ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ

Monday, Sep 07, 2026 - 04:36 PM (IST)

ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ

ਚੰਡੀਗੜ੍ਹ (ਵੈੱਬ ਡੈਸਕ, ਮਨਪ੍ਰੀਤ, ਅੰਕੁਸ਼) : ਚੰਡੀਗੜ੍ਹ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਲਾਏ ਗਏ ਧਰਨੇ ਨੂੰ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਮੋਰਚੇ ਅਤੇ ਪੰਜਾਬ ਸਰਕਾਰ ਵਿਚਾਲੇ ਵੱਖ-ਵੱਖ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ ਗਈ ਹੈ। ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਭੇਜੇ ਗਏ ਸਹਿਮਤੀ ਪੱਤਰ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ ਦਾ ਮਾਸਟਰ ਪਲਾਨ, ਹੁਣ ਚੰਨੀ, ਰੰਧਾਵਾ ਤੇ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਮੋਰਚੇ 'ਚ ਪਹੁੰਚ ਕੇ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਇਕ ਮਹੀਨੇ ਦੇ ਅੰਦਰ-ਅੰਦਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇਗਾ, ਜਿਸ 'ਚ ਕਿਸਾਨਾਂ ਦੀਆਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ ਸੁਣਾਇਆ ਸਖ਼ਤ ਫ਼ੈਸਲਾ

ਖੇਤੀਬਾੜੀ ਮੰਤਰੀ ਦੇ ਐਲਾਨ ਤੋਂ ਬਾਅਦ ਪਿਛਲੇ 7 ਦਿਨਾਂ ਤੋਂ ਚੰਡੀਗੜ੍ਹ ਦੀਆਂ ਬਰੂਹਾਂ 'ਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ ਖ਼ਤਮ ਹੋ ਗਿਆ ਅਤੇ ਇੱਥੇ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਕਿਸਾਨ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤਣੇ ਸ਼ੁਰੂ ਹੋ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


author

Babita

Content Editor

Related News