ਕਿਸਾਨ ਅੰਦੋਲਨ ਦੀ ਅਖ਼ਬਾਰ 'ਟਰਾਲੀ ਟਾਈਮਜ਼' 'ਤੇ ਕਿਸਾਨ ਆਗੂ ਰਜਿੰਦਰ ਸਿੰਘ ਨੇ ਚੁੱਕੇ ਸਵਾਲ

12/19/2020 4:55:33 PM

ਜਲੰਧਰ (ਵੈੱਬ ਡੈਸਕ): ਬੀਤੇ ਦਿਨ ਦਿੱਲੀ ਕਿਸਾਨ ਅੰਦੋਲਨ ਦੌਰਾਨ ਕੁਝ ਵਿਅਕਤੀਆਂ ਵਲੋਂ ਘੋਲ ਦੀਆਂ ਖ਼ਬਰਾਂ ਨੂੰ ਅਵਾਮ ਤੱਕ ਪਹੁੰਚਾਉਣ ਲਈ ਆਪਣਾ ਅਖ਼ਬਾਰ 'ਟਰਾਲੀ ਟਾਈਮਜ਼' ' ਕੱਢਣਾ ਸ਼ੁਰੂ ਕੀਤਾ ਗਿਆ ਜਿਸ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।ਉਨ੍ਹਾਂ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਕਿਹਾ ਕਿ  'ਟਰਾਲੀ ਟਾਈਮਜ਼' ਕਿਸਾਨ ਜਥੇਬੰਦੀਆ ਦਾ ਬੁਲਾਰਾ ਨਹੀਂ ਹੈ ਕਿਉਂਕਿ ਇਸਨੇ ਸੰਪਾਦਕੀ 'ਚ ਕਿਸਾਨ ਆਗੂਆਂ ਪ੍ਰਤੀ ਸੱਚ ਨਹੀਂ ਲਿਖਿਆ। ਉਨ੍ਹਾਂ ਕਿਹਾ ਕਿ ਇਹ ਉਹੀ ਆਵਾਜ਼ ਹੈ ਜਿਸਨੇ ਸਟੇਜ ਤੇ ਵੀ ਕਿਸਾਨ ਆਗੂਆਂ ਬਾਰੇ ਗ਼ਲਤ ਟਿੱਪਣੀਆਂ ਕੀਤੀਆਂ ਸਨ।ਇਹ ਰੁਝਾਨ ਕਿਸਾਨੀ ਘੋਲ ਦੀ ਸ਼ੁਰੂਆਤ ਤੋਂ ਹੀ ਕਿਸਾਨ ਆਗੂਆਂ ਬਾਰੇ ਗ਼ਲਤ ਪ੍ਰਚਾਰ ਕਰਦਾ ਆ ਰਿਹਾ ਹੈ।ਕਿਸਾਨ ਆਗੂ ਨੇ ਅੱਗੇ ਲਿਖਦਿਆਂ ਕਿਹਾ ਕਿ ਇਸ ਅਖ਼ਬਾਰ ਬਾਰੇ ਕਿਸਾਨ ਜਥੇਬੰਦੀਆਂ ਬੈਠਕ ਕਰਕੇ ਫ਼ੈਸਲਾ ਕਰਨਗੀਆਂ।ਜ਼ਿਕਰਯੋਗ ਹੈ ਕਿ ਟਰਾਲੀ ਟਾਈਮਜ਼ ਅਖ਼ਬਾਰ ਸ਼ੋਸ਼ਲ ਮੀਡੀਆ 'ਤੇ ਲੋਕਾਂ ਵਲੋਂ ਕਾਫ਼ੀ ਸਾਂਝਾ ਕੀਤਾ ਜਾ ਰਿਹਾ ਹੈ।ਸ਼ੋਸ਼ਲ ਮੀਡੀਆ ਤੇ ਇਸਦਾ ਪ੍ਰਚਾਰ ਹੋਣ ਕਾਰਨ ਬਹੁਤ ਸਾਰੇ ਨੌਜਵਾਨਾਂ ਨੇ ਅਖ਼ਬਾਰ ਨੂੰ ਲੈ ਕੇ ਸਕਾਰਾਤਮਕ ਪ੍ਰਤੀਕਿਰਿਆ ਵੀ ਜ਼ਾਹਿਰ ਕੀਤੀ ਹੈ। 

ਇਹ ਵੀ ਪੜ੍ਹੋ: ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਪਾਲ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਦਿੱਤੀ ਵਿੱਤੀ ਮਦਦ

PunjabKesari ਰਜਿੰਦਰ ਸਿੰਘ ਨੇ ਕਿਸਾਨ ਅੰਦੋਲਨ ਦੇ ਹਮਦਰਦਾਂ ਨੂੰ ਬੇਨਤੀ ਵੀ ਕੀਤੀ ਕਿ ਉਹ ਫ਼ਿਲਹਾਲ ਇਸ ਅਖ਼ਬਾਰ ਨੂੰ ਪ੍ਰਚਾਰਨ ਤੋ ਗੁਰੇਜ਼ ਕਰਨ ਅਤੇ ਕਿਸਾਨਾਂ ਦੀ ਆਵਾਜ਼ ਸੁਣਨ।ਉਨ੍ਹਾਂ ਦੀ ਇਸ ਪੋਸਟ 'ਤੇ ਕੁਮੈਂਟ ਕਰਕੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਸੰਵੇਦਨਾਵਾਂ ਜ਼ਾਹਿਰ ਕੀਤੀਆਂ ਜਿਨ੍ਹਾਂ 'ਚ ਜ਼ਿਆਦਾਤਰ ਉਨ੍ਹਾਂ ਦੇ ਖ਼ਿਲਾਫ਼ ਸਨ।ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਕਿਸਾਨ ਅੰਦੋਲਨ 'ਚ ਫੁੱਟ ਪਾਉਣ ਦੀ ਰਾਜੀਨੀਤੀ ਨਾ ਕਰਨ ਦੀ ਅਪੀਲ ਵੀ ਕੀਤੀ।

ਕੁਝ ਸਮੇਂ ਬਾਅਦ ਹੀ ਰਜਿੰਦਰ ਸਿੰਘ ਨੇ ਇੱਕ ਹੋਰ ਪੋਸਟ ਸਾਂਝੀ ਕੀਤੀ ਜਿਸ 'ਚ ਉਨ੍ਹਾਂ ਨੇ ਗ਼ਲਤ ਕੁਮੈਂਟ ਕਰਨ ਵਾਲਿਆਂ ਨੂੰ ਲੰਬੇ ਹੱਥੀਂ ਲੈਂਦੇ ਹੋਏ ਭਾੜੇ ਦੇ ਫਿਰਕੂ ਟੋਲੇ ਤੱਕ ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਇਸ ਅਖ਼ਬਾਰ ਨੂੰ ਕੱਢਣ ਪਿੱਛੇ ਕਿਸ ਦਾ ਕੀ ਹਿੱਤ ਹੈ ਇਹ ਕੁਮੈਂਟਾਂ ਤੋਂ ਬਿਲਕੁਲ ਸਾਫ਼ ਹੋ ਗਿਆ ਹੈ।ਇਹ ਅਖ਼ਬਾਰ ਕਿਸਾਨ ਅੰਦੋਲਨ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਹੀ ਕੱਢਿਆ ਗਿਆ ਹੈ।
        PunjabKesari
 

ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੀਆਂ ਗਤੀਵਿਧੀਆਂ ਨੂੰ ਤੰਬੂਆਂ 'ਚ ਬੈਠੇ ਕਿਸਾਨਾਂ ਅਤੇ ਵੱਖ ਵੱਖ ਜਗ੍ਹਾ ਲੱਗੇ ਮੋਰਚਿਆਂ ਤੱਕ ਪਹੁੰਚਾਉਣ ਲਈ ਕੱਲ੍ਹ ਯਾਨੀ ਕਿ 18 ਦਸੰਬਰ ਨੂੰ ਇਹ ਅਖ਼ਬਾਰ ਸ਼ੁਰੂ ਕੀਤਾ ਗਿਆ ਹੈ ਅਤੇ ਮੋਰਚੇ 'ਚ ਬੈਠੇ ਲੋਕਾਂ ਨੂੰ ਮੁਫ਼ਤ ਵੰਡਿਆ ਜਾਂਦਾ ਹੈ ਪਰ ਇਸ ਨੂੰ ਲੈ ਕੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।

ਇਹ ਵੀ ਪੜ੍ਹੋ: ਫੇਸਬੁੱਕ ’ਤੇ ਭੋਲ਼ੇ-ਭਾਲ਼ੇ ਲੋਕਾਂ ਨੂੰ ਸਰਗਰਮ ਗਿਰੋਹ ਬਣਾ ਰਿਹੈ ਆਪਣਾ ਸ਼ਿਕਾਰ, ਇੰਝ ਕਰੋ ਬਚਾਅ

ਨੋਟ: ਕਿਸਾਨ ਆਗੂ ਵੱਲੋਂ ਉਠਾਏ ਸਵਾਲਾਂ ਸਬੰਧੀ ਕੁਮੈਂਟ ਕਰਕੇ ਦਿਓ ਆਪਣ ਰਾਏ।

 


Harnek Seechewal

Content Editor

Related News