਂ ਨੂੰ ਲੱਗ ਗਈ ਅਤੇ ਜਦੋਂ ਹੀ ਕਾਫ਼ਲਾ ਟੋਲ ਤੋਂ 11 ਵਜੇ ਦੇ ਕਰੀਬ  ਲੰਘਣ ਲੱਗਾ ਕਿਸਾਨਾਂ ਨੇ ਉਸ ਨੂੰ ਕਾਲੀਆ ਝੰਡੀਆਂ ਵਿਖਾਉਂਦੇ ਹੋਏ ਭਾਜਪਾ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਕੰਮਕਾਜੀ ਬੀਬੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮੁਹੱਈਆ ਕਰਵਾਏਗੀ ਇਹ ਸਹੂਲਤ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

 

shivani attri

This news is Content Editor shivani attri