ਕਿਸਾਨਾਂ 'ਤੇ ਫ਼ਿਰ ਦਾਗੇ ਗਏ ਅੱਥਰੂ ਗੈਸ ਦੇ ਗੋਲ਼ੇ! ਦਿੱਲੀ ਕੂਚ ਲਈ ਜੱਦੋ-ਜਹਿਦ ਜਾਰੀ
Sunday, Dec 08, 2024 - 03:12 PM (IST)
ਚੰਡੀਗੜ੍ਹ (ਵੈੱਬ ਡੈਸਕ): ਹਰਿਆਣਾ ਪੁਲਸ ਵੱਲੋਂ ਇਕ ਵਾਰ ਫ਼ਿਰ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲ਼ੇ ਦਾਗ ਦਿੱਤੇ ਗਏ ਹਨ। ਹਰਿਆਣਾ ਪੁਲਸ ਵੱਲੋਂ ਪੰਜਾਬ ਨਾਲ ਲੱਗਦੀ ਸਰਹੱਦ 'ਤੇ ਮਲਟੀ ਲੇਅਰ ਬੈਰੀਕੇਡਿੰਗ ਕੀਤੀ ਗਈ ਹੈ। ਅੱਥਰੂ ਗੈਸ ਦੇ ਗੋਲ਼ੇ ਦਾਗੇ ਜਾਣ ਕਾਰਨ ਕਿਸਾਨਾਂ ਨੂੰ ਕੁਝ ਮੀਟਰ ਪਿੱਛੇ ਹਟਣਾ ਪਿਆ ਹੈ।
ਹਾਲਾਂਕਿ ਕਿਸਾਨਾਂ ਨੂੰ ਪਹਿਲਾਂ ਹੀ ਇਸ ਗੱਲ ਦਾ ਅੰਦਾਜ਼ਾ ਸੀ ਕਿਉਂਕਿ ਪੁਲਸ ਵੱਲੋਂ ਪਹਿਲਾਂ ਵੀ ਉਨ੍ਹਾਂ ਨੂੰ ਰੋਕਣ ਲਈ ਅਜਿਹੀ ਸ਼ੈਲਿੰਗ ਕੀਤੀ ਜਾਂਦੀ ਰਹੀ ਹੈ। ਇਸੇ ਲਈ ਕਿਸਾਨਾਂ ਵੱਲੋਂ ਮਾਸਕ ਨਾਲ ਮੂੰਹ 'ਤੇ ਅੱਖਾਂ ਢਕੀਆਂ ਹੋਈਆਂ ਸਨ।
ਇਹ ਖ਼ਬਰ ਵੀ ਪੜ੍ਹੋ - 10 ਦਸੰਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਫ਼ਿਲਹਾਲ ਕਿਸਾਨਾਂ ਵੱਲੋਂ ਦਿੱਲੀ ਕੂਚ ਲਈ ਪੰਜਾਬ-ਹਰਿਆਣਾ ਬਾਰਡਰ 'ਤੇ ਹੀ ਜੱਦੋ-ਜਹਿਦ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ 101 ਕਿਸਾਨਾਂ ਦਾ ਜੱਥਾ ਪੈਦਲ ਦਿੱਲੀ ਜਾਣ ਲਈ ਰਵਾਨਾ ਹੋਇਆ ਹੈ ਪਰ ਉਨ੍ਹਾਂ ਨੂੰ ਹਰਿਆਣਾ ਵਿਚ ਹੀ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਪੈਟਰੋਲ ਨੂੰ ਲੈ ਕੇ ਦਿੱਤੀ ਗਈ ਚੇਤਾਵਨੀ
ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਤਾਂ ਸਾਡੀਆਂ ਮੰਗਾਂ ਦਾ ਹੱਲ ਕਰ ਦੇਣ ਜਾਂ ਫ਼ਿਰ ਸਾਨੂੰ ਦਿੱਲੀ ਜਾਣ ਦੀ ਇਜਾਜ਼ਤ ਦੇ ਦੇਣ। ਉਨ੍ਹਾਂ ਕਿਹਾ ਕਿ ਉਂਝ ਵੀ ਕਿਸਾਨ ਕਰਜ਼ੇ ਦੀ ਮਾਰ ਹੇਠ ਮਰ ਰਿਹਾ ਹੈ, ਇਸ ਲਈ ਆਪਣੇ ਸੰਘਰਸ਼ ਲਈ ਕੁਝ ਕਿਸਾਨਾਂ ਨੂੰ ਆਪਣੀ ਜਾਨ ਦੀ ਕੁਰਬਾਨੀ ਵੀ ਦੇਣੀ ਪਈ ਤਾਂ ਉਹ ਇਸ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਅਸੀਂ ਜਬਰ ਦਾ ਮੁਕਾਬਲਾ ਸਬਰ ਦੇ ਨਾਲ ਕਰਾਂਗੇ ਤੇ ਆਪਣੀਆਂ ਮੰਗਾਂ 'ਤੇ ਡਟੇ ਰਹਾਂਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8