ਕਿਸਾਨਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਘਬਰਾਈ ਪੰਜਾਬ ਸਰਕਾਰ, ਧਰਨੇ ਤੋਂ ਪਹਿਲਾਂ ਘਰਾਂ ''ਚ ਛਾਪੇਮਾਰੀ

Friday, Feb 06, 2026 - 10:03 AM (IST)

ਕਿਸਾਨਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਘਬਰਾਈ ਪੰਜਾਬ ਸਰਕਾਰ, ਧਰਨੇ ਤੋਂ ਪਹਿਲਾਂ ਘਰਾਂ ''ਚ ਛਾਪੇਮਾਰੀ

ਬਠਿੰਡਾ (ਵੈਬ ਡੈਸਕ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਘਰਸ਼ ਨਾਲ ਜੁੜੇ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਬਠਿੰਡਾ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦਾ ਘੇਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਦਫ਼ਤਰਾਂ ਦਾ ਘੇਰਾਓ ਅਤੇ ਸੂਬਾ ਪੱਧਰੀ ਧਰਨੇ ਤੋਂ ਪਹਿਲਾਂ ਹੀ ਪੁਲਸ ਵੱਲੋਂ ਅੱਜ ਸਵੇਰੇ ਤੜਕਸਾਰ ਹੀ ਵੱਖ-ਵੱਖ ਕਿਸਾਨ ਆਗੂਆਂ ਦੇ ਘਰਾਂ ‘ਤੇ ਛਾਪੇਮਾਰੀ ਕਰ ਦਿੱਤੀ ਗਈ। ਪੁਲਸ ਵਲੋਂ ਕੀਤੀ ਗਈ ਇਸ ਛਾਪੇਮਾਰੀ ਨਾਲ ਵੱਖ-ਵੱਖ ਪਿੰਡਾਂ ਵਿਚ ਤਣਾਅ ਦਾ ਮਾਹੌਲ ਪੈਦਾ ਹੋ ਗਿਆ। 

ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, CM ਸੁੱਖੂ ਦਾ ਵੱਡਾ ਐਲਾਨ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵੱਡੀ ਗਿਣਤੀ ਵਿੱਚ ਪੁਲਸ ਫੋਰਸ ਵਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਜਿਸ ਸਮੇਂ ਪੁਲਸ ਉਨ੍ਹਾਂ ਦੇ ਘਰ ਪਹੁੰਚੀ, ਉਹ ਘਰ ਮੌਜੂਦ ਨਹੀਂ ਸਨ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਨੁਸਾਰ ਪੁਲਸ ਨੇ ਘਰਾਚੋਂ, ਮਹਿਲਾਂ, ਗੰਢੂਆਂ ਅਤੇ ਉਗਰਾਹਾਂ ਸਮੇਤ ਦਰਜਨਾਂ ਪਿੰਡਾਂ ਵਿੱਚ ਰੇਡ ਕੀਤੀ। ਪੁਲਸ ਦੀ ਇਸ ਕਾਰਵਾਈ ਨੂੰ ਲੈ ਕੇ ਕਿਸਾਨ ਜਥੇਬੰਦੀ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਇਸ ਛਾਪੇਮਾਰੀ ਦੌਰਾਨ ਪੁਲਸ ਨੇ ਕਈ ਔਰਤਾਂ ਨਾਲ ਹੱਥੋਪਾਈ ਵੀ ਕੀਤੀ।

ਇਹ ਵੀ ਪੜ੍ਹੋ : ਜਲੰਧਰ 'ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਇਕ ਵਿਅਕਤੀ ਦੀ ਮੌਤ

ਸੂਤਰਾਂ ਮੁਤਾਬਕ ਕਿਸਾਨ ਆਗੂ ਅਜੈਬ ਸਿੰਘ ਜਖੇਪਲ ਅਤੇ ਕਰਮਜੀਤ ਸਿੰਘ ਮੰਗਵਾਲ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ, ਜਦਕਿ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਸੁਖਪਾਲ ਸਿੰਘ ਮਾਣਕ ਸਮੇਤ ਹੋਰ ਆਗੂ ਪੁਲਸ ਦੀ ਗ੍ਰਿਫਤ ਤੋਂ ਬਾਹਰ ਰਹੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨ ਜਥੇਬੰਦੀ ਵਿਚਕਾਰ ਹੋਈ ਮੀਟਿੰਗ ਅਸਫਲ ਰਹੀ, ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਜੇਲ੍ਹ ਵਿੱਚ ਬੰਦ ਆਪਣੇ ਸਾਥੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬਠਿੰਡਾ ਵਿੱਚ ਸੂਬਾ ਪੱਧਰੀ ਇਕੱਠ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘੇਰਾਓ ਕਰਨ ਦਾ ਫੈਸਲਾ ਕੀਤਾ ਗਿਆ।

ਇਹ ਵੀ ਪੜ੍ਹੋ : ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News