ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ ਜਾਰੀ, ਪੁਲਸ ਨਾਲ ਧੱਕਾਮੁੱਕੀ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ

Friday, Dec 16, 2022 - 04:07 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਬੀਤੇ ਦਿਨ ਚੌਲਾਂਗ ਟੋਲ ਪਲਾਜ਼ਾ 'ਤੇ ਧਰਨੇ ਨੂੰ ਲੈ ਕੇ ਕਿਸਾਨਾਂ ਅਤੇ ਟੋਲ ਕਰਮਚਾਰੀਆਂ ਵਿਚ ਹੋਈ ਟਕਰਾਅ ਨੂੰ ਰੋਕਦੇ ਸਮੇ ਐੱਸ. ਐੱਚ. ਓ. ਸਮੇਤ ਹੋਰ ਪੁਲਸ ਕਰਮਚਾਰੀਆਂ ਨਾਲ ਧੱਕਾ ਮੁੱਕੀ ਕਰਨ ਅਤੇ ਸੱਟਾਂ ਮਾਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਟਾਂਡਾ ਪੁਲਸ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਅਤੇ ਆਈ. ਪੀ. ਸੀ. ਦੀਆਂ ਹੋਰ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ। ਉਥੇ ਹੀ ਚੌਲਾਂਗ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ। 

PunjabKesari

ਪੁਲਸ ਨੇ ਇਹ ਮਾਮਲਾ ਖ਼ੁਦ ਧੱਕਾਮੁੱਕੀ ਦਾ ਸ਼ਿਕਾਰ ਹੋਏ ਥਾਣਾ ਮੁਖੀ ਐੱਸ. ਆਈ. ਮਲਕੀਅਤ ਸਿੰਘ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨਾਲ ਜੁੜੇ ਕਿਸਾਨਾਂ ਅਤੇ ਟੋਲ ਕਰਮਚਾਰੀਆਂ ਦੇ ਟਕਰਾਅ ਨੂੰ ਰੋਕਣ ਸਮੇ ਇਹ ਵਰਤਾਰਾ ਹੋਇਆ ਹੈ। ਇਸ ਦੌਰਾਨ ਪੁਲਸ ਕਰਮਚਾਰੀਆਂ ਦੇ ਸੱਟਾ ਵੀ ਲੱਗੀਆਂ ਹਨ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ :  ਬੱਸ 'ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਅੱਜ ਬੱਸਾਂ ਦਾ ਰਹੇਗਾ ਚੱਕਾ ਜਾਮ

PunjabKesari

PunjabKesari

ਇਹ ਵੀ ਪੜ੍ਹੋ : ਅਰਸ਼ਦੀਪ ਸਿੰਘ ਨੇ ਦੁਨੀਆ ਭਰ 'ਚ ਵਧਾਇਆ ਜਲੰਧਰ ਦਾ ਮਾਣ, ਕੈਮਰੇ 'ਚ ਕੈਦ ਕੀਤੀ ਇਹ ਖ਼ੂਬਸੂਰਤ ਤਸਵੀਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


shivani attri

Content Editor

Related News