ਮੋਹਾਲੀ : ਭੁੱਖ-ਹੜਤਾਲ ''ਤੇ ਬੈਠੇ ਕਿਸਾਨਾਂ ਦਾ ਧਰਨਾ ਖਤਮ (ਤਸਵੀਰਾਂ)

Saturday, Mar 24, 2018 - 03:16 PM (IST)

ਮੋਹਾਲੀ : ਭੁੱਖ-ਹੜਤਾਲ ''ਤੇ ਬੈਠੇ ਕਿਸਾਨਾਂ ਦਾ ਧਰਨਾ ਖਤਮ (ਤਸਵੀਰਾਂ)

ਮੋਹਾਲੀ (ਭਗਵਤ) : ਆਪਣੀਆਂ ਮੰਗਾਂ ਨੂੰ ਕੇ ਭੁੱਖ-ਹੜਤਾਲ 'ਤੇ ਬੈਠੇ ਕਿਸਾਨਾਂ ਨੇ ਸ਼ਨੀਵਾਰ ਨੂੰ ਆਪਣਾ ਧਰਨਾ ਖਤਮ ਕਰ ਦਿੱਤਾ ਹੈ। ਧਰਨੇ 'ਤੇ ਬੈਠੇ ਕਿਸਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਰੋਸੇ ਤੋਂ ਬਾਅਦ ਧਰਨਾ ਖਤਮ ਕਰਨ ਦਾ ਐਲਾਨ ਕੀਤਾ। ਧਰਨੇ 'ਤੇ ਬੈਠੇ ਕਿਸਾਨਾਂ ਦੀ ਅਗਵਾਈ ਕਰਨ ਰਹੇ ਬਲਬੀਰ ਸਿੰਘ ਰਾਜੇਵਾਲ ਦੀ ਸਿਹਤ ਵੀ ਬੀਤੇ ਦਿਨ ਖਰਾਬ ਹੋ ਗਈ ਸੀ, ਜਿਸ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ।

PunjabKesari

ਐੱਸ. ਡੀ. ਐੱਮ. ਆਰ. ਪੀ. ਸਿੰਘ ਨੇ ਕਿਹਾ ਕਿ ਕਿਸਾਨਾਂ ਆਗੂਆਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਵੀ ਕਰਵਾਈ ਜਾਵੇਗੀ। ਹੁਣ ਕਿਸਾਨਾਂ ਨੇ ਅੰਨਾ ਹਜ਼ਾਰੇ ਦੇ ਸਮਰਥਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਦਿੱਲੀ ਜਾ ਕੇ ਧਰਨੇ 'ਚ ਸ਼ਾਮਲ ਹੋਣਗੇ। 


Related News