ਕਿਸਾਨ ਅੰਦੋਲਨ: ਹਰਿਆਣਾ ਨੇ ਸੀਲ ਕੀਤਾ ਘੱਗਰ ਦਾ ਪੁਲ਼, ਭੱਖ ਗਿਆ ਮਾਹੌਲ (ਵੀਡੀਓ)

Sunday, Dec 08, 2024 - 12:44 PM (IST)

ਚੰਡੀਗੜ੍ਹ/ਪਟਿਆਲਾ (ਵੈੱਬ ਡੈਸਕ): ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਪਹਿਲੇ ਜੱਥੇ ਵਿਚ 101 ਕਿਸਾਨਾਂ ਦਾ ਜੱਥਾ ਪੈਦਲ ਹੀ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਹਰਿਆਣਾ ਪੁਲਸ ਵੱਲੋਂ ਅੱਜ ਵੀ ਸਖ਼ਤ ਪ੍ਰਬੰਧਾਂ ਨਾਲ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਹਰਿਆਣਾ ਵੱਲੋਂ ਪੰਜਾਬ ਤੇ ਹਰਿਆਣਾ ਵਿਚਾਲੇ ਪੈਂਦੇ ਘੱਗਰ ਦੇ ਪੁਲ਼ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਉੱਥੇ ਕੰਕਰੀਟ ਦੀ ਬੈਰੀਕੇਡਿੰਗ ਕੀਤੀ ਗਈ ਹੈ। ਇਸ ਦੌਰਾਨ ਹਰਿਆਣਾ ਪੁਲਸ ਦੇ ਅਫ਼ਸਰਾਂ ਤੇ ਕਿਸਾਨਾਂ ਵਿਚਾਲੇ ਤਿੱਖੀ ਬਹਿਸ ਵੀ ਹੋ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - 10 ਦਸੰਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਦਰਅਸਲ, ਹਰਿਆਣਾ ਪੁਲਸ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਪਹਿਲਾਂ ਉਹ ਦਿੱਲੀ ਕੂਚ ਦੀ ਪਰਮਿਸ਼ਨ ਦਿਖਾਉਣ, ਤਾਂ ਹੀ ਉਨ੍ਹਾਂ ਨੂੰ ਇੱਥੋਂ ਲੰਘਣ ਦਿੱਤਾ ਜਾਵੇਗਾ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਹਰਿਆਣਾ ਪੁਲਸ ਇਸ ਵੇਲੇ ਪੰਜਾਬ ਦੀ ਸਰਹੱਦ ਵਿਚ ਖੜ੍ਹੀ ਹੈ। ਕਿਸਾਨਾਂ ਵੱਲੋਂ ਹਰਿਆਣਾ ਪੁਲਸ ਤੋਂ ਹੀ ਉੱਥੇ ਆਉਣ ਦੀ ਪਰਮਿਸ਼ਨ ਦਿਖਾਉਣ ਦੀ ਗੱਲ ਆਖ਼ੀ ਜਾ ਰਹੀ ਹੈ। ਫ਼ਿਲਹਾਲ ਦੋਹਾਂ ਪਾਸਿਓਂ ਤਿੱਖੀ ਬਹਿਸਬਾਜ਼ੀ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ, 19 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ

ਦੱਸ ਦਈਏ ਕਿ ਸ਼ੁੱਕਰਵਾਰ ਨੂੰ ਵੀ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਗਈ ਸੀ। ਹਰਿਆਣਾ ਪੁਲਸ ਵੱਲੋਂ ਨਿਹੱਥੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਸਨ। ਕਿਸਾਨਾਂ ਨੂੰ ਰੋਕਣ ਲਈ ਹਰ ਕੋਸ਼ਿਸ਼ ਕੀਤੀ ਗਈ ਸੀ। ਇਸ ਮਗਰੋਂ ਕਿਸਾਨਾਂ ਨੇ ਦਿੱਲੀ ਕੂਚ ਦਾ ਸੱਦਾ ਮੁਲਤਵੀ ਕਰ ਦਿੱਤਾ ਸੀ ਤੇ ਕੱਲ ਕੇਂਦਰ ਨਾਲ ਗੱਲਬਾਤ ਦੀ ਗੱਲ ਆਖ਼ੀ ਸੀ। ਸ਼ਨੀਵਾਰ ਨੂੰ ਕਿਸਾਨ ਸਾਰਾ ਦਿਨ ਕੇਂਦਰ ਵੱਲੋਂ ਗੱਲਬਾਤ ਦਾ ਸੱਦਾ ਉਡੀਕਦੇ ਰਹੇ ਤੇ ਸ਼ਾਮ ਤਕ ਸੱਦਾ ਨਾ ਮਿਲਣ 'ਤੇ ਇਕ ਵਾਰ ਫ਼ਿਰ ਦਿੱਲੀ ਕੂਚ ਕਰਨ ਦਾ ਐਲਾਨ ਕਰ ਦਿੱਤਾ।  ਅੱਜ ਵੀ ਹਰਿਆਣਾ ਪੁਲਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਉੱਥੇ ਹੀ ਕਿਸਾਨ ਵੀ ਅੱਜ ਪੂਰੀ ਤਿਆਰੀ ਵਿਚ ਹਨ ਤੇ ਉਨ੍ਹਾਂ ਵੱਲੋਂ ਅੱਥਰੂ ਗੈਸ ਤੋਂ ਬਚਣ ਲਈ ਮੂੰਹ ਤੇ ਅੱਖਾਂ 'ਤੇ ਮਾਸਕ ਆਦਿ ਲਗਾਏ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਆਪਣੇ ਟ੍ਰੈਕਟਰਾਂ ਰਾਹੀਂ ਨਹੀਂ ਸਗੋਂ ਪੈਦਲ ਹੀ ਦਿੱਲੀ ਵੱਲ ਜਾ ਰਹੇ ਹਨ, ਪਰ ਹਰਿਆਣਾ ਪੁਲਸ ਵੱਲੋਂ ਉਨ੍ਹਾਂ ਨੂੰ ਇਸ ਗੱਲ ਦੀ ਵੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News